ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਹੁਦੇਦਾਰਾਂ, ਵਿੱਦਿਅਕ ਮੁੱਖੀਆਂ ਵੱਲੋਂ ਜਤਿੰਦਰ ਬਰਾੜ ਦੇ ਅਕਾਲ ਚਲਾਣਾ ’ਤੇ ਦੁਖ ਦਾ ਇਜ਼ਹਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 25, 2026 07:38 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਹੁੱਦੇਦਾਰਾਂ ਅਤੇ ਹਰੇਕ ਅਦਾਰਿਆਂ ਦੇ ਮੁੱਖੀਆਂ ਨੇ ਅੱਜ ਨਾਮਵਰ ਸ਼੍ਰੋਮਣੀ ਨਾਟਕਕਾਰ ਅਤੇ ਕਈ ਮਾਣਮੱਤੇ ਸਨਮਾਨ ਪ੍ਰਾਪਤ ਕਰਨ ਵਾਲੇ ਸ: ਜਤਿੰਦਰ ਬਰਾੜ ਦੇ ਅਕਾਲ ਚਲਾਣੇ ’ਤੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ ਹੈ।ਸ: ਬਰਾੜ ਜੋ ਕਿ ਗਵਰਨਿੰਗ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਵਜੋਂ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਸਨ, ਨੇ ਥੀਏਟਰ ਅਤੇ ਸਾਹਿਤ ਲਈ ਇਕ ਸੰਸਥਾ ਵਜੋਂ ਆਪਣਾ ਅਹਿਮ ਯੋਗਦਾਨ ਪਾਇਆ।

ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ: ਬਰਾੜ ਦੇ ਅਚਨਚੇਤ ਜਹਾਨੋਂ ਰੁਖਸਤ ਹੋਣ ’ਤੇ ਅਫਸੋਸ ਜਾਹਿਰ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਗੁਰ ਦੇ ਭਾਣੇ ਨੂੰ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਲਈ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸੇਵਾਵਾਂ ਅਨਮੋਲ ਹਨ, ਜਿਨ੍ਹਾਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸ: ਬਰਾੜ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਜਗਦੇਵ ਖੁਰਦ ਵਿਖੇ ਹੋਇਆ, ਜੋ ਕਿ ਇਕ ਸਫ਼ਲ ਉਦਯੋਗਪਤੀ ਸਨ ਅਤੇ ਰੰਗ ਮੰਚ ਦੇ ਨਿਪੁੰਨ ਕਲਾਕਾਰ, ਨਾਟਕਕਾਰ, ਚਿਤਰਕਾਰ ਅਤੇ ਵਧੀਆ ਸਾਹਿਤਕਾਰ ਸਨ।ਉਨ੍ਹਾਂ ਨੇ ਕਲਾ ਅਤੇ ਸਾਹਿਤ ਦੇ ਪ੍ਰਫੁਲਿੱਤਾ ਲਈ ਖਾਲਸਾ ਕਾਲਜ ਸਾਹਮਣੇ ਆਪਣੀ ਫੈਕਟਰੀ ਨੂੰ ਥੀਏਟਰ ’ਚ ਤਬਦੀਲ ਕਰਵਾਉਣ ਉਪਰੰਤ ਇੱਥੇ ਇਕ ਰਿਵਾਲਵਿੰਗ ਸਟੇਜ ਸਥਾਪਿਤ ਕੀਤੀ।

ਉਨ੍ਹਾਂ ਕਿਹਾ ਕਿ ਸ: ਬਰਾੜ ਦੇ ਅਕਾਲ ਚਲਾਣੇ ਨੇ ਕਲਾ ਅਤੇ ਸਾਹਿਤ ਦੀ ਦੁਨੀਆ ’ਚ ਅਜਿਹਾ ਖਲਾਅ ਛੱਡਿਆ, ਜਿਸ ਕਦੇ ਵੀ ਭਰਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸ: ਬਰਾੜ ਸਦਕਾ ਹੀ ਕਪਿਲ ਸ਼ਰਮਾ, ਭਾਰਤੀ ਸਿੰਘ, ਰਾਜੀਵ ਠਾਕੁਰ ਅਤੇ ਚੰਦਨ ਪ੍ਰਭਾਕਰ ਸਮੇਤ ਅਨੇਕਾਂ ਅਦਾਕਾਰ ਇਸ ਪਲੇਟਫਾਰਮ ਕਾਰਨ ਹੀ ਆਪਣੀ ਪ੍ਰਤਿਭਾ ਨੂੰ ਦੁਨੀਆ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸ: ਬਰਾੜ ਦਾ ਤੁਰ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਭਾਵੇਂ ਉਹ ਸਰੀਰਕ ਤੌਰ ’ਤੇ ਸਾਡੇ ਦਰਮਿਆਨ ਨਹੀਂ ਹਨ ਪਰ ਉਹ ਹਮੇਸ਼ਾਂ ਵਿਚਾਰਾਂ, ਕਲਾ ਅਤੇ ਲਿਖਤਾਂ ਰਾਹੀਂ ਯਾਦ ਕੀਤੇ ਜਾਣਗੇ।ਇਸ ਦੌਰਾਨ ਗਵਰਨਿੰਗ ਕੌਂਸਲ ਅਧੀਨ ਸਮੂਹ ਖਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਜ਼, ਟੀਚਿੰਗ ਅਤੇ ਨਾਨ—ਟੀਚਿੰਗ ਸਟਾਫ ਨੇ ਸ: ਜਤਿੰਦਰ ਬਰਾੜ ਦੇ ਦਿਹਾਂਤ ਦੇ ਪਰਿਵਾਰ ਨਾਲ ਅਫਸੋਸ ਜਾਹਿਰ ਕੀਤਾ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ,-ਮੁੱਖ ਮੰਤਰੀ ਭਗਵੰਤ ਮਾਨ

ਗਣਤੰਤਰ ਦਿਵਸ ਪਰੇਡ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਾਨਦਾਰ ਗਾਥਾ "ਹਿੰਦ ਦੀ ਚਾਦਰ" ਪ੍ਰਦਰਸ਼ਿਤ ਕੀਤੀ ਜਾਵੇਗੀ, ਪੰਜਾਬ ਦੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ

ਮੁੱਖ ਮੰਤਰੀ ਵੱਲੋਂ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ- ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

5 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਮੁੱਖ ਮੰਤਰੀ ਸਿਹਤ ਯੋਜਨਾ: ਜ਼ਿਲ੍ਹਾ ਮਾਨਸਾ 'ਚ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ

ਡੋਡਾ ਹਾਦਸੇ ਵਿੱਚ ਪੰਜਾਬ ਦੇ ਪੁੱਤਰ ਜੋਬਨਪ੍ਰੀਤ ਸਿੰਘ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਵੁਜੂ ਤੇ ਕੁਰਲੀ ਕਰਨ ਵਾਲੇ ਸੁਬਹਾਨ ਰੰਗਰੇਜ਼ ਦੇ ਖਿਲਾਫ ਕਨੂੰਨੀ ਕਾਰਵਾਈ ਸ਼ੁਰੂ