ਪੰਜਾਬ

5 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਕੌਮੀ ਮਾਰਗ ਬਿਊਰੋ | January 25, 2026 07:41 PM

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਇੱਕ ਪੀਪੀਐਸ ਅਧਿਕਾਰੀ ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਅਤੇ ਚਾਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਇੰਸਪੈਕਟਰ ਨਿਰਮਲ ਸਿੰਘ, ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ, ਏਐਸਆਈ ਬਲਬੀਰ ਚੰਦ ਅਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਐਲਾਨ ਕੀਤਾ।

ਇਸੇ ਤਰ੍ਹਾਂ ਏਆਈਜੀ ਐਸਪੀਯੂ ਬਲਜੀਤ ਸਿੰਘ, ਐਸਪੀ ਹੈੱਡਕੁਆਰਟਰ ਫਰੀਦਕੋਟ ਮਨਵਿੰਦਰਬੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਦਲਜੀਤ ਸਿੰਘ ਅਤੇ ਐਸਪੀ ਦਵਿੰਦਰ ਸਮੇਤ ਚਾਰ ਪੀਪੀਐਸ ਅਧਿਕਾਰੀ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਮਨਦੀਪ ਸਿੰਘ, ਇੰਸਪੈਕਟਰ ਰੁਸ਼ਿਕਾ, ਇੰਸਪੈਕਟਰ ਪ੍ਰਭਜੋਤ ਕੌਰ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਸੁਮਿਤ ਮੋਰ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਗੁਰਪਾਲ ਸਿੰਘ, ਐਸਆਈ ਭੁਪਿੰਦਰ ਸਿੰਘ, ਏਐਸਆਈ ਗੁਰਜੰਟ ਸਿੰਘ, ਏਐਸਆਈ ਗੁਰਵੀਰ ਸਿੰਘ, ਏਐਸਆਈ ਗੁਰਪ੍ਰੀਤ ਸਿੰਘ, ਏਐਸਆਈ ਕੁਲਜੀਤ ਸਿੰਘ, ਐਚਸੀ ਮਨਦੀਪ ਸਿੰਘ, ਐਚਸੀ ਸੁਖਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਨੁ ਬਾਲਾ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ,-ਮੁੱਖ ਮੰਤਰੀ ਭਗਵੰਤ ਮਾਨ

ਗਣਤੰਤਰ ਦਿਵਸ ਪਰੇਡ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਾਨਦਾਰ ਗਾਥਾ "ਹਿੰਦ ਦੀ ਚਾਦਰ" ਪ੍ਰਦਰਸ਼ਿਤ ਕੀਤੀ ਜਾਵੇਗੀ, ਪੰਜਾਬ ਦੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ

ਮੁੱਖ ਮੰਤਰੀ ਵੱਲੋਂ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ- ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਹੁਦੇਦਾਰਾਂ, ਵਿੱਦਿਅਕ ਮੁੱਖੀਆਂ ਵੱਲੋਂ ਜਤਿੰਦਰ ਬਰਾੜ ਦੇ ਅਕਾਲ ਚਲਾਣਾ ’ਤੇ ਦੁਖ ਦਾ ਇਜ਼ਹਾਰ

ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਸਿਹਤ ਯੋਜਨਾ: ਜ਼ਿਲ੍ਹਾ ਮਾਨਸਾ 'ਚ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ

ਡੋਡਾ ਹਾਦਸੇ ਵਿੱਚ ਪੰਜਾਬ ਦੇ ਪੁੱਤਰ ਜੋਬਨਪ੍ਰੀਤ ਸਿੰਘ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਵੁਜੂ ਤੇ ਕੁਰਲੀ ਕਰਨ ਵਾਲੇ ਸੁਬਹਾਨ ਰੰਗਰੇਜ਼ ਦੇ ਖਿਲਾਫ ਕਨੂੰਨੀ ਕਾਰਵਾਈ ਸ਼ੁਰੂ