ਪੰਜਾਬ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ -ਹੁਣ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ

ਕੌਮੀ ਮਾਰਗ ਬਿਊਰੋ | January 15, 2026 11:06 PM

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ।

ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Have something to say? Post your comment

 
 
 
 

ਪੰਜਾਬ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੇ ਦਿੱਤਾ ਆਪਣਾ ਸਪੱਸ਼ਟੀਕਰਨ

ਰਾਜਾ ਵੜਿੰਗ ਵਰਗਿਆਂ ਨੂੰ ਮੁਕਤਸਰ ਦੀ ਪਵਿੱਤਰ ਸ਼ਹੀਦੀ ਧਰਤੀ 'ਤੇ ਮੀਰੀ-ਪੀਰੀ ਕਾਨਫਰੰਸ ਕਰਨ ਉਪਰ ਕਿੰਤੂ-ਪ੍ਰੰਤੂ ਕਰਨ ਦਾ ਕੋਈ ਅਧਿਕਾਰ ਨਹੀਂ : ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਸਾਈਟਾਂ ਗਮਾਡਾ ਦੀ 2026 ਦੀ ਮੈਗਾ ਨਿਲਾਮੀ ਵਿੱਚ ਸ਼ਾਮਲ- ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸਜੀਪੀਸੀ ਨੂੰ 328 ਗੁੰਮਸੁਦਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਚੱਲ ਰਹੀ ਜਾਂਚ ਵਿਚ ਕਰਨਾ ਚਾਹੀਦਾ ਹੈ ਹਰ ਤਰ੍ਹਾਂ ਸਹਿਯੋਗ: ਮਾਨ

ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗਰਮਤਿ ਸਮਾਗਮ