ਪੰਜਾਬ

ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | January 14, 2026 06:15 PM

ਐੱਸ ਏ ਐੱਸ ਨਗਰ -ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮੁਕਤਸਰ ਦੀ ਜੰਗ ਵਿੱਚ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖਿਤਾਬ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਸਤਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ ਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਜਦੋਂ 40 ਸਿੰਘ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਤਾਂ ਮਾਈ ਭਾਗੋ ਨੇ ਹੀ ਉਨ੍ਹਾਂ ਨੂੰ ਅਜਿਹਾ ਪ੍ਰੇਰਿਆ ਕਿ ਇਹ ਮੁਕਤਸਰ ਦੀ ਜੰਗ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਈ । ਇਸ ਤੋਂ ਇਲਾਵਾ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਵਰਿੰਦਰ ਸਿੰਘ ਜੀ , ਭਾਈ ਸੁਰਜੀਤ ਸਿੰਘ ਜੀ ਪਟਿਆਲੇ ਵਾਲੇ, ਭਾਈ ਸੁਖਬੀਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਗੁਰਪ੍ਰੀਤ ਸਿੰਘ ਜੀ ਭਾਈ ਸੁਭਾਸ਼ ਸਿੰਘ ਜੀ, ਭਾਈ ਹਰਪਾਲ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਤਾਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਮਿਤੀ 28 ਜਨਵਰੀ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸਜੀਪੀਸੀ ਨੂੰ 328 ਗੁੰਮਸੁਦਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਚੱਲ ਰਹੀ ਜਾਂਚ ਵਿਚ ਕਰਨਾ ਚਾਹੀਦਾ ਹੈ ਹਰ ਤਰ੍ਹਾਂ ਸਹਿਯੋਗ: ਮਾਨ

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਮਨਾਇਆ ਗਿਆ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ; ਹੋਰ ਸਾਰੇ ਪ੍ਰੋਗਰਾਮ ਰੱਦ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਸੀਪੀਆਈ ਦੇ ਵਿਹੜੇ ਨੰਨੀ ਬੱਚੀ ਸਾਧਵੀ ਦੀ ਲੋਹੜੀ ਮਨਾਈ

ਮਾਨ ਸਰਕਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਵਿੱਚ ਅਸਲ ਅਲਾਟੀਆਂ ਲਈ ਸਟੈਂਪ ਡਿਊਟੀ ਛੋਟ, ਟਰਾਂਸਫਰ ਵਾਲਿਆਂ ਲਈ ਰਿਆਇਤੀ ਦਰਾਂ ਦਾ ਐਲਾਨ

ਮਾਘੀ ਦਿਹਾੜੇ ਤੇ ਨਿਹੰਗ ਸਿੰਘ ਦਲਪੰਥਾਂ ਵਲੋਂ 15 ਨੂੰ ਮਹੱਲਾ ਕੱਢਿਆ ਜਾਵੇਗਾ-ਬਾਬਾ ਬਲਬੀਰ ਸਿੰਘ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦਾ- ਪੰਜਾਬ ਸਰਕਾਰ ਵਲੋ ਬਣਾਈ ਵਿਸੇ਼ਸ਼ ਪੜਤਾਲੀਆ ਟੀਮ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਦਿੱਤੀ ਦਸਤਕ