ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ

ਕੌਮੀ ਮਾਰਗ ਬਿਊਰੋ | January 24, 2026 08:53 PM

ਚੰਡੀਗੜ੍ਹ-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।

ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ।।

ਯੋਜਨਾ ਪ੍ਰਤੀ ਵਿਆਪਕ ਜਾਗਰੂਕਤਾ ਅਤੇ ਇਸਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਦੇ ਭੋਆ ਹਲਕੇ ਦੇ ਪਿੰਡਾਂ ਬਮਿਆਲ, ਨਰੋਟ ਜੈਮਲ ਸਿੰਘ ਅਤੇ ਅਨਿਆਲ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਲਈ ਲੋਕਾਂ ਨੂੰ ਮੌਕੇ 'ਤੇ ਹੀ ਟੋਕਨ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਇਆ।

ਇਸੇ ਤਰ੍ਹਾਂ ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂੰ ਕਰਵਾਇਆ ਅਤੇ ਇਸਨੂੰ ਸਿਹਤ ਸੰਭਾਲ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਪਹਿਲ ਦੱਸਿਆ, ਜੋ ਸਮਾਜ ਦੇ ਸਾਰੇ ਵਰਗਾਂ ਲਈ ਮਿਆਰੀ ਡਾਕਟਰੀ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।

ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਰਹੀ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਦੋਂ ਕਿ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਾਨਸਾ ਦੇ ਪਿੰਡ ਖੋਖਰ ਖੁਰਦ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਇਸ ਯੋਜਨਾ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਬਲ ਮਿਲਿਆ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ: ਜ਼ਿਲ੍ਹਾ ਮਾਨਸਾ 'ਚ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ

ਡੋਡਾ ਹਾਦਸੇ ਵਿੱਚ ਪੰਜਾਬ ਦੇ ਪੁੱਤਰ ਜੋਬਨਪ੍ਰੀਤ ਸਿੰਘ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

 ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਵੁਜੂ ਤੇ ਕੁਰਲੀ ਕਰਨ ਵਾਲੇ ਸੁਬਹਾਨ ਰੰਗਰੇਜ਼ ਦੇ ਖਿਲਾਫ ਕਨੂੰਨੀ ਕਾਰਵਾਈ ਸ਼ੁਰੂ

ਸਰਬਤ ਖ਼ਾਲਸਾ ਸੰਮੇਲਨ ਭਾਰਤ ਸਰਕਾਰ ਦੇ ਫੈਸਲਿਆਂ ਨੂੰ ਚਣੌਤੀ ਸੀ ਤੇ ਖ਼ਾਲਸਾ ਪੰਥ ਚਣੌਤੀ ਦੇਣ ਵਿਚ ਸਫਲ ਰਿਹਾ- ਭਾਈ ਮੋਹਕਮ ਸਿੰਘ

ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ

ਸਿੱਖ ਸਮਝਣ ਕਿ ਹਿੰਦੁਸਤਾਨ ਵਿੱਚ ਘੱਟ ਗਿਣਤੀ ਕੌਮਾਂ ਲਈ ਇਨਸਾਫ ਦੀ ਗੁੰਜਾਇਸ਼ ਨਹੀਂ : ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਮਾਣਮਤੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ

ਯੁੱਧ ਨਸ਼ਿਆ ਵਿਰੁੱਧ-ਮਾਨਸਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 6 ਤਸਕਰ ਕੀਤੇ ਕਾਬੂ

ਹਾਈ ਕਮਾਂਡ ਨੇ ਪੰਜਾਬ ਦੇ ਕਾਂਗਰਸੀਆਂ ਨੂੰ ਕੀਤੀ ਤਾਕੀਦ ਪਾਰਟੀ ਦੇ ਮਸਲੇ ਜਨਤਕ ਪੱਧਰ ਤੇ ਨਾ ਉਠਾਉਣ