ਮਾਨਸਾ-ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ।
ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 5 ਮੁਕਦੱਮੇ ਦਰਜ ਕਰਕੇ 6 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 100 ਗ੍ਰਾਮ ਗਾਂਜਾ, 40 ਨਸ਼ੀਲੀਆਂ ਗੋਲੀਆਂ, 172 ਬੋਤਲਾ ਸਰਾਬ ਠੇਕਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ:-
1. ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਸੋਨੂੰ ਪੁੱਤਰ ਧਰਮਾ ਵਾਸੀ ਵਾ.ਨੰ 7 ਮਾਨਸਾ ਪਾਸੋ ਦੋਰਾਨੇ ਗਸਤ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 23 ਮਿਤੀ 21.01.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੰਗਤਪਾਲ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਵਾ.ਨੰ 09 ਮਾਨਸਾ ਦਾ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 24 ਮਿਤੀ 21.01.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
2. ਥਾਣਾ ਭੀਖੀ ਦੀ ਪੁਲਿਸ ਟੀਮ ਨੇ ਸੁਖਪਾਲ ਸਿੰਘ ਪੁੱਤਰ ਧੂੜਾ ਸਿੰਘ ਵਾਸੀ ਮੱਤੀ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 160 ਬੋਤਲਾ ਸਰਾਬ ਠੇਕਾ ਪੰਜਾਬ ਬ੍ਰਾਮਦ ਕਰਕੇ ਮੁਕਦੱਮਾ ਨੰ. 23 ਮਿਤੀ 21.01.26 ਅ/ਧ 61 ਐਕਸਾਇਜ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਕੋਟੜਾ ਕਲਾਂ, ਰੱਜਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਵਾ.ਨੰ 05 ਭੀਖੀ 12 ਬੋਤਲਾ ਸਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਨੰ. 24 ਮਿਤੀ 21.01.26 ਅ/ਧ 61 ਐਕਸਾਇਜ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
3. ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਕੁਲਰੀਆਂ ਪਾਸੋ ਦੋਰਾਨੇ ਗਸਤ 100 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਮੁਕਦੱਮਾ ਨੰ. 14 ਮਿਤੀ 21.01.26 ਅ/ਧ 20 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।