ਪੰਜਾਬ

ਸੁਖਬੀਰ ਬਾਦਲ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਵਿਰੋਧੀ ਧਿਰ ਨੇਤਾ ਆਤਿਸ਼ੀ ਨੂੰ ਵਿਧਾਨ ਸਭਾ ਮੈਂਬਰੀ ਤੋਂ ਬਰਖ਼ਾਸਤ ਕਰਨ ਦੀ ਕੀਤੀ ਅਪੀਲ

ਕੌਮੀ ਮਾਰਗ ਬਿਊਰੋ | January 17, 2026 08:17 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਵਿਜੇਂਦਰ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਅਪਮਾਨਯੋਗ ਟਿੱਪਣੀਆਂ ਲਈ ਵਿਰੋਧੀ ਧਿਰ ਨੇਤਾ ਆਤਿਸ਼ੀ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ।

ਸਪੀਕਰ ਨੂੰ ਲਿਖੇ ਇਕ ਪੱਤਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਤੌਰ ਅਕਾਲੀ ਦਲ ਦੇ ਪ੍ਰਧਾਨ ਅਤੇ ਇਕ ਸਮਰਪਿਤ ਸਿੱਖ ਵਜੋਂ ਉਹਨਾਂ ਨੂੰ ਆਤਿਸ਼ੀ ਦੇ ਰਵੱਈਏ ਤੋਂ ਬਹੁਤ ਰੋਹ ਹੈ। ਉਹਨਾਂ ਕਿਹਾ ਕਿ ਵਿਧਾਨਕ ਦ੍ਰਿਸ਼ਟੀ ਤੋਂ ਆਤਿਸ਼ੀ ਵੱਲੋਂ ਕੀਤਾ ਗਿਆ ਕੰਮ ਸਦਨ ਦੀ ਮਾਣ ਮਰਿਆਦਾ ਤੇ ਮਾਣ ਸਨਮਾਨ ਦਾ ਅਪਮਾਨ ਹੈ ਜਿਸ ਕਾਰਨ ਉਹ ਵਿਧਾਇਕ ਨਹੀਂ ਰਹਿ ਸਕਦੇ। ਉਹਨਾਂ ਕਿਹਾ ਕਿ ਜੋ ਮੈਂਬਰ ਧਰਮ ਦਾ ਅਪਮਾਨ ਕਰੇ ਅਤੇ ਗੁਰੂ ਸਾਹਿਬਾਨ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੇ ਉਸਨੂੰ ਮੈਂਬਰ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਤੇ ਨਾ ਹੀ ਉਸਨੂੰ ਕਾਨੂੰਨ ਘਾੜਾ ਰਹਿਣ ਦਾ ਸੰਵਿਧਾਨਕ ਅਧਿਕਾਰ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਤਿਸ਼ੀ ਨੇ ਸਿੱਖ ਗੁਰੂ ਸਾਹਿਬਾਨ ਖਿਲਾਫ ਟਿੱਪਣੀਆਂ ਕਰ ਕੇ ਸਿੱਖ ਸਿਧਾਂਤਾਂ ਮੁਤਾਬਕ ਬੇਅਦਬੀ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਇਸ ਸਭ ਦੀ ਰੋਸ਼ਨੀ ਵਿਚ ਉਹ ਬੇਨਤੀ ਕਰਦੇ ਹਨ ਕਿ ਆਤਿਸ਼ੀ ਦੇ ਖਿਲਾਫ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਧਾਰਾ 153 ਏ ਦੇ ਤਹਿਤ ਭਾਈਚਾਰਿਆਂ ਵਿਚ ਦੁਸ਼ਮਣੀ ਭੜਕਾਉਣ ਦੇ ਤਹਿਤ ਵੀ ਕੇਸ ਦਰਜ ਕੀਤਾ ਜਾਵੇ।

ਸਰਦਾਰ ਬਾਦਲ ਨੇ ਕਿਹਾ ਕਿ ਆਤਿਸ਼ੀ ਦੇ ਬਿਆਨਾਂ ਨਾਲ ਪੰਜਾਬ ਵਿਚ ਅਤੇ ਦੇਸ਼ ਵਿਚ ਬਹੁਤ ਹੀ ਮੁਸ਼ਕਿਲ ਨਾਲ ਕਮਾਏ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਮਾਹੌਲ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਉਹਨਾਂ ਵੱਲ ਵੇਖ ਰਹੇ ਹਨ। ਉਹਨਾਂ ਨੇ ਸਪੀਕਰ ਨੂੰ ਦੱਸਿਆ ਕਿ ਇਸ ਮਾਮਲੇ ’ਤੇ ਪੰਥਕ ਸੰਸਥਾਵਾਂ ਵਿਚ ਗੰਭੀਰ ਚਿੰਤਾ ਉਤਪਨ ਹੋਈ ਹੈ ਜਿਸਦੀ ਅਗਵਾਈ ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਕਰ ਰਹੀ ਹੈ।

ਸਰਦਾਰ ਬਾਦਲ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਨੇ ਅਕਾਲ ਪੁਰਖ਼ ਦੀ ਸਰਵਉੱਚਤਾ ਦੀ ਗੱਲ ਕੀਤੀ ਤੇ ਖਾਲਸਾ ਪੰਥ ਧਰਮ, ਜਾਤ ਪਾਤ, ਨਸਲ ਤੋਂ ਉਪਰ ਉਠ ਕੇ ਸਰਬ ਸਾਂਝੀਵਾਲਤਾ ਦੀ ਗੱਲ ਕਰਦਾ ਹੈ। ਉਹਨਾਂ ਕਿਹਾ ਕਿ ਖਾਲਸਾ ਪੰਥ ਸਿੱਖਾਂ ਦੇ ਜੀਵੰਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਤੇ ਅਧਿਕਾਰ ਲੈਂਦਾ ਹੈ।

ਉਹਨਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਭਵਿੱਖੀ ਪੀੜੀਆਂ ਵਾਸਤੇ ਉਦਾਹਰਣ ਪੇਸ਼ ਕਰਨ ਤਾਂ ਜੋ ਦੇਸ਼ ਵਿਚ ਸਾਰੇ ਧਰਮਾਂ ਖਾਸ ਤੌਰ ’ਤੇ ਘੱਟ ਗਿਣਤੀਆਂ ਲਈ ਉਦਾਹਰਣ ਪੇਸ਼ ਕੀਤੀ ਜਾ ਸਕੇ।

Have something to say? Post your comment

 
 
 
 

ਪੰਜਾਬ

ਨਾਇਬ ਸੈਣੀ ਦਾ ਬਿਆਨ 'ਝੂਠ ਦਾ ਪੁਲੰਦਾ', ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇੱਕ-ਇੱਕ ਪਰਿਵਾਰ ਨੂੰ ਮੁਆਵਜ਼ਾ ਦਿੱਤਾ: ਬਲਤੇਜ ਪੰਨੂ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨ ਹਜ਼ਾਰਾਂ ਏਕੜ ਸਰਹੱਦੀ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕਰ ਸਕਣਗੇ: ਮੁੱਖ ਮੰਤਰੀ ਭਗਵੰਤ ਮਾਨ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਖਾਲਸਾ ਕਾਲਜ ਨਰਸਿੰਗ ਵਿਖੇ ਮਨਾਈ ਗਈ ਲੋਹੜੀ

ਪੰਜਾਬ ਦੇ ਮੁੱਖ ਮੰਤਰੀ ਅਮਿਤ ਸ਼ਾਹ ਨਾਲ ਮਿਲੇ, ਕਈ ਮੁੱਦਿਆਂ 'ਤੇ ਚਰਚਾ ਕੀਤੀ

ਪੰਜਾਬੀ ਲੇਖਕ ਸਭਾ ਨੇ ਕੀਤੀਆਂ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ-ਅਰਪਣ

ਪੰਜਾਬ: ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦਾ ਪ੍ਰਦਰਸ਼ਨ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ ਗਏ