BREAKING NEWS
ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀ

ਪੰਜਾਬ

ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | January 27, 2026 09:04 PM

ਚੰਡੀਗੜ੍ਹ- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।

ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ।

ਸ੍ਰੀ ਅਰੋੜਾ ਨੇ ਕਿਹਾ ਕਿ ਅੱਠ ਕੈਡਿਟਾਂ ਨੇ ਐਨਡੀਏ ਦੇ 155ਵੇਂ ਕੋਰਸ ਲਈ ਚੋਣ ਹੋਈ ਹੈ, ਜਿਨ੍ਹਾਂ ਵਿੱਚ ਲੁਧਿਆਣਾ ਤੋਂ ਵਿਸ਼ਵਰੂਪ ਸਿੰਘ ਗਰੇਵਾਲ ਅਤੇ ਭਾਸਕਰ ਜੈਨ, ਪਟਿਆਲਾ ਤੋਂ ਅਪਾਰਦੀਪ ਸਿੰਘ ਸਾਹਨੀ, ਪਠਾਨਕੋਟ ਤੋਂ ਪਰਮਦੀਪ ਸਿੰਘ, ਬਠਿੰਡਾ ਤੋਂ ਰੇਹਾਨ ਯਾਦਵ, ਸੰਗਰੂਰ ਤੋਂ ਸੁਖਪ੍ਰੀਤ ਸਿੰਘ, ਜਲੰਧਰ ਤੋਂ ਪ੍ਰਿੰਸ ਕੁਮਾਰ ਦੂਬੇ ਅਤੇ ਸ਼ੌਰਿਆ ਵਰਧਨ ਸਿੰਘ ਸ਼ਾਮਲ ਹਨ। ਰੋਪੜ ਜ਼ਿਲ੍ਹੇ ਦੇ ਕੈਡਿਟ ਗੁਰਕੀਰਤ ਸਿੰਘ ਦੀ ਇੰਡੀਅਨ ਨੇਵਲ ਅਕੈਡਮੀ (ਆਈਐਨਏ) ਦੇ 117ਵੇਂ ਕੋਰਸ ਵਿੱਚ ਸਿਲੈਕਸ਼ਨ ਹੋਈ ਹੈ। ਇਸ ਤੋਂ ਇਲਾਵਾ, ਬਠਿੰਡਾ ਦੇ ਗੁਰਨੂਰ ਸਿੰਘ ਦੀ ਮਿਲਟਰੀ ਕਾਲਜ ਆਫ਼ ਇਲੈਕਟ੍ਰਾਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ (ਐਮਸੀਈਐਮਈ) ਸਿਕੰਦਰਾਬਾਦ ਵਿਖੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਵਿੱਚ ਚੋਣ ਹੋਈ ਹੈ , ਜਦੋਂ ਕਿ ਜਲੰਧਰ ਦਾ ਆਕਾਸ਼ ਸਿੰਘ ਕੁਸ਼ਵਾਹਾ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਮਿਲਟਰੀ ਕਾਲਜ ਆਫ਼ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ (ਐਮਸੀਟੀਈ) ਮਹੂ ਵਿਖੇ ਸੀਟੀਡਬਲਯੂ ਵਿੱਚ ਸ਼ਾਮਲ ਹੋਏ। ਗੁਰਨੂਰ ਸਿੰਘ ਨੇ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਦੇਸ਼ ਭਰ ਵਿੱਚੋਂ 15ਵਾਂ ਰੈਂਕ ਪ੍ਰਾਪਤ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਪੰਜਾਬ ਦੀ ਧਰਤੀ ਦੀ ਰਾਖੀ ਅਤੇ ਸਿੱਖ ਏਕਤਾ ਦਾ ਸੱਦਾ ਦਿੱਤਾ ਜਥੇਦਾਰ ਅਕਾਲ ਤਖਤ ਸਾਹਿਬ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਪੰਥ ਨੂੰ

ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸੁਲਝਾਉਣ ਲਈ ਪੰਜਾਬ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਮਾਨ

ਛੀਨਾ ਨੇ ਹਿੰਦ-ਪਾਕਿ ਸਰਹੱਦੀ ਵਾੜ ਦੇ ਹੱਲ ਲਈ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਸਰੀ ਵਿਖੇ ‘ਸਾਮਰਾਜੀ ਸੰਕਟ ਅਤੇ ਸਮਕਾਲੀ ਹਾਲਾਤ’ ਵਿਸ਼ੇ ‘ਤੇ ਸੈਮੀਨਾਰ ਪਹਿਲੀ ਫਰਵਰੀ ਨੂੰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ