ਪੰਜਾਬ

ਮੁੱਖ ਮੰਤਰੀ ਦੇ ਰੁਝੇਵੇ ਦੇਖਦਿਆਂ ਸਵੇਰੇ 10 ਵਜੇ ਦੀ ਬਜਾਏ ਸ਼ਾਮ 4-30 ਤੇ ਸ਼ਪਸ਼ਟੀਕਰਨ ਦੇਣ ਲਈ ਬੁਲਾਇਆ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | January 13, 2026 09:04 PM

ਅੰਮ੍ਰਿਤਸਰ - ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕੋਲੋ ਸਪਸ਼ਟੀਕਰਨ ਲੈਣ ਸਬੰਧੀ ਸਮਾਂ ਬਦਲ ਦਿੱਤਾ ਹੈ। ਇਸ ਤੋ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਗਵੰਤ ਮਾਨ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋ ਕੇ ਆਪਣਾ ਸ਼ਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਲੋ ਮੁੱਖ ਮੰਤਰੀ ਦੇ ਨਾਮ ਤੇ ਨਵਾ ਪੱਤਰ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਸ਼ਾਮ 4:30 ਵਜੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਜਥੇਦਾਰ ਦੇ ਨਿਜੀ ਸਹਾਇਕ ਬਗੀਚਾ ਸਿੰਘ ਵਲੋ ਮੁਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਮ ਜਾਰੀ ਕੀਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੁਖ ਮੰਤਰੀ ਵਲੋ ਜਾਰੀ ਕੀਤੇ ਪੱਤਰ ਵਿਚ ਕੁਝ ਰੁਝੇਵਿਆਂ ਦਾ ਜਿਕਰ ਕੀਤਾ ਗਿਆ ਹੈ ਜਿਸ ਤੋ ਬਾਅਦ ਸਿੰਘ ਸਾਹਿਬ ਨੇ ਆਪ ਨੂੰ ਸ਼ਾਮ ਸਾਢੇ ਚਾਰ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸ਼ਪਸ਼ਟੀਕਰਨ ਲੈ ਕੇ ਹਾਜਰ ਹੋਣ ਲਈ ਕਿਹਾ ਗਿਆ ਹੈ। ਇਸ ਸੰਬਧੀ ਜਾਣਕਾਰੀ ਮੁਤਾਬਿਕ 15 ਜਨਵਰੀ ਨੂੰ ਰਾਸ਼ਟਰਪਤੀ ਬੀਬੀ ਦਰੋਪਦੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆ ਰਹੇ ਹਨ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪਹਿਲਾਂ ਹੀ ਰਾਸ਼ਟਰਪਤੀ ਦਫਤਰ ਨੂੰ ਸੂਚਿਤ ਕਰ ਚੁੱਕੇ ਹਨ ਕਿ ਉਹ ਇਸ ਸਮਾਗਮ ਵਿਚ ਸ਼ਾਮਲ ਨਹੀ ਹੋ ਸਕਣਗੇ। ਉਧਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰਾ 15 ਜਨਵਰੀ ਨੂੰ ਕੋਈ ਰੁਝੇਵਾਂ ਨਹੀਂ ਹੈ। ਇਸ ਸਬੰਧੀ ਉਹਨਾਂ ਨੇ ਰਾਸ਼ਟਰਪਤੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਸੀ।ਸ੍ਰੀ ਮਾਨ ਨੇ ਕਿਹਾ ਕਿ ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ; ਹੋਰ ਸਾਰੇ ਪ੍ਰੋਗਰਾਮ ਰੱਦ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਸੀਪੀਆਈ ਦੇ ਵਿਹੜੇ ਨੰਨੀ ਬੱਚੀ ਸਾਧਵੀ ਦੀ ਲੋਹੜੀ ਮਨਾਈ

ਮਾਨ ਸਰਕਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਵਿੱਚ ਅਸਲ ਅਲਾਟੀਆਂ ਲਈ ਸਟੈਂਪ ਡਿਊਟੀ ਛੋਟ, ਟਰਾਂਸਫਰ ਵਾਲਿਆਂ ਲਈ ਰਿਆਇਤੀ ਦਰਾਂ ਦਾ ਐਲਾਨ

ਮਾਘੀ ਦਿਹਾੜੇ ਤੇ ਨਿਹੰਗ ਸਿੰਘ ਦਲਪੰਥਾਂ ਵਲੋਂ 15 ਨੂੰ ਮਹੱਲਾ ਕੱਢਿਆ ਜਾਵੇਗਾ-ਬਾਬਾ ਬਲਬੀਰ ਸਿੰਘ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦਾ- ਪੰਜਾਬ ਸਰਕਾਰ ਵਲੋ ਬਣਾਈ ਵਿਸੇ਼ਸ਼ ਪੜਤਾਲੀਆ ਟੀਮ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਦਿੱਤੀ ਦਸਤਕ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦਾ ਚਾਰਟਿਡ ਅਕਾਉਟੈਂਟ ਕੋਹਲੀ ਅਤੇ ਸਹਾਇਕ ਸੁਪਰਵਾਈਜਰ ਕੰਵਲਜੀਤ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਆਹੁਦੇ ਤੋ ਕੀਤਾ ਜਾਵੇ ਫਾਰਗ,ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕੀਤੀ ਮੰਗ

ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਸਥਿਤੀ ਵਿਚ ਪੁੱਜੀ-ਸੁਨੀਲ ਜਾਖੜ