BREAKING NEWS
ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀ

ਪੰਜਾਬ

ਸਰੀ ਵਿਖੇ ‘ਸਾਮਰਾਜੀ ਸੰਕਟ ਅਤੇ ਸਮਕਾਲੀ ਹਾਲਾਤ’ ਵਿਸ਼ੇ ‘ਤੇ ਸੈਮੀਨਾਰ ਪਹਿਲੀ ਫਰਵਰੀ ਨੂੰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 27, 2026 06:52 PM

ਸਰੀ-ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਅਤੇ ਈਸਟ ਇੰਡੀਅਨ ਡੀਫੈਂਸ ਕਮੇਟੀ ਵੱਲੋਂ ‘ਸਾਮਰਾਜੀ ਸੰਕਟ ਅਤੇ ਸਮਕਾਲੀ ਹਾਲਾਤ’ ਵਿਸ਼ੇ ‘ਤੇ ਸੈਮੀਨਾਰ 1 ਫਰਵਰੀ 2026 (ਐਤਵਾਰ) ਨੂੰ ਬਾਅਦ ਦੁਪਹਿਰ ਇਕ ਵਜੇ ਸਰੀ ਦੇ ਪ੍ਰੋਗਰੈਸਿਵ ਕਲਚਰਲ ਸੈਂਟਰ (7536, 130 ਸਟਰੀਟ) ਵਿਖੇ ਕਰਵਾਇਆ ਜਾ ਰਿਹਾ ਹੈ।

ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਸਰਪ੍ਰਸਤ ਬਾਈ ਅਵਤਾਰ ਨੇ ਦੱਸਿਆ ਕਿ ਪੂੰਜੀਵਾਦ ਦੇ ਆਰਥਿਕ ਸੰਕਟ ਵਿੱਚ ਘਿਰੇ ਹੋਣ ਕਾਰਨ ਅਮਰੀਕਾ ਅਤੇ ਉਸਦੇ ਜੋਟੀਦਾਰ ਪੱਛਮੀ ਮੁਲਕ ਕਮਜ਼ੋਰ ਦੇਸ਼ਾਂ ਦੇ ਮਾਲ-ਖਜ਼ਾਨਿਆਂ ਨੂੰ ਹਥਿਆਉਣ ਲਈ ਤਰਲੋਮੱਛੀ ਹੋ ਰਹੇ ਹਨ। ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਤੇ ਮਨਘੜਤ ਦੋਸ਼ ਲਾ ਕੇ ਫੌਜੀ ਤਾਕਤ ਦੇ ਜ਼ੋਰ ਉਸ ਦੀ ਪਤਨੀ ਸਮੇਤ ਅਗਵਾ ਕਰਨਾ ਅਤੇ ਉਸ ਦੇ ਤੇਲ ਦੀ ਲੁੱਟ ਇਸ ਦੀ ਉਘੜਵੀਂ ਮਿਸਾਲ ਹੈ। ਨਾਲ ਦੀ ਨਾਲ ਕਿਊਬਾ, ਮੈਕਸੀਕੋ ਅਤੇ ਕੁਲੰਬੀਆ ‘ਤੇ ਵੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਜਿਹੇ ਹਮਲੇ ਕਰਨ ਦੀਆਂ ਧਮਕੀਆਂ ਜਾਰੀ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਜਿੱਥੇ ਟਰੰਪ ਵੱਲੋਂ ਗਰੀਨਲੈਂਡ ਨੂੰ ਜਬਰੀ ਹਥਿਆਉਣ ਦੇ ਲਲਕਾਰੇ ਮਾਰੇ ਜਾ ਰਹੇ ਹਨ ਅਤੇ ਕੈਨੇਡਾ ਨੂੰ ਅਮਰੀਕਾ ਦੀ 51ਵੀਂ ਸਟੇਟ ਬਣਾਉਣ ਦੀ ਧਮਕੀ ਪਹਿਲਾਂ ਹਾ ਆ ਚੁੱਕੀ ਹੈ। ਇਸ ਮਾਰਧਾੜ ਅਤੇ ਸੰਕਟ ਦੀ ਮਾਰ ਝੱਲਦਾ ਆਮ ਇਨਸਾਨ ਨੌਕਰੀਆਂ ਦੇ ਖੁੱਸਣ ਅਤੇ ਸਿਖਰਾਂ ਛੋਂਹਦੀ ਮਹਿੰਗਾਈ ਕਾਰਨ ਦੋ ਡੰਗ ਦੀ ਰੋਟੀ ਲਈ ਫਿਕਰਮੰਦ ਹੈ। ਤਰਕਸ਼ੀਲ ਆਗੂ ਨੇ ਇਸ ਮਹੱਤਵਪੂਰਨ ਮੁੱਦੇ ਬਾਰੇ ਵਿਸਥਾਰ ਵਿੱਚ ਗੱਲਬਾਤ ਕਰਨ ਲਈ ਪਹਿਲੀ ਫਰਵਰੀ ਨੂੰ ਇਸ ਸੈਮੀਨਾਰ ਵਿਚ ਪੁੱਜਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਧਰਤੀ ਦੀ ਰਾਖੀ ਅਤੇ ਸਿੱਖ ਏਕਤਾ ਦਾ ਸੱਦਾ ਦਿੱਤਾ ਜਥੇਦਾਰ ਅਕਾਲ ਤਖਤ ਸਾਹਿਬ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਪੰਥ ਨੂੰ

ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸੁਲਝਾਉਣ ਲਈ ਪੰਜਾਬ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਮਾਨ

ਛੀਨਾ ਨੇ ਹਿੰਦ-ਪਾਕਿ ਸਰਹੱਦੀ ਵਾੜ ਦੇ ਹੱਲ ਲਈ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ