ਪੰਜਾਬ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਕੌਮੀ ਮਾਰਗ ਬਿਊਰੋ | January 15, 2026 09:30 PM


ਮੁਕਤਸਰ ਸਾਹਿਬ- ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ।ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ਵਿੱਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਬਜ਼ਾਰ ਰਾਂਹੀ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਤੇ ਡਗੇ ਨਗਾਰਿਆਂ ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਮੁਕਤਸਰ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਰਾਜਾਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਜਗਸੀਰ ਸਿੰਘ ਮਾਂਗੇਆਣਾ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸੁਖਾ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਪਰਮਜੀਤ ਸਿੰਘ ਮੈਨੇਜਰ ਬੁੱਢਾ ਦਲ, ਬਾਬਾ ਜਰਨੈਲ ਸਿੰਘ ਬੱਗਸਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਮਾਨ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ ਲੱਖੀ ਜੰਗਲ, ਬਾਬਾ ਦਲੇਰ ਸਿੰਘ, ਬਾਬਾ ਜਗਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੇ ਦਿੱਤਾ ਆਪਣਾ ਸਪੱਸ਼ਟੀਕਰਨ

ਰਾਜਾ ਵੜਿੰਗ ਵਰਗਿਆਂ ਨੂੰ ਮੁਕਤਸਰ ਦੀ ਪਵਿੱਤਰ ਸ਼ਹੀਦੀ ਧਰਤੀ 'ਤੇ ਮੀਰੀ-ਪੀਰੀ ਕਾਨਫਰੰਸ ਕਰਨ ਉਪਰ ਕਿੰਤੂ-ਪ੍ਰੰਤੂ ਕਰਨ ਦਾ ਕੋਈ ਅਧਿਕਾਰ ਨਹੀਂ : ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਸਾਈਟਾਂ ਗਮਾਡਾ ਦੀ 2026 ਦੀ ਮੈਗਾ ਨਿਲਾਮੀ ਵਿੱਚ ਸ਼ਾਮਲ- ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸਜੀਪੀਸੀ ਨੂੰ 328 ਗੁੰਮਸੁਦਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਚੱਲ ਰਹੀ ਜਾਂਚ ਵਿਚ ਕਰਨਾ ਚਾਹੀਦਾ ਹੈ ਹਰ ਤਰ੍ਹਾਂ ਸਹਿਯੋਗ: ਮਾਨ

ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗਰਮਤਿ ਸਮਾਗਮ

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਮਨਾਇਆ ਗਿਆ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ