ਮਾਨਸਾ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਤੋਂ 44, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਦਲੀਏਵਾਲੀ ਤੋਂ 40 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਭਾਦੜਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।
ਇਸ ਦੌਰਾਨ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿੱਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿੰਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।
ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਸਾਡੇ ਬਜ਼ੁਰਗਾਂ ਨੂੰ ਪਵਿੱਤਰ ਤੇ ਮਹਾਨ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਜੋ ਕਿ ਸਾਡੀ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਸਤਿਕਾਰਯੋਗ ਬਜ਼ੁਰਗਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ।