ਪੰਜਾਬ

ਉਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਦਾ ਮੈਗਜ਼ੀਨ ‘ਖੇਡ ਸੰਸਾਰ’ ਲੋਕ ਅਰਪਣ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 18, 2026 07:22 PM

ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮਿਲਣੀ ਪਿਛਲੇ ਦਿਨੀਂ ਸਥਾਨਕ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ। ਇਹ ਮਿਲਣੀ ਸ਼ਹੀਦ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਉਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਦੇ ਖੇਡਾਂ ਨੂੰ ਸਮਰਪਿਤ ਮੈਗਜ਼ੀਨ ‘ਖੇਡ ਸੰਸਾਰ’ ਨੂੰ ਲੇਖਕਾਂ, ਬੁੱਧੀਜੀਵੀਆਂ ਅਤੇ ਸਰੋਤਿਆਂ ਦੀ ਭਰਪੂਰ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਗਿਆ। ਮਾਸਿਕ ਮਿਲਣੀ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਸਕੱਤਰ ਪਲਵਿੰਦਰ ਸਿੰਘ ਰੰਧਾਵਾ ਅਤੇ ਉਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਨੇ ਕੀਤੀ।

ਇਸ ਦੌਰਾਨ ਕੁਝ ਸ਼ੋਕ ਮਤਿਆਂ ਰਾਹੀਂ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ, ਪ੍ਰਸਿੱਧ ਸਾਹਿਤਕਾਰ ਸੁੱਚਾ ਸਿੰਘ ਕਲੇਰ ਦੀ ਸੁਪਤਨੀ ਹਰਬੰਸ ਕੌਰ ਕਲੇਰ, ਸਤਨਾਮ ਸਿੰਘ ਮਹਿਰਮ ਅਤੇ ਇਤਿਹਾਸਕਾਰ ਅਵਤਾਰ ਸਿੰਘ ਗਿੱਲ (ਸਾਬਕਾ ਜੱਜ) ਨੂੰ ਸਭਾ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।

ਉਪਰੰਤ ‘ਖੇਡ ਸੰਸਾਰ’ ਮੈਗਜ਼ੀਨ ਬਾਰੇ ਆਪਣੇ ਪਰਚਿਆਂ ਰਾਹੀਂ ਪ੍ਰਿਤਪਾਲ ਗਿੱਲ, ਪ੍ਰੋ. ਕਸ਼ਮੀਰਾ ਸਿੰਘ ਅਤੇ ਡਾ. ਪ੍ਰਿਥੀਪਾਲ ਸਿੰਘ ਸੋਹੀ ਨੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਮੈਗਜ਼ੀਨ ਦੀ ਖੇਡ ਪੱਤਰਕਾਰੀ ਵਿੱਚ ਮਹੱਤਤਾ, ਦਿਸ਼ਾ ਅਤੇ ਵਿਸ਼ਾਲ ਦਾਇਰੇ ਨੂੰ ਉਜਾਗਰ ਕੀਤਾ। ਪ੍ਰਧਾਨਗੀ ਮੰਡਲ, ਮਹਿਮਾਨਾਂ, ਲੇਖਕਾਂ ਅਤੇ ਸਰੋਤਿਆਂ ਦੀ ਮੌਜੂਦਗੀ ਵਿੱਚ ਮੈਗਜ਼ੀਨ ਲੋਕ ਅਰਪਣ ਕਰਨ ਦੀ ਰਸਮ ਅਦਾ ਕੀਤੀ ਗਈ।

ਇਸ ਮੌਕੇ ਸੰਤੋਖ ਸਿੰਘ ਮੰਡੇਰ ਨੇ ਆਪਣੇ ਮੈਗਜ਼ੀਨ ਬਾਰੇ ਗੱਲ ਕਰਦਿਆਂ ਕਿਹਾ ਕਿ ‘ਖੇਡ ਸੰਸਾਰ’ ਦਾ ਉਦੇਸ਼ ਖੇਡਾਂ ਦੀ ਸਹੀ, ਨਿਰਪੱਖ ਅਤੇ ਪ੍ਰੇਰਕ ਪੱਤਰਕਾਰੀ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜ ਕੇ ਅੱਗੇ ਵਧੇ।

ਸਮਾਗਮ ਦੇ ਦੂਜੇ ਦੌਰ ਵਿੱਚ ਕਵੀ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਹਾਜ਼ਰ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਮਿਲਣੀ ਨੂੰ ਸਾਹਿਤਕ ਰੰਗ ਦਿੱਤਾ। ਸਭਾ ਵੱਲੋਂ ਉਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਸਨਮਾਨ ਪ੍ਰਦਾਨ ਕਰਨ ਵਾਲਿਆਂ ਵਿਚ ਸਭਾ ਦੇ ਬੋਰਡ ਮੈਂਬਰ, ਪ੍ਰਧਾਨਗੀ ਮੰਡਲ, ਪਰਚੇ ਪੜ੍ਹਨ ਵਾਲੇ ਵਿਦਵਾਨ, ਇੰਦਰਜੀਤ ਧਾਮੀ ਅਤੇ ਪ੍ਰੋ. ਹਰਿੰਦਰ ਕੌਰ ਸੋਹੀ ਸ਼ਾਮਿਲ ਸਨ।

ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਪਲਵਿੰਦਰ ਸਿੰਘ ਰੰਧਾਵਾ ਨੇ ਬੜੇ ਸੁਚੱਜੇ ਢੰਗ ਨਾਲ ਕੀਤਾ। ਅੰਤ ਵਿੱਚ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ ਨੇ ਸਾਰੇ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸਭਨਾਂ ਦਾ ਦਿਲੋਂ ਧੰਨਵਾਦ ਕੀਤਾ।

Have something to say? Post your comment

 
 
 
 

ਪੰਜਾਬ

ਸਿੱਖ ਧਰਮ ਛੱਡ ਇਸਾਈ ਧਰਮ ਅਪਣਾਂ ਚੁੱਕੇ ਪਰਿਵਾਰਾਂ ਦੀ ਘਰ ਵਾਪਸੀ ਲਈ ਪੰਥਕ ਮੁਹਿੰਮ ਦਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੜਤਾਲੀਆਂ ਕਮੇਟੀ ਦੀ ਰਿਪੋਰਟ ਵਿਚ ਭਾਈ ਮਨਵੀਰ ਸਿੰਘ ਬੇਕਸੂਰ ਪਾਏ ਗਏ

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਵਾਹਨਾਂ ਨੂੰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ -ਮੁੱਖ ਮੰਤਰੀ ਭਗਵੰਤ ਮਾਨ

ਨਾਇਬ ਸੈਣੀ ਦਾ ਬਿਆਨ 'ਝੂਠ ਦਾ ਪੁਲੰਦਾ', ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇੱਕ-ਇੱਕ ਪਰਿਵਾਰ ਨੂੰ ਮੁਆਵਜ਼ਾ ਦਿੱਤਾ: ਬਲਤੇਜ ਪੰਨੂ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਸੁਖਬੀਰ ਬਾਦਲ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਵਿਰੋਧੀ ਧਿਰ ਨੇਤਾ ਆਤਿਸ਼ੀ ਨੂੰ ਵਿਧਾਨ ਸਭਾ ਮੈਂਬਰੀ ਤੋਂ ਬਰਖ਼ਾਸਤ ਕਰਨ ਦੀ ਕੀਤੀ ਅਪੀਲ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨ ਹਜ਼ਾਰਾਂ ਏਕੜ ਸਰਹੱਦੀ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕਰ ਸਕਣਗੇ: ਮੁੱਖ ਮੰਤਰੀ ਭਗਵੰਤ ਮਾਨ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਖਾਲਸਾ ਕਾਲਜ ਨਰਸਿੰਗ ਵਿਖੇ ਮਨਾਈ ਗਈ ਲੋਹੜੀ