ਪੰਜਾਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਮਾਨ

ਕੌਮੀ ਮਾਰਗ ਬਿਊਰੋ | January 11, 2026 06:39 PM

ਬਠਿੰਡਾ-ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਖਾਸ ਕਰਕੇ ਪੇਂਡੂ ਖੇਤਰਾਂ ਦੇ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਨੂੰ ਸਹੂਲਤ ਦੇਣਾ ਹੈ।”

ਇਸ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਬੈਚ ਵਿੱਚ 40 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ "ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਇਹ ਸਰੀਰਕ ਸਿਖਲਾਈ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰ ਟ੍ਰੇਨਰਾਂ ਦੁਆਰਾ ਸੀ-ਪਾਈਟ ਮੈਦਾਨ ਵਿੱਚ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ, ਵਿਦਿਆਰਥੀਆਂ ਨੂੰ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।’’

ਮੁਕਾਬਲੇ ਵਾਲੇ ਮਾਹੌਲ ਵਿੱਚ ਉਮੀਦਵਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਰੂਰੀ ਅਧਿਐਨ ਸਮੱਗਰੀ ਅਤੇ ਮਹਿੰਗੀਆਂ ਕਿਤਾਬਾਂ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿੰਦੀਆਂ ਹਨ। ਉਨ੍ਹਾਂ ਆਖਿਆ "ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣਿਆ ਜਾਵੇਗਾ ਅਤੇ ਲੋੜੀਂਦੀਆਂ ਕਿਤਾਬਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਮਹੱਤਵਪੂਰਨ ਵਿੱਤੀ ਬੱਚਤ ਹੁੰਦੀ ਹੈ।’’

ਇਸ ਢਾਂਚੇ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਅਧਿਆਪਕ-ਮਾਰਗ ਦਰਸ਼ਕ ਮਾਡਲ ਦੀ ਪਾਲਣਾ ਕਰਦਾ ਹੈ, ਜਿਸ ਵਿੱਚ ਫੈਕਲਟੀ ਮੈਂਬਰ ਖੁਦ ਉਮੀਦਵਾਰ ਹੁੰਦੇ ਹਨ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ "ਇਹ ਪਹਿਲਕਦਮੀ 'ਨੌਜਵਾਨਾਂ ਦੀ ਮਦਦ ਕਰਨ ਵਾਲੇ' ਮਾਡਲ ਵਜੋਂ ਉੱਭਰੀ ਹੈ ਅਤੇ ਇਸ ਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ। ਇਸ ਸਮੂਹਿਕ ਭਾਗੀਦਾਰੀ ਨੇ ਪ੍ਰੋਗਰਾਮ ਨੂੰ ਇੱਕ ਭਾਈਚਾਰਾ-ਸੰਚਾਲਿਤ ਅਤੇ ਸਹਿਯੋਗੀ ਮਾਡਲ ਵਿੱਚ ਬਦਲ ਦਿੱਤਾ ਹੈ।’’

ਮਿਸ਼ਨ ਪ੍ਰਗਤੀ ਦੇ ਮਾਰਗਦਰਸ਼ਕ ਫਲਸਫੇ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ "ਕੋਈ ਵੀ ਪਿੱਛੇ ਨਾ ਰਹੇ" ਦੇ ਸਿਧਾਂਤ 'ਤੇ ਅਧਾਰਤ ਹੈ ਅਤੇ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕਿਆਂ ਅਤੇ ਸਰਕਾਰੀ ਸੇਵਾਵਾਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਵਧਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸੂਬਾ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾ ਕੇ ਉਨ੍ਹਾਂ ਦੀ ਕਿਸਮਤ ਨੂੰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ “ਪੰਜਾਬ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਨਤੀਜੇ ਦੇ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਜਦੋਂ ਕਿ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਚੈਨਲਾਈਜ਼ ਕਰਨ ਲਈ ਸਮਾਨਾਂਤਰ ਯਤਨ ਕੀਤੇ ਜਾ ਰਹੇ ਹਨ।’’

ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਰਨਵੇਅ ਇੱਕ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਉਸਾਰੂ ਮਾਹੌਲ ਪੈਦਾ ਕਰ ਰਹੀ ਹੈ। ਅਤੀਤ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਇੱਕ ਸਮੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਸੀ ਪਰ ਹੁਣ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਬੱਚੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹ ਸਕਣ।

Have something to say? Post your comment

 
 
 
 

ਪੰਜਾਬ

ਸਾਹਿਤਕਾਰਾ ਬਲਜਿੰਦਰ ਕੌਰ ਸ਼ੇਰਗਿੱਲ ਨੇ ਰੋਜ਼ਾਨਾ ਸਪੋਕਸਮੈਨ ਦੀ ਐਮਡੀ ਮੈਡਮ ਜਗਜੀਤ ਕੌਰ ਜੀ ਨੂੰ ‘ਤੇਰੀ ਰਹਿਮਤ’ ਪੁਸਤਕ ਕੀਤੀ ਭੇਟ

ਮਨਰੇਗਾ ਕਾਨੂੰਨ ਵਿੱਚ ਬਦਲਾਅ ਮਜ਼ਦੂਰਾਂ ਦੇ 'ਕੰਮ ਦੇ ਅਧਿਕਾਰ' 'ਤੇ ਹਮਲਾ: ਬੁੱਧੀਜੀਵੀ

ਭਾਜਪਾ ਦੀ ਗੰਦੀ ਰਾਜਨੀਤੀ 'ਚ ਸ਼ਾਮਲ ਹੋ ਕੇ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਗੁਰੂ ਸਾਹਿਬਾਨ ਦੀ ਬੇਅਦਬੀ ਕੀਤੀ- ਭਗਵੰਤ ਸਿੰਘ ਮਾਨ

ਪੰਥ ਦੀ ਉਡੀਕ ਕਰ ਰਿਹਾ ਹੈ ਸੰਤਾਂ ਦਾ ਸਾਥੀ ਫੋਟੋਗ੍ਰਾਫਰ ਸਤਪਾਲ ਦਾਨਿਸ਼

ਆਤਿਸ਼ੀ ਦਾ ਫਰਜੀ ਵੀਡੀਓ ਬਣਾ ਕੇ ਭਾਜਪਾ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬੀ ਲੇਖਕ ਸਭਾ ਨੇ ਸਾਹਿਤਕ ਜੋੜੀਆਂ ਦੇ ਸਫ਼ਰਨਾਮੇ ਬਾਰੇ ਰਚਾਇਆ ਨਿਵੇਕਲਾ ਸਮਾਗਮ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਦੀਆਂ ਧਾਰਮਿਕ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ: ਬਲਤੇਜ ਪੰਨੂ