ਪੰਜਾਬ

ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ

ਕੌਮੀ ਮਾਰਗ ਬਿਊਰੋ | January 24, 2026 02:36 PM

ਹੁਸ਼ਿਆਰਪੁਰ-ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਮਿੱਥ ਕੇ ਅੱਤਵਾਦੀ ਹਮਲਾ ਕਰਨ ਲਈ ਵਰਤਿਆ ਜਾਣਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਹੁਸ਼ਿਆਰਪੁਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸੰਦੀਪ ਮਲਿਕ ਨੇ ਕਿਹਾ ਕਿ ਖੁਫੀਆ ਕਾਰਵਾਈ ਵਿੱਚ, ਹੁਸ਼ਿਆਰਪੁਰ ਪੁਲਿਸ ਅਤੇ ਸੀਆਈ ਜਲੰਧਰ ਦੀਆਂ ਟੀਮਾਂ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ-ਅਧਾਰਤ ਆਈਈਡੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਨੇ ਇੱਕ ਮਾਡਿਊਲ ਸਥਾਪਤ ਕੀਤਾ ਸੀ, ਜਿਸਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3), ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1ਬੀ)(ਏ) ਅਤੇ ਭਾਰਤੀ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 11 ਮਿਤੀ 23/01/2026 ਦਰਜ ਕੀਤੀ ਗਈ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ: ਜ਼ਿਲ੍ਹਾ ਮਾਨਸਾ 'ਚ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ

ਡੋਡਾ ਹਾਦਸੇ ਵਿੱਚ ਪੰਜਾਬ ਦੇ ਪੁੱਤਰ ਜੋਬਨਪ੍ਰੀਤ ਸਿੰਘ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਵੁਜੂ ਤੇ ਕੁਰਲੀ ਕਰਨ ਵਾਲੇ ਸੁਬਹਾਨ ਰੰਗਰੇਜ਼ ਦੇ ਖਿਲਾਫ ਕਨੂੰਨੀ ਕਾਰਵਾਈ ਸ਼ੁਰੂ

ਸਰਬਤ ਖ਼ਾਲਸਾ ਸੰਮੇਲਨ ਭਾਰਤ ਸਰਕਾਰ ਦੇ ਫੈਸਲਿਆਂ ਨੂੰ ਚਣੌਤੀ ਸੀ ਤੇ ਖ਼ਾਲਸਾ ਪੰਥ ਚਣੌਤੀ ਦੇਣ ਵਿਚ ਸਫਲ ਰਿਹਾ- ਭਾਈ ਮੋਹਕਮ ਸਿੰਘ

ਸਿੱਖ ਸਮਝਣ ਕਿ ਹਿੰਦੁਸਤਾਨ ਵਿੱਚ ਘੱਟ ਗਿਣਤੀ ਕੌਮਾਂ ਲਈ ਇਨਸਾਫ ਦੀ ਗੁੰਜਾਇਸ਼ ਨਹੀਂ : ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਮਾਣਮਤੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ

ਯੁੱਧ ਨਸ਼ਿਆ ਵਿਰੁੱਧ-ਮਾਨਸਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 6 ਤਸਕਰ ਕੀਤੇ ਕਾਬੂ

ਹਾਈ ਕਮਾਂਡ ਨੇ ਪੰਜਾਬ ਦੇ ਕਾਂਗਰਸੀਆਂ ਨੂੰ ਕੀਤੀ ਤਾਕੀਦ ਪਾਰਟੀ ਦੇ ਮਸਲੇ ਜਨਤਕ ਪੱਧਰ ਤੇ ਨਾ ਉਠਾਉਣ