BREAKING NEWS
 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀਧਰਮਿੰਦਰ ਅਤੇ ਸਤੀਸ਼ ਸ਼ਾਹ ਨੂੰ ਮਰਨ ਉਪਰੰਤ ਪਦਮ ਪੁਰਸਕਾਰ ਮਿਲੇਸੀਨੀਅਰ ਪੱਤਰਕਾਰ ਮਾਰਕ ਟਲੀ ਦਾ ਦਿੱਲੀ ਵਿੱਚ ਦੇਹਾਂਤ; ਪਦਮ ਸ਼੍ਰੀ ਅਤੇ ਪਦਮ ਭੂਸ਼ਣ ਨਾਲ ਕੀਤਾ ਗਿਆ ਸੀ ਸਨਮਾਨਿਤ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾ

ਕੌਮੀ ਮਾਰਗ ਬਿਊਰੋ | January 26, 2026 06:56 PM

ਹੁਸ਼ਿਆਰਪੁਰ- ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।
ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਇਤਿਹਾਸਕ ਯਾਦਗਾਰ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਸ ਸਾਲ 1 ਤੋਂ 20 ਫਰਵਰੀ, 2027 ਤੱਕ ਰਾਜ ਪੱਧਰੀ ਪ੍ਰੋਗਰਾਮਾਂ ਰਾਹੀਂ ਮਨਾਇਆ ਜਾਵੇਗਾ।
ਸ਼ਾਸਨ ਦੀ ਦਿਸ਼ਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ਤੇ ਵਾਰ' ਤਹਿਤ ਨਸ਼ਿਆਂ, ਗੈਂਗਸਟਰਾਂ ਅਤੇ ਨਾਰਕੋ-ਡਰੋਨਾਂ ਵਿਰੁੱਧ ਫੈਸਲਾਕੁੰਨ ਕਾਰਵਾਈ, 10 ਲੱਖ ਰੁਪਏ ਤੱਕ ਦੀ ਸਰਵਵਿਆਪੀ ਸਿਹਤ ਸੰਭਾਲ, ਰਿਸ਼ਵਤ ਤੋਂ ਬਿਨਾਂ 63, 000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੜਕ ਸੁਰੱਖਿਆ ਫੋਰਸ ਰਾਹੀਂ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਉਨ੍ਹਾਂ ਨੇ ਮਨਰੇਗਾ ਵਿੱਚ ਅਨੁਸੂਚਿਤ ਜਾਤੀ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਦਲਾਵਾਂ 'ਤੇ ਵੀ ਚਿੰਤਾ ਪ੍ਰਗਟ ਕੀਤੀ, 1.5 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਦਾ ਹਵਾਲਾ ਦਿੱਤਾ, ਜਿਸ ਨਾਲ 5.2 ਲੱਖ ਨੌਕਰੀਆਂ ਪੈਦਾ ਹੋਈਆਂ ਅਤੇ 13 ਤੋਂ 15 ਮਾਰਚ ਤੱਕ ਪੰਜਾਬ ਨਿਵੇਸ਼ ਸੰਮੇਲਨ ਦਾ ਐਲਾਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੇਸ਼ ਅਤੇ ਇਸ ਦੇ ਲੋਕਾਂ ਪ੍ਰਤੀ ਅਥਾਹ ਯੋਗਦਾਨ ਦੇ ਬਾਵਜੂਦ ਪੰਜਾਬ ਕੋਲ ਆਪਣੀ ਰਾਜਧਾਨੀ ਨਹੀਂ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਤੌਰ 'ਤੇ ਇਸ ਤੋਂ ਵਾਂਝਾ ਰੱਖਿਆ ਗਿਆ ਹੈ। ਸਥਿਤੀ ਨੂੰ ਹੋਰ ਵਿਗਾੜਨ ਲਈ ਸੂਬੇ ਨੂੰ ਇਸ ਦੀ ਰਾਜਧਾਨੀ, ਪੰਜਾਬ ਯੂਨੀਵਰਸਿਟੀ, ਪਾਣੀਆਂ ਅਤੇ ਹੋਰ ਅਧਿਕਾਰਾਂ ਤੋਂ ਵਾਂਝਾ ਕਰਨ ਲਈ ਰੋਜ਼ਾਨਾ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ ਅਤੇ ਸੂਬਾ ਸਰਕਾਰ ਆਪਣੀ ਰਾਜਧਾਨੀ ਵਾਪਸ ਲੈਣ ਲਈ ਹਰ ਸੰਭਵ ਯਤਨ ਕਰੇਗੀ।"
ਵੱਖਰੀ ਹਾਈ ਕੋਰਟ ਨਾ ਹੋਣ 'ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਕੋਲ ਆਪਣਾ ਹਾਈ ਕੋਰਟ ਨਹੀਂ ਹੈ, ਜਦੋਂ ਕਿ ਉੱਤਰ ਪੂਰਬ ਦੇ ਛੋਟੇ ਰਾਜਾਂ ਦੀਆਂ ਆਪਣੀਆਂ ਰਾਜਧਾਨੀਆਂ ਹਨ। ਉਨ੍ਹਾਂ ਕਿਹਾ, "ਆਪਣੀ ਹਾਈ ਕੋਰਟ ਦੀ ਅਣਹੋਂਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸਾਂ ਦੀ ਵੱਡੀ ਗਿਣਤੀ ਕਾਰਨ ਪੰਜਾਬੀਆਂ ਨੂੰ ਬਹੁਤ ਪਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ।"
ਦੇਸ਼ ਭਰ ਦੇ ਸਾਰੇ ਪੰਜਾਬੀਆਂ ਅਤੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਨੇ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, "1950 ਵਿੱਚ ਇਸ ਦਿਨ, ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਸਾਰੇ ਭਾਰਤੀਆਂ ਲਈ ਬਹੁਤ ਹੀ ਖਾਸ ਦਿਨ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਾਣਮੱਤੇ ਨਾਗਰਿਕ ਹਾਂ।’’
ਇਸ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੰਵਿਧਾਨ ਨੂੰ ਬਣਾਉਣ ਵਿੱਚ ਦਿੱਤੇ ਗਏ ਅਣਮੁੱਲੇ ਯੋਗਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲ 'ਤੇ ਮਾਣ ਕਰਦੇ ਹਨ ਕਿ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਯੋਧਿਆਂ ਨੇ ਦਿੱਤੀਆਂ ਸਨ। ਉਨ੍ਹਾਂ ਕਿਹਾ, "ਹਰ ਪੰਜਾਬੀ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ।"
ਇਤਿਹਾਸਕ ਲਹਿਰਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੂਕਾ ਲਹਿਰ, ਬੱਬਰ ਅਕਾਲੀ ਲਹਿਰ, ਗ਼ਦਰ ਲਹਿਰ, ਕਾਮਾਗਾਟਾ ਮਾਰੂ ਦੁਖਾਂਤ ਅਤੇ ਪਗੜੀ ਸੰਭਾਲ ਜੱਟਾ ਵਰਗੀਆਂ ਆਜ਼ਾਦੀ ਦੀਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਸੈਂਕੜੇ ਹੋਰ ਕੌਮੀ ਨਾਇਕਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ ਅਤੇ ਦੇਸ਼ ਦੀ ਰੱਖਿਆ ਅਤੇ ਇਸ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਹਮੇਸ਼ਾ ਮੋਹਰੀ ਰਹੇ ਹਨ।
ਕਿਸਾਨਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ। "ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ 60 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਪਿਛਲੇ ਸਾਲ ਦੇ ਤਬਾਹਕੁਨ ਹੜ੍ਹਾਂ ਦੌਰਾਨ ਵੀ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਪੂਲ ਵਿੱਚ 156 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਇਆ। ਪੰਜਾਬ ਦੇ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਕਾਰਨ ਸੂਬੇ ਨੂੰ "ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਕਿਹਾ ਜਾਂਦਾ ਹੈ।
ਹੜ੍ਹਾਂ ਤੋਂ ਬਾਅਦ ਸੂਬੇ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਮਦਦਗਾਰ ਬਣਨ ਵਾਲਿਆਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਯੋਧਿਆਂ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਭਿਆਨਕ ਹੜ੍ਹਾਂ ਦੇ ਬਾਵਜੂਦ ਪੰਜਾਬ ਦਾ ਜਨ-ਜੀਵਨ ਮੁੜ ਲੀਹ ’ਤੇ ਪਾ ਦਿੱਤਾ। ਉਨ੍ਹਾਂ ਕਿਹਾ, “ਕੁਦਰਤੀ ਆਫ਼ਤ ਦੇ ਬਾਵਜੂਦ ਸੂਬਾ ਕੁਝ ਘੰਟਿਆਂ ਵਿੱਚ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਗਿਆ। ”
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਪੰਜਾਬ ਨੇ ਆਪਣੇ ਕੀਮਤੀ ਕੁਦਰਤੀ ਸਰੋਤਾਂ ਜਰਖੇਜ਼ ਮਿੱਟੀ ਅਤੇ ਜਲ ਵਸੀਲਿਆਂ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਕੁਰਬਾਨੀਆਂ ਦੇ ਬਾਵਜੂਦ ਪੰਜਾਬ ਲਗਾਤਾਰ ਬੇਇਨਸਾਫੀ ਅਤੇ ਵਿਤਕਰੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਨੂੰ ਆਪਣੇ ਹੱਕ ਲੈਣ ਲਈ ਕਾਨੂੰਨੀ, ਵਿਧਾਨਕ ਅਤੇ ਪ੍ਰਸ਼ਾਸਕੀ ਪੱਧਰ ਉਤੇ ਲੜਾਈ ਲੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਹੱਕ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਬੀ.ਬੀ.ਐਮ.ਬੀ. ਅਤੇ ਪਾਣੀਆਂ 'ਤੇ ਪੰਜਾਬ ਦੇ ਕਾਨੂੰਨੀ ਹੱਕਾਂ ਉਤੇ ਛਾਪਾ ਮਾਰਨ ਦੀ ਕੋਝੀ ਚਾਲ ਚੱਲੀ ਗਈ ਸੀ, ਪਰ ਸੂਬਾ ਸਰਕਾਰ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ।”
ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਵਿੱਚ ਬਦਲਾਅ ਕਰਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਇਸ ਯੋਜਨਾ ਦਾ ਢਾਂਚੇ ਹੀ ਬਦਲ ਦਿੱਤਾ ਗਿਆ ਹੈ ਅਤੇ ਇਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਮਜ਼ਦੂਰਾਂ, ਔਰਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਤੋਂ ਰੋਜ਼ੀ-ਰੋਟੀ ਖੋਹ ਲਈ ਜਾਵੇਗੀ। ਉਨ੍ਹਾਂ ਕਿਹਾ, “ਦੇਸ਼ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦਾ ਸਭ ਤੋਂ ਵੱਧ ਅਨੁਪਾਤ ਪੰਜਾਬ ਵਿੱਚ ਹੈ। ਇਹ ਨਵਾਂ ਕਾਨੂੰਨ ਅਨੁਸੂਚਿਤ ਜਾਤੀ ਭਾਈਚਾਰੇ ਲਈ ਤਬਾਹਕੁੰਨ ਸਾਬਤ ਹੋਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 19.85 ਲੱਖ ਪਰਿਵਾਰ ਮਨਰੇਗਾ ਕਾਮਿਆਂ ਵਜੋਂ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਸੂਬਾ ਸਰਕਾਰ ਕਾਨੂੰਨ ਅਤੇ ਅਦਾਲਤਾਂ ਰਾਹੀਂ ਕੇਂਦਰ ਵਿਰੁੱਧ ਇਹ ਜੰਗ ਲੜ ਰਹੀ ਹੈ।”
ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਵਿੱਚ ਕੇਂਦਰ-ਰਾਜ ਅਧਿਕਾਰ ਸਪੱਸ਼ਟ ਤੌਰ ਉਤੇ ਪ੍ਰਭਾਸ਼ਿਤ ਹੋਣ ਦੇ ਬਾਵਜੂਦ ਕੇਂਦਰ ਨੇ ਪੇਂਡੂ ਵਿਕਾਸ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕ ਦਿੱਤੇ ਹਨ।
ਪੰਜਾਬ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੂੰ ਕੇਂਦਰ ਤੋਂ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਹਰ ਰੋਜ਼ ਲੜਾਈ ਲੜਨੀ ਪੈਂਦੀ ਹੈ। ਮੈਂ ਇਹ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬੀ ਕਦੇ ਵੀ ਝੁਕੇ ਨਹੀਂ ਹਨ, ਅਤੇ ਨਾ ਹੀ ਉਹ ਭਵਿੱਖ ਵਿੱਚ ਕਦੇ ਝੁਕਣਗੇ।”
ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਵੰਡਣ ਲਈ ਝੂਠਾ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ, ਪਰ ਸੂਬਾ ਸਰਕਾਰ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਹਮਦਰਦਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਜੁਰਮ ਦਾ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। “ਗੈਂਗਸਟਰਾਂ 'ਤੇ ਵਾਰ' ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਅਤੇ ਇਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਕੀਮਤ 'ਤੇ ਸੂਬੇ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇਗੀ।
ਪਿਛਲੇ ਤਕਰੀਬਨ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲਾ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਗਈ, ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਅਤੇ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬਾ ਕੀਤਾ ਗਿਆ। ਉਨ੍ਹਾਂ ਕਿਹਾ, "532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ 'ਤੇ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਗਈ ਹੈ। ਹੁਣ ਤੱਕ 498 ਡਰੋਨ ਗਤੀਵਿਧੀਆਂ ਦਾ ਪਤਾ ਲਾਇਆ ਗਿਆ ਹੈ ਅਤੇ 256 ਡਰੋਨ ਜ਼ਬਤ ਕੀਤੇ ਗਏ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ ਨਾਗਰਿਕ 98991-00002 ‘ਤੇ ਮਿਸਡ ਕਾਲ ਦੇ ਕੇ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਨਸ਼ਿਆਂ ਤੋਂ ਮੁਕਤ ਹੋਏ ਲੋਕਾਂ ਨੂੰ ਸੂਰਮੇ ਵਜੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਮੁੜ ਵਸੇਬੇ ਲਈ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 3, 083 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਤਿੰਨ-ਤਿੰਨ ਪੀੜ੍ਹੀਆਂ ਹਿੱਸਾ ਲੈ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਦਾ ਇਤਿਹਾਸਕ ਮੌਕਾ ਸੂਬੇ ਭਰ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਦੇ ਨਿਰਮਾਣ ‘ਤੇ 20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਤਿੰਨ ਪਾਵਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ, ਜਦੋਂ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾਇਆ ਜਾਵੇਗਾ, ਜਿਸ ਵਿੱਚ ਇਸ ਸਾਲ 1 ਫਰਵਰੀ ਤੋਂ ਪ੍ਰੋਗਰਾਮ ਅਤੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਪ੍ਰੋਗਰਾਮ ਸਾਲ 2027 ਤੱਕ ਨਿਰੰਤਰ ਜਾਰੀ ਰਹਿਣਗੇ, ਜਿਸ ਨਾਲ ਗੁਰੂ ਰਵਿਦਾਸ ਜੀ ਦੀ ਮਹਾਨ ਵਿਰਾਸਤ ਅਤੇ ਯਾਦਗਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਸਿਹਤ ਸੰਭਾਲ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, "ਇਸ ਯੋਜਨਾ ਹੇਠ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਇਹ ਗਿਣਤੀ ਜਲਦੀ ਹੀ 1, 000 ਤੱਕ ਪਹੁੰਚ ਜਾਵੇਗੀ।
ਰੁਜ਼ਗਾਰ ਦੇ ਸਬੰਧ ਵਿੱਚ, ਉਨ੍ਹਾਂ ਕਿਹਾ ਕਿ 63, 027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨ ਦੋਵੇਂ ਵੇਲੇ ਖੇਤਾਂ ਵਿੱਚ ਜਾਣ ਦੀ ਬਜਾਏ ਘਰ ਬੈਠ ਕੇ ਪਰਿਵਾਰ ਨਾਲ ਖਾਣਾ ਖਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 6, 900 ਕਿਲੋਮੀਟਰ ਲੰਬੇ 18, 349 ਰਜਬਾਹਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ, ਆਜ਼ਾਦੀ ਤੋਂ ਬਾਅਦ ਬਣਨ ਜਾ ਰਹੀ ਪਹਿਲੀ ਨਹਿਰ, ‘ਮਾਲਵਾ ਨਹਿਰ’ 'ਤੇ 2, 300 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਸਿੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ, ਵਿਦਿਆਰਥਣਾਂ ਲਈ ਬੱਸ ਸੇਵਾਵਾਂ ਦਾ 10, 000 ਤੋਂ ਵੱਧ ਲੜਕੀਆਂ ਨੂੰ ਲਾਭ ਪਹੁੰਚ ਰਿਹਾ ਹੈ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 5.2 ਲੱਖ ਮੌਕੇ ਪੈਦਾ ਹੋਏ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਤੋਂ ਉਦਯੋਗਪਤੀ ਹਿੱਸਾ ਲੈਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ 416 ਰੁਪਏ ਪ੍ਰਤੀ ਕੁਇੰਟਲ ਦਿੰਦਾ ਹੈ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਪ੍ਰਤੀਸ਼ਤ ਦੀ ਕਮੀ ਆਈ ਹੈ, ਅਤੇ 21 ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 67.7 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਰੱਖਿਆ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਾ ਮਾਣ ਭੱਤਾ ਪ੍ਰਦਾਨ ਕਰਦੀ ਹੈ।
ਸੜਕ ਸੁਰੱਖਿਆ ਫੋਰਸ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ, ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਇਹ ਫੋਰਸ 4, 200 ਕਿਲੋਮੀਟਰ ਹਾਈਵੇਅ 'ਤੇ ਤਾਇਨਾਤ ਹੈ ਜੋ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾ ਰਹੀ ਹੈ, ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ, 49, 000 ਕਿਲੋਮੀਟਰ ਪੇਂਡੂ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ 1, 600 ਪਰਮਿਟ ਜਾਰੀ ਕੀਤੇ ਗਏ ਹਨ, ਈਜ਼ੀ ਰਜਿਸਟਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਖੁਰਾਲਗੜ੍ਹ ਵਿਖੇ 148 ਕਰੋੜ ਰੁਪਏ ਦੀ ਯਾਦਗਾਰ ਬਣਾਈ ਜਾ ਰਹੀ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ-ਲਿਖਿਆ ਜ਼ਿਲ੍ਹਾ ਹੈ, ਲਿੰਗ ਅਨੁਪਾਤ ਵਿੱਚ ਸਭ ਤੋਂ ਉੱਪਰ ਹੈ, ਅਥਲੈਟਿਕਸ ਅਤੇ ਫੁੱਟਬਾਲ ਵਿੱਚ ਇਸ ਦਾ ਵੱਡਾ ਯੋਗਦਾਨ ਹੈ। ਇਸ ਜ਼ਿਲ੍ਹੇ ਦੇ ਕਸਬੇ ਮਾਹਿਲਪੁਰ ਨੂੰ ਵਿਸ਼ਵ ਪੱਧਰ 'ਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ 'ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਫਰਵਰੀ ਵਿੱਚ ਹੋਣ ਵਾਲੇ ‘ਨੇਚਰ ਫੈਸਟ’ ਲਈ ਪੋਸਟਰ ਜਾਰੀ ਕੀਤੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ, ਸੱਭਿਆਚਾਰਕ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਆਈ.ਪੀ.ਐਸ. ਅਤੇ ਸਹਾਇਕ ਪਰੇਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਪੈਸਕੋ, ਐਨ.ਸੀ.ਸੀ., ਬੁਆਏ ਸਕਾਊਟਸ, ਪੁਲਿਸ ਕੈਡਿਟਸ, ਗਰਲ ਗਾਈਡਜ਼ ਅਤੇ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।
ਪੀ.ਏ.ਪੀ. ਜਲੰਧਰ ਟੀਮ ਦੁਆਰਾ ਟੈਂਟ ਪੈਗਿੰਗ ਅਤੇ ਭੰਗੜਾ, ਗਿੱਧਾ, ਸਮੂਹ ਡਾਂਸ, ਪੀ.ਟੀ. ਸ਼ੋਅ ਅਤੇ ਸਕੂਲੀ ਵਿਦਿਆਰਥੀਆਂ ਦੁਆਰਾ ਸਮੂਹ ਗਾਇਨ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਸਨਮਾਨ ਕੀਤਾ, ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ਸੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ

 

Have something to say? Post your comment

 
 
 
 

ਪੰਜਾਬ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਕਰਵਾਇਆ ਜਾਣੂੰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੱਤਕਾ ਮੁਕਾਬਲੇ ਕਰਵਾਏ ਗਏ

ਯੂਨਾਈਟਿਡ ਸਿੱਖਜ਼ ਦੇ ਡਾਇਰੈਕਟਰ ਪੰਜਾਬ ਸ. ਅੰਮ੍ਰਿਤਪਾਲ ਸਿੰਘ "ਸਰਕਾਰ-ਏ-ਖਾਲਸਾ ਐਵਾਰਡ 2026 " ਨਾਲ ਸਨਮਾਨਿਤ

 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ,-ਮੁੱਖ ਮੰਤਰੀ ਭਗਵੰਤ ਮਾਨ

ਗਣਤੰਤਰ ਦਿਵਸ ਪਰੇਡ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਾਨਦਾਰ ਗਾਥਾ "ਹਿੰਦ ਦੀ ਚਾਦਰ" ਪ੍ਰਦਰਸ਼ਿਤ ਕੀਤੀ ਜਾਵੇਗੀ, ਪੰਜਾਬ ਦੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ

ਮੁੱਖ ਮੰਤਰੀ ਵੱਲੋਂ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ- ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਹੁਦੇਦਾਰਾਂ, ਵਿੱਦਿਅਕ ਮੁੱਖੀਆਂ ਵੱਲੋਂ ਜਤਿੰਦਰ ਬਰਾੜ ਦੇ ਅਕਾਲ ਚਲਾਣਾ ’ਤੇ ਦੁਖ ਦਾ ਇਜ਼ਹਾਰ

ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ