ਨੈਸ਼ਨਲ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ-ਕਾਲਕਾ

ਕੌਮੀ ਮਾਰਗ ਬਿਊਰੋ | January 24, 2026 02:34 PM


ਨਵੀਂ ਦਿੱਲੀ - ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਵਿਸ਼ਾਲ ਮੁਕਾਬਲਾ 26 ਜਨਵਰੀ 2026, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਸਰੋਵਰ ਦੀ ਪਰਿਕਰਮਾ ਵਿੱਚ ਕਰਵਾਇਆ ਜਾ ਰਿਹਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਦਸਤਾਰ ਸਿਰਫ਼ ਸਿੱਖ ਦੀ ਪਹਿਚਾਣ ਹੀ ਨਹੀਂ, ਸਗੋਂ ਸ਼ਹਾਦਤ, ਸਵੈਮਾਨ ਅਤੇ ਧਰਮ ਨਾਲ ਅਟੁੱਟ ਨਿਸ਼ਠਾ ਦਾ ਪ੍ਰਤੀਕ ਹੈ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀ ਵਿਰਾਸਤ ਨਾਲ ਜੋੜਨਾ ਅਤੇ ਸਿੱਖੀ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚੋਂ ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਸਿੱਖੀ ਪ੍ਰਤੀ ਗੌਰਵ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪਾਵਨ ਮੁਕਾਬਲੇ ਵਿੱਚ ਸ਼ਾਮਿਲ ਕਰਵਾ ਕੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰੂਆਂ ਦੀ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।

Have something to say? Post your comment

 
 
 
 

ਨੈਸ਼ਨਲ

ਅਦਾਲਤ ਨੇ ਸੱਜਣ ਕੁਮਾਰ ਵਰਗੇ ਕਾਤਿਲ ਦੇ ਹਕ਼ ਵਿਚ ਫ਼ੈਸਲਾ ਦੇ ਕੇ ਸਾਬਿਤ ਕੀਤਾ ਦੇਸ਼ ਅੰਦਰ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀ ਮਿਲ ਸਕਦਾ: ਬੀਬੀ ਰਣਜੀਤ ਕੌਰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27 ਜਨਵਰੀ ਨੂੰ ਪਿੰਡ ਅਤਲਾ ਖੁਰਦ ਵਿਖੇ ਮਨਾਏ ਜਾ ਰਹੇ ਗੁਰਮਤਿ ਸਮਾਗਮ -ਭਾਈ ਅਤਲਾ

ਜਿਹੜਾ ਝੰਡਾ ਤੇ ਵਿਧਾਨ ਸਿੱਖਾਂ ਉਤੇ ਜ਼ਬਰ ਜੁਲਮ ਢਾਹੁੰਣ ਦੇ ਨਾਲ ਇਨਸਾਫ ਨਾ ਦਿੰਦਾ ਹੋਵੇ, ਉਸਨੂੰ ਸਿੱਖ ਕਿਵੇਂ ਕਰ ਸਕਦੇ ਹਨ ਪ੍ਰਵਾਨ.? : ਮਾਨ

ਸਦਰ ਬਾਜ਼ਾਰ ਵਿੱਚ ਬਸੰਤ ਪੰਚਮੀ ਬੜੀ ਧੂਮਧਾਮ ਨਾਲ ਮਨਾਈ ਗਈ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਦੀ ਢਿੱਲੀ ਪੈਰਵਾਈ ਕਰਕੇ ਹੋਇਆ ਸੱਜਣ ਕੁਮਾਰ ਬਰੀ- ਜੀਕੇ

ਦਿੱਲੀ ਕਮੇਟੀ ਪ੍ਰਬੰਧਕ ਸੱਜਣ ਕੁਮਾਰ ਦੇ ਮਾਮਲੇ ਦੀ ਪੈਰਵਾਈ ਕਰਣ ਵਿਚ ਹੋਏ ਨਾਕਾਮਯਾਬ, ਜਿਸ ਕਰਕੇ ਸੱਜਣ ਕੁਮਾਰ ਹੋਇਆ ਬਰੀ: ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

ਸੱਜਣ ਕੁਮਾਰ ਨੂੰ ਬਰੀ ਕਰਣ ਦਾ ਫ਼ੈਸਲਾ ਸੰਵਿਧਾਨ ਦੀਆਂ ਸੋਹਾਂ ਚੁੱਕਣਵਾਲੇ ਸਿੱਖਾਂ ਉਪਰ ਕਰਾਰੀ ਚਪੇੜ: ਪਰਮਜੀਤ ਸਿੰਘ ਵੀਰਜੀ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਕੀਤਾ ਬਰੀ

ਰਾਊਸ ਐਵੇਨਿਊ ਅਦਾਲਤ ਨੇ ਈਡੀ ਸੰਮਨ ਮਾਮਲੇ ਵਿੱਚ ਕੇਜਰੀਵਾਲ ਨੂੰ ਕੀਤਾ ਬਰੀ