ਪੰਜਾਬ

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 21, 2026 07:23 PM

ਅੰਮ੍ਰਿਤਸਰ-ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਸੂਬੇ ਪ੍ਰਤੀ ਜ਼ੁੰਮੇਵਾਰੀ ਦੀ ਨਕਾਮੀ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਸਕੀ, ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣਾ ਸਿੱਖ ਭਾਵਨਾਵਾਂ ਨੂੰ ਸਿੱਧੀ ਚੁਣੌਤੀ ਹੈ। ਇਹ ਘਟਨਾ ਵੀ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।
ਐਡਵੋਕੇਟ ਧਾਮੀ ਨੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਉਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਨਾ ਕੀਤੀ ਤਾਂ ਸੰਗਤਾਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੌ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੂੰ ਹਰ ਪੱਧਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਮਾਹੌਲ ਅੰਦਰ ਗੁਰਦੁਆਰਾ ਕਮੇਟੀਆਂ ਦੀ ਵੱਡੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿਚ ਨਿਗਰਾਨੀ ਯਕੀਨੀ ਬਨਾਉਣ। ਹਰ ਸਮੇਂ ਸੇਵਾਦਾਰ ਤਾਇਨਾਤ ਰੱਖੇ ਜਾਣ ਅਤੇ ਲੋੜ ਅਨੁਸਾਰ ਕੈਮਰਿਆਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ 'ਸਤਿਕਾਰ ਘਰ' ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ 'ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

ਹਰਚੰਦ ਸਿੰਘ ਬਰਸਟ ਨੇ ਨਵੀਆਂ ਤਕਨੀਕਾਂ ਨਾਲ ਫੂਡ ਵੇਸਟ ਨੂੰ ਊਰਜਾ ਅਤੇ ਖਾਦ ਵਿੱਚ ਬਦਲਣ ਤੇ ਦਿੱਤਾ ਜੋਰ

ਸੁਖਨਾ ਝੀਲ ਨੂੰ ਬਿਲਡਰ ਮਾਫੀਆ ਅਤੇ ਰਾਜਨੀਤਕ ਸਰਪਰਸਤੀ ਤਬਾਹ ਕਰ ਰਹੀ ਹੈ ਸੁਪਰੀਮ ਕੋਰਟ

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਸੁਖਚੈਨ ਸਿੰਘ ਗਿਲ ਦੀ ਨਿਯੁਕਤੀ ਦਾ ਸਵਾਗਤ

ਮੁੱਖ ਮੰਤਰੀ ਤੀਰਥ ਯਾਤਰਾ : ਜਿਲ੍ਹਾ ਮਾਨਸਾ ਚੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ