ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ; ਹੋਰ ਸਾਰੇ ਪ੍ਰੋਗਰਾਮ ਰੱਦ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | January 13, 2026 08:44 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ।

ਇੱਥੇ ਅੱਜ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਹੈ, ਸੀ ਅਤੇ ਰਹੇਗਾ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਸੀਪੀਆਈ ਦੇ ਵਿਹੜੇ ਨੰਨੀ ਬੱਚੀ ਸਾਧਵੀ ਦੀ ਲੋਹੜੀ ਮਨਾਈ

ਮਾਨ ਸਰਕਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਵਿੱਚ ਅਸਲ ਅਲਾਟੀਆਂ ਲਈ ਸਟੈਂਪ ਡਿਊਟੀ ਛੋਟ, ਟਰਾਂਸਫਰ ਵਾਲਿਆਂ ਲਈ ਰਿਆਇਤੀ ਦਰਾਂ ਦਾ ਐਲਾਨ

ਮਾਘੀ ਦਿਹਾੜੇ ਤੇ ਨਿਹੰਗ ਸਿੰਘ ਦਲਪੰਥਾਂ ਵਲੋਂ 15 ਨੂੰ ਮਹੱਲਾ ਕੱਢਿਆ ਜਾਵੇਗਾ-ਬਾਬਾ ਬਲਬੀਰ ਸਿੰਘ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦਾ- ਪੰਜਾਬ ਸਰਕਾਰ ਵਲੋ ਬਣਾਈ ਵਿਸੇ਼ਸ਼ ਪੜਤਾਲੀਆ ਟੀਮ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਦਿੱਤੀ ਦਸਤਕ

ਮੁੱਖ ਮੰਤਰੀ ਦੇ ਰੁਝੇਵੇ ਦੇਖਦਿਆਂ ਸਵੇਰੇ 10 ਵਜੇ ਦੀ ਬਜਾਏ ਸ਼ਾਮ 4-30 ਤੇ ਸ਼ਪਸ਼ਟੀਕਰਨ ਦੇਣ ਲਈ ਬੁਲਾਇਆ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦਾ ਚਾਰਟਿਡ ਅਕਾਉਟੈਂਟ ਕੋਹਲੀ ਅਤੇ ਸਹਾਇਕ ਸੁਪਰਵਾਈਜਰ ਕੰਵਲਜੀਤ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਆਹੁਦੇ ਤੋ ਕੀਤਾ ਜਾਵੇ ਫਾਰਗ,ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕੀਤੀ ਮੰਗ

ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਸਥਿਤੀ ਵਿਚ ਪੁੱਜੀ-ਸੁਨੀਲ ਜਾਖੜ