BREAKING NEWS
 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀਧਰਮਿੰਦਰ ਅਤੇ ਸਤੀਸ਼ ਸ਼ਾਹ ਨੂੰ ਮਰਨ ਉਪਰੰਤ ਪਦਮ ਪੁਰਸਕਾਰ ਮਿਲੇਸੀਨੀਅਰ ਪੱਤਰਕਾਰ ਮਾਰਕ ਟਲੀ ਦਾ ਦਿੱਲੀ ਵਿੱਚ ਦੇਹਾਂਤ; ਪਦਮ ਸ਼੍ਰੀ ਅਤੇ ਪਦਮ ਭੂਸ਼ਣ ਨਾਲ ਕੀਤਾ ਗਿਆ ਸੀ ਸਨਮਾਨਿਤ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

ਸੰਸਾਰ

ਸਰੀ ਵਿਚ ਐਮ ਪੀ ਅਮਨਦੀਪ ਸੋਢੀ ਦਾ ਨਿੱਘਾ ਸਨਮਾਨ, ਲੋਕੀ ਮੁੱਦਿਆਂ ’ਤੇ ਹੋਈ ਖੁੱਲ੍ਹੀ ਗੱਲਬਾਤ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 18, 2026 07:25 PM

ਸਰੀ-ਬਰੈਂਪਟਨ ਸੈਂਟਰਲ ਤੋਂ ਮੈਂਬਰ ਪਾਰਲੀਮੈਂਟ ਅਮਨਦੀਪ ਸੋਢੀ ਦੇ ਸਰੀ ਦੌਰੇ ਮੌਕੇ ਉਨ੍ਹਾਂ ਦਾ ਸਥਾਨਕ ਭਾਈਚਾਰੇ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਇਸ ਸਬੰਧੀ ਕਲੋਵਰਡੇਲ-ਲੈਂਗਲੀ ਲੋਕ ਸਭਾ ਹਲਕਾ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਲੱਧੜ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਮਾਣ ਵਿੱਚ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਨੇ ਮਿਲਾਪ ਅਤੇ ਵਿਚਾਰ-ਸਾਂਝ ਦਾ ਸੁਹਾਵਣਾ ਰੂਪ ਧਾਰਨ ਕੀਤਾ।

ਸਮਾਗਮ ਦੀ ਅਗਵਾਈ ਆਈਕ ਸੇਖੋਂ ਵੱਲੋਂ ਕੀਤੀ ਗਈ। ਇਸ ਮੌਕੇ ਨਵ ਚਾਹਲ, ਹਰਮਨ ਲੱਧੜ, ਬਲਦੇਵ ਸਿੰਘ ਲੱਧੜ, ਬਲਦੇਵ ਸਿੰਘ ਬਰਾੜ, ਕਾਕਾ ਸੇਖੋਂ, ਗਗਨਦੀਪ ਸਹੋਤਾ, ਮਨਕੀਰਤ ਬੱਲ ਅਤੇ ਮਨਿੰਦਰ ਘਾਰੂ ਸਮੇਤ ਕਈ ਪਤਵੰਤੇ ਹਾਜ਼ਰ ਰਹੇ। ਇਸ ਦੇ ਨਾਲ ਹੀ ਸੀ.ਫੇਸ ਸੰਸਥਾ ਦੇ ਮੈਂਬਰਾਂ ਅੰਮ੍ਰਿਤਪਾਲ ਸਿੰਘ ਢੋਟ, ਮਨਜੀਤ ਸਿੰਘ ਚੀਮਾ, ਲਖਵੀਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਲੱਧੜ, ਕੰਵਲਜੀਤ ਸਿੰਘ ਮਾਨਾਵਾਲਾ, ਸੰਦੀਪ ਧੰਜੂ ਅਤੇ ਸ੍ਰੀਕਾਂਤ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ।

ਇਸ ਮਿਲਣੀ ਦੌਰਾਨ ਹਾਜ਼ਰ ਲੋਕਾਂ ਵੱਲੋਂ ਕੈਨੇਡਾ ਦੇ ਮੌਜੂਦਾ ਰਾਜਨੀਤਕ ਹਾਲਾਤ, ਆਰਥਿਕ ਚੁਣੌਤੀਆਂ ਅਤੇ ਸੁਰੱਖਿਆ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ ’ਤੇ ਐਮ ਪੀ ਅਮਨਦੀਪ ਸੋਢੀ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕਾਂ ਨੇ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਇਹ ਆਵਾਜ਼ ਉੱਚ ਪੱਧਰ ਤੱਕ ਸੁਣੀ ਜਾਵੇਗੀ।

ਐਮ ਪੀ ਅਮਨਦੀਪ ਸੋਢੀ ਨੇ ਭਰੋਸਾ ਦਿਵਾਇਆ ਕਿ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ, ਖ਼ਾਸ ਕਰਕੇ ਸੁਰੱਖਿਆ ਵਰਗੇ ਗੰਭੀਰ ਮੁੱਦੇ, ਫੈਡਰਲ ਸਰਕਾਰ ਦੇ ਮੰਚ ਤੱਕ ਪਹੁੰਚਾਉਣ ਲਈ ਉਹ ਆਪਣੀ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਨੂੰ ਲੋਕਤੰਤਰ ਦੀ ਅਸਲੀ ਤਾਕਤ ਕਰਾਰ ਦਿੱਤਾ।

ਸਮਾਗਮ ਦੇ ਅੰਤ ਵਿੱਚ ਭੁਪਿੰਦਰ ਸਿੰਘ ਲੱਧੜ ਵੱਲੋਂ ਐਮ ਪੀ ਅਮਨਦੀਪ ਸੋਢੀ ਅਤੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਇਸ ਤਰ੍ਹਾਂ ਦੀਆਂ ਮਿਲਣੀਆਂ ਨੂੰ ਭਾਈਚਾਰੇ ਅਤੇ ਨੁਮਾਇੰਦਿਆਂ ਵਿਚਕਾਰ ਪੁਲ ਬਣਾਉਣ ਵਾਲੀਆਂ ਕਰਾਰ ਦਿੱਤਾ।

Have something to say? Post your comment

 
 
 
 

ਸੰਸਾਰ

ਬੈਲਜੀਅਮ ਦੇ ਗੁਰੂਦੁਆਰਾ ਸਿੰਤਰੁਦਨ ਦੇ ਪ੍ਰਬੰਧ ਲਈ ਸਰਬਸੰਮਤੀ ਨਾਲ ਬਣੀ ਪੰਜ ਮੈਂਬਰੀ ਕਮੇਟੀ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਗੁਰਮੀਤ ਪਲਾਹੀ ਅਤੇ ਬਲਜੀਤ ਸਿੰਘ ਨਾਲ਼ ਰੂਬਰੂ

ਬਹੁਪੱਖੀ ਰਚਨਾਕਾਰ ਜਸਵੀਰ ਸਿੰਘ ਭਲੂਰੀਆ ਦਾ ਨਿਵੇਕਲਾ ਉਪਰਾਲਾ ‘ਨਵੀਆਂ ਬਾਤਾਂ’

ਸਿਆਟਲ ਵਿਖੇ ਹਰਦਿਆਲ ਸਿੰਘ ਚੀਮਾ ਵਹਿਣੀਵਾਲ ਦੀ ਪੁਸਤਕ ‘ਅਕਲ ਨੂੰ ਸਜ਼ਾ’ ਦਾ ਲੋਕ ਅਰਪਣ ਸਮਾਗਮ

ਨਾਮਵਰ ਲੇਖਕ ਅਤੇ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਦੇ ਅੰਤਿਮ ਸੰਸਕਾਰ ਮੌਕੇ ਕਈ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਨੂੰ ਜਨਮ ਦਿਨ ‘ਤੇ ਯਾਦ ਕੀਤਾ

ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ

ਕੀ ਟਰੰਪ ਟੈਰਿਫ ਯੁੱਧ ਤੋਂ ਬਾਅਦ ਯੁੱਧ ਦੀ ਤਿਆਰੀ ਕਰ ਰਹੇ ਹਨ? 'ਵੈਨੇਜ਼ੁਏਲਾ ਮਿਸ਼ਨ' ਪੂਰਾ, ਭਾਰਤ ਅਤੇ ਚੀਨ ਸਮੇਤ ਇਨ੍ਹਾਂ ਦੇਸ਼ਾਂ 'ਤੇ ਵੀ ਨਜ਼ਰਾਂ

11 ਜਨਵਰੀ 'ਤੇ ਵਿਸ਼ੇਸ਼- ਨਿਵੇਕਲੇ ਰਾਹਾਂ ਦੇ ਸਿਰਜਕ ਸਨ ਜੈਤੇਗ ਸਿੰਘ ਅਨੰਤ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸ਼ਰਧਾਲੂਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਵਾਂ ਸਾਲ