ਨੈਸ਼ਨਲ

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਕਾਰਵਾਈ ਦੀ ਕੀਤੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 21, 2026 09:10 PM

ਨਵੀਂ ਦਿੱਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਮਿਲਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਪੁੱਜੇ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਮਨਵੀਤ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ ਵਿਚ ਕਿਹਾ ਗਿਆ ਕਿ 6 ਜਨਵਰੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਤਕ ਸ਼ਬਦ ਵਰਤਦਿਆਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਸ ਵੱਲੋਂ ਵਰਤੇ ਗਏ ਸ਼ਬਦ ਵਿਧਾਨ ਸਭਾ ਦੀ ਕਾਰਵਾਈ ਵਿਚ ਵੀ ਦਰਜ ਹਨ। ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਉਪਦੇਸ਼ ਸਮੁੱਚੀ ਮਾਨੁੱਖਤਾ ਲਈ ਰਾਹ-ਦਸੇਰਾ ਹਨ। ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ, ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ। ਦਿੱਲੀ ਦੀ ਆਪ ਆਗੂ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵੱਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ। ਉਸ ਵੱਲੋਂ ਇਹ ਟਿੱਪਣੀਆਂ ਜਾਣਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ। ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਜ਼ਿਕਰ ਕੀਤਾ ਗਿਆ ਕਿ ਇਸ ਸਮੇਂ ਜਦੋਂ ਭਾਰਤ ਸਮੇਤ ਪੂਰੀ ਦੁਨੀਆ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾ ਕੇ ਉਨ੍ਹਾਂ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਸਮੇਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦੁਆਰਾ ਗੁਰੂ ਸਾਹਿਬਾਨ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣੀ ਬੇਹੱਦ ਮੰਦਭਾਗੀ ਹੈ। ਵਫ਼ਦ ਨੇ ਪੁਲਿਸ ਕਮਿਸ਼ਨਰ ਪਾਸੋਂ ਆਪ ਆਗੂ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਪਰਚਾ ਦਰਜ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਤਾਂ ਜੋ ਅੱਗੇ ਤੋਂ ਕੋਈ ਵੀ ਸਿਆਸੀ ਆਗੂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹਰਕਤ ਨਾ ਕਰੇ।

Have something to say? Post your comment

 
 
 
 

ਨੈਸ਼ਨਲ

ਸਿਰਫ਼ ਫੌਜੀ ਸ਼ਕਤੀ ਕਾਫ਼ੀ ਨਹੀਂ - ਇਸਦੀ ਵਰਤੋਂ ਕਰਨ ਦੀ ਇੱਛਾ ਸ਼ਕਤੀ ਵੀ ਜ਼ਰੂਰੀ -ਹਵਾਈ ਸੈਨਾ ਮੁਖੀ

ਮਹਾਕੁੰਭ ਦੌਰਾਨ ਸਾਧਵੀ ਬਣੀ ਹਰਸ਼ਾ ਰਿਚਾਰੀਆ ਪਰਤੀ ਗਲੈਮਰ ਦੀ ਦੁਨੀਆ ਵਿੱਚ ਵਾਪਸ

ਯੂਕੇ ਸਰਕਾਰ ਵਲੋਂ ਸਿੱਖ ਨੌਜਵਾਨਾਂ ਤੇ ਲਾਈਆਂ ਪਾਬੰਦੀਆਂ ਦੇ ਵਿਰੋਧ ’ਚ ਸਿੰਘ ਸਭਾ ਡਰਬੀ ਵਿਖੇ ਪੰਥਕ ਕਾਨਫਰੰਸ 24 ਜਨਵਰੀ ਨੂੰ ਹੋਵੇਗੀ

ਸਵਿਟਜ਼ਰਲੈਂਡ ਦੇ ਗੁਰਦੁਆਰਾ ਸਾਹਿਬ ਵਿਖ਼ੇ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਸ਼ਹੀਦੀ ਨੂੰ ਕੀਤਾ ਗਿਆ ਯਾਦ

ਭਾਰਤ ਵਿੱਚ ਵੱਧ ਰਹੇ ਨਫ਼ਰਤ ਭਰੇ ਭਾਸ਼ਣ ਇੱਕ ਨਵੇਂ ਅਤੇ ਖ਼ਤਰਨਾਕ ਯੁੱਗ ਨੂੰ ਦਰਸਾਉਂਦੇ ਹਨ: ਸੀਐਸਓਐਚ

ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ, ਸਜ਼ਾ 'ਤੇ ਰੋਕ ਲਗਾਉਣ ਦੀ ਪਟੀਸ਼ਨ ਰੱਦ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਿਹਾਰ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋਣ ‘ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕੀਤਾ ਧੰਨਵਾਦ

ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ 'ਤੇ ਰੱਖਣ ਇਤਰਾਜ: ਸਰਨਾ

ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਧੰਨਵਾਦ