ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 22, 2026 06:58 PM

ਨਵੀਂ ਦਿੱਲੀ-ਦਿੱਲੀ ਦੀ ਰੋਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਅਦਾਲਤ ਦੇ ਫੈਸਲੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1 ਅਤੇ 2 ਨਵੰਬਰ 1984 ਨੂੰ 3 ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਇਸ ਕੇਸ ਵਿਚ 5 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਕਤਲ ਕਰਨ ਵਾਲੀ ਭੀੜ ਦੀ ਅਗਵਾਈ ਸੱਜਣ ਕੁਮਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਉਹਨਾਂ ਦੱ‌ਸਿਆ ਕਿ ਅਦਾਲਤ ਦੇ ਫੈਸਲੇ ਦੀ ਕਾਪੀ ਲੈ ਕੇ ਉਸਨੂੰ ਬਾਰੀਕੀ ਨਾਲ ਘੋਖਿਆ ਜਾਵੇਗਾ ਤੇ ਇਸ ਉਪਰੰਤ ਇਸ ਫੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗਵਾਹਾਂ ਦੀ ਗਵਾਹੀ ਹਾਈ ਕੋਰਟ ਵਿਚ ਕਰਵਾ ਕੇ ਸੱਜਣ ਕੁਮਾਰ ਨੂੰ ਇਸ ਮਾਮਲੇ ਵਿਚ ਵੀ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਅਦਾਲਤ ਦੇ ਅੱਜ ਦੇ ਫੈਸਲੇ ਨਾਲ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ ਕਿਉਂਕਿ 42 ਸਾਲਾਂ ਬਾਅਦ ਵੀ ਦੋਸ਼ੀ ਨੂੰ ਬਰੀ ਕੀਤੇ ਜਾਣਾ ਬਹੁਤ ਦੁਖਦਾਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਹਰਵਿੰਦਰ ਸਿੰਘ ਕੋਹਲੀ ਦੀ ਮੌਤ ਹੋ ਚੁੱਕੀ ਹੈ ਜਿਸ ਕਾਰਨ ਉਹ ਆਪਣੀ ਗਵਾਹੀ ਨਹੀਂ ਦੇ ਪਾਇਆ। ਉਹਨਾਂ ਕਿਹਾ ਕਿ ਇਸ ਕੇਸ ਦਾ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਸੀ ਜਿਸਦੇ ਸਾਹਮਣੇ ਉਸਦੇ ਸਾਥੀਆਂ ਅਵਤਾਰ ਸਿੰਘ ਅਤੇ ਸੋਹਣ ਸਿੰਘ ਦਾ ਭੀੜ ਵੱਲੋਂ ਕਤਲ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸਦੀ ਗਵਾਹੀ ਬਹੁਤ ਅਹਿਮ ਸੀ ਪਰ ਮੌਤ ਹੋਣ ਕਾਰਨ ਗਵਾਹੀ ਰਹਿ ਗਈ।

Have something to say? Post your comment

 
 
 
 

ਨੈਸ਼ਨਲ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਦੀ ਢਿੱਲੀ ਪੈਰਵਾਈ ਕਰਕੇ ਹੋਇਆ ਸੱਜਣ ਕੁਮਾਰ ਬਰੀ- ਜੀਕੇ

ਦਿੱਲੀ ਕਮੇਟੀ ਪ੍ਰਬੰਧਕ ਸੱਜਣ ਕੁਮਾਰ ਦੇ ਮਾਮਲੇ ਦੀ ਪੈਰਵਾਈ ਕਰਣ ਵਿਚ ਹੋਏ ਨਾਕਾਮਯਾਬ, ਜਿਸ ਕਰਕੇ ਸੱਜਣ ਕੁਮਾਰ ਹੋਇਆ ਬਰੀ: ਸਰਨਾ

ਸੱਜਣ ਕੁਮਾਰ ਨੂੰ ਬਰੀ ਕਰਣ ਦਾ ਫ਼ੈਸਲਾ ਸੰਵਿਧਾਨ ਦੀਆਂ ਸੋਹਾਂ ਚੁੱਕਣਵਾਲੇ ਸਿੱਖਾਂ ਉਪਰ ਕਰਾਰੀ ਚਪੇੜ: ਪਰਮਜੀਤ ਸਿੰਘ ਵੀਰਜੀ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਕੀਤਾ ਬਰੀ

ਰਾਊਸ ਐਵੇਨਿਊ ਅਦਾਲਤ ਨੇ ਈਡੀ ਸੰਮਨ ਮਾਮਲੇ ਵਿੱਚ ਕੇਜਰੀਵਾਲ ਨੂੰ ਕੀਤਾ ਬਰੀ 

ਦਿੱਲੀ: ਅਦਾਲਤ ਨੇ 1984 ਦੇ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਬਰੀ 

1984 ਦੰਗਾ ਮਾਮਲਾ: ਪੀੜਤ ਪਰਿਵਾਰਾਂ ਨੇ ਅਦਾਲਤ ਦੇ ਫੈਸਲੇ 'ਤੇ ਗੁੱਸਾ ਜ਼ਾਹਰ ਕੀਤਾ, ਕਿਹਾ ਸੱਜਣ ਕੁਮਾਰ ਨੂੰ ਜੀਣ ਦਾ ਵੀ ਹੱਕ ਨਹੀਂ ਹੈ

ਸਿਰਫ਼ ਫੌਜੀ ਸ਼ਕਤੀ ਕਾਫ਼ੀ ਨਹੀਂ - ਇਸਦੀ ਵਰਤੋਂ ਕਰਨ ਦੀ ਇੱਛਾ ਸ਼ਕਤੀ ਵੀ ਜ਼ਰੂਰੀ -ਹਵਾਈ ਸੈਨਾ ਮੁਖੀ

ਮਹਾਕੁੰਭ ਦੌਰਾਨ ਸਾਧਵੀ ਬਣੀ ਹਰਸ਼ਾ ਰਿਚਾਰੀਆ ਪਰਤੀ ਗਲੈਮਰ ਦੀ ਦੁਨੀਆ ਵਿੱਚ ਵਾਪਸ

ਯੂਕੇ ਸਰਕਾਰ ਵਲੋਂ ਸਿੱਖ ਨੌਜਵਾਨਾਂ ਤੇ ਲਾਈਆਂ ਪਾਬੰਦੀਆਂ ਦੇ ਵਿਰੋਧ ’ਚ ਸਿੰਘ ਸਭਾ ਡਰਬੀ ਵਿਖੇ ਪੰਥਕ ਕਾਨਫਰੰਸ 24 ਜਨਵਰੀ ਨੂੰ ਹੋਵੇਗੀ