ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਧੀ ਦਰਜਨ ਦੇ ਕਰੀਬ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਇੱਕ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਨਾਂ ਦੇ ਆਹੁਦੇ ਤੋ ਫਾਰਗ ਕੀਤਾ ਜਾਵੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਗੈਰ ਹਾਜ਼ਰੀ ਵਿੱਚ ਇਹ ਮੰਗ ਪੱਤਰ ਉਹਨਾਂ ਦੇ ਨਿੱਜੀ ਸਹਾਇਕ ਸ ਸ਼ਹਿਬਾਜ ਸਿੰਘ ਨੇ ਪ੍ਰਾਪਤ ਕੀਤਾ। ਮੈਂਬਰਾਂ ਨੇ ਮੰਗ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਰਿਆਦਾ ਦੀ ਜਾਣਕਾਰੀ ਹੁੰਦਿਆਂ ਹੋਇਆਂ ਵੀ ਇੱਕ ਪਤਿਤ ਵਿਅਕਤੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਹੈ। ਜੋ ਕਿ ਸਿੱਖ ਰਵਾਇਤਾਂ ਅਨੁਸਾਰ ਸਹੀ ਨਹੀਂ ਹੈ। ਇਹਨਾਂ ਮੈਂਬਰਾਂ ਨੇ ਮੰਗ ਕੀਤੀ ਕਿ ਜਥੇਦਾਰ ਗੜਗੱਜ ਨੂੰ ਉਹਨਾਂ ਦੇ ਅਹੁਦੇ ਤੋਂ ਫਾਰਗ ਕੀਤਾ ਜਾਵੇ ਤੇ ਉਨਾਂ ਕੋਲੋ ਜਵਾਬਤਲਬੀ ਕੀਤੀ ਜਾਵੇ।ਇਸ ਮੰਗ ਪੱਤਰ ਤੇ ਦਸਤਰਤ ਕਰਨ ਵਾਲਿਆਂ ਵਿੱਚ ਮਿੱਠੂ ਸਿੰਘ ਕਾਨੇਕੇੇ, ਸੁਰਿੰਦਰ ਸਿੰਘ ਭੁੱਲੇਰਾਠਾਂ, ਮਹਿੰਦਰ ਸਿੰਘ ਹੁਸੈਨਪੁਰ, ਨਿਰਮੈਲ ਸਿੰਘ ਜੌਲਾਂ, ਬੀਬੀ ਜਗੀਰ ਕੌਰ, ਜਰਨੈਲ ਸਿੰਘ ਕਰਤਾਰਪੁਰ ਅਤੇ ਬੀਬੀ ਕਿਰਨਜੋਤ ਕੌਰ ਦੇ ਦਸਤਖਤ ਹਨ