BREAKING NEWS
ਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾ

ਸੰਸਾਰ

ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ ਵੱਲੋਂ ਸ਼ਹੀਦ ਮੇਵਾ ਸਿੰਘ ਲੋਪੋਕੇ ਨੂੰ ਸਮਰਪਿਤ ਕਵੀ ਦਰਬਾਰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 27, 2026 06:54 PM

ਸਰੀ-ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਕਵੀ ਦਰਬਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਵਾਰ ਦਾ ਇਹ ਪ੍ਰੋਗਰਾਮ ਕੈਨੇਡਾ ਦੇ ਸਿੱਖ ਇਤਿਹਾਸ ਦੇ ਮਹਾਨ ਸੂਰਬੀਰ ਸ਼ਹੀਦ ਮੇਵਾ ਸਿੰਘ ਲੋਪੋਕੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਸ਼ਹੀਦ ਮੇਵਾ ਸਿੰਘ ਲੋਪੋਕੇ ਦੀ ਲਾਸਾਨੀ ਕੁਰਬਾਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਮੇਵਾ ਸਿੰਘ ਨੇ 1914 ਵਿੱਚ ਕੈਨੇਡਾ ਵਿੱਚ ਵਸਦੇ ਭਾਰਤੀਆਂ ਵਿਰੁੱਧ ਅੰਗਰੇਜ਼ ਹਕੂਮਤ ਦੀਆਂ ਵਧੀਕੀਆਂ ਅਤੇ ਮੁਖ਼ਬਰ ਬੇਲਾ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਕੀਤੇ ਗਏ ਕਤਲੇਆਮ ਦਾ ਮੂੰਹ-ਤੋੜ ਜਵਾਬ ਦਿੱਤਾ ਸੀ। ਉਨ੍ਹਾਂ ਨੇ ਜ਼ੁਲਮ ਦੇ ਸੂਤਰਧਾਰ ਇੰਸਪੈਕਟਰ ਹੌਪਕਿਨਸਨ ਨੂੰ ਅਦਾਲਤ ਵਿੱਚ ਸੋਧ ਕੇ ਸਿੱਖ ਅਣਖ ਨੂੰ ਬਰਕਰਾਰ ਰੱਖਿਆ ਅਤੇ 11 ਜਨਵਰੀ 1915 ਨੂੰ ਹੱਸਦੇ ਹੋਏ ਫਾਂਸੀ ਦਾ ਰੱਸਾ ਚੁੰਮਿਆ। ਢਿੱਲੋਂ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਅਜਿਹੇ ਸ਼ਹੀਦਾਂ ਦੀ ਬਦੌਲਤ ਹੀ ਹੈ।

ਸਮਾਗਮ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਲੇਖਕ ਅਤੇ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਜੀਵਨ ਭਰ ਦੇ ਸਾਹਿਤਕ ਅਤੇ ਖੇਡ ਸਫ਼ਰ ਬਾਰੇ ਸਰੋਤਿਆਂ ਨਾਲ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ। ਸ. ਮੰਡੇਰ ਨੇ ਪੰਜਾਬੀ ਖੇਡ ਜਗਤ ਨੂੰ ਪ੍ਰਫੁੱਲਤ ਕਰਨ ਲਈ ਪਾਏ ਆਪਣੇ ਯੋਗਦਾਨ 'ਤੇ ਚਾਨਣਾ ਪਾਇਆ ਅਤੇ ਇਸ ਮੌਕੇ ਆਪਣਾ ਤ੍ਰੈ-ਮਾਸਿਕ ਮੈਗਜ਼ੀਨ "ਖੇਡ ਸੰਸਾਰ" ਵੀ ਜਾਰੀ ਕੀਤਾ। ਇਸ ਮੈਗਜ਼ੀਨ ਰਾਹੀਂ ਉਹ ਪਿਛਲੇ ਲੰਮੇ ਸਮੇਂ ਤੋਂ ਨਵੀਂ ਪੀੜ੍ਹੀ ਨੂੰ ਖੇਡਾਂ ਅਤੇ ਆਪਣੀ ਵਿਰਾਸਤ ਨਾਲ ਜੋੜਨ ਦਾ ਵੱਡਮੁੱਲਾ ਕਾਰਜ ਕਰ ਰਹੇ ਹਨ।

ਕਵੀ ਦਰਬਾਰ ਦੇ ਦੌਰਾਨ ਜ਼ਿਆਦਾਤਰ ਰਚਨਾਵਾਂ ਸ਼ਹੀਦ ਮੇਵਾ ਸਿੰਘ ਦੇ ਵਿਸ਼ੇ 'ਤੇ ਆਧਾਰਿਤ ਸਨ, ਜਿਨ੍ਹਾਂ ਨੇ ਸਾਰੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਕਵੀ ਦਰਬਾਰ ਵਿਚ ਅਵਤਾਰ ਸਿੰਘ ਬਰਾੜ, ਗੁਰਚਰਨ ਸਿੰਘ ਬਰਾੜ, ਇੰਦਰਜੀਤ ਸਿੰਘ ਧਾਮੀ, ਨਿਰੰਜਨ ਸਿੰਘ ਲੇਹਲ, ਸੁਖਪ੍ਰੀਤ ਸਿੰਘ, ਦਰਸ਼ਨ ਸਿੰਘ ਅਟਵਾਲ, ਦਵਿੰਦਰ ਕੌਰ ਜੌਹਲ, ਭਗਵੰਤ ਕੌਰ ਚਾਹਲ, ਮਨਜੀਤ ਸਿੰਘ ਮੱਲ੍ਹਾ, ਗੁਰਦਿਆਲ ਸਿੰਘ ਜੌਹਲ, ਇੰਦਰਜੀਤ ਕੌਰ ਸੰਧੂ, ਪਵਿੱਤਰ ਕੌਰ ਬਰਾੜ, ਕੁਲਵੰਤ ਸਿੰਘ ਸਰੋਤਾ, ਸਵਰਨਜੀਤ ਸਿੰਘ ਸੰਧੂ, ਬਲਬੀਰ ਸਿੰਘ ਸੰਘਾ, ਅਮਰੀਕ ਸਿੰਘ ਲੇਹਲ, ਪ੍ਰੋ. ਸ਼ਮੀਰ ਸਿੰਘ, ਸਵਰਨ ਸਿੰਘ ਚਾਹਲ, ਬੇਅੰਤ ਸਿੰਘ ਢਿੱਲੋਂ, ਗੁਰਦਰਸ਼ਨ ਸਿੰਘ ਬਾਦਲ ਅਤੇ ਬੀਬੀ ਅਮਰਜੀਤ ਕੌਰ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਮੰਚ ਸੰਚਾਲਨ ਹਰਚੰਦ ਸਿੰਘ ਗਿੱਲ ਨੇ ਬਾਖੂਬੀ ਨਿਭਾਇਆ। ਸਮਾਗਮ ਦੌਰਾਨ ਚਾਹ-ਪਾਣੀ ਦੀ ਸੇਵਾ ਬੀਬੀ ਭਗਵੰਤ ਕੌਰ ਚਾਹਲ ਵੱਲੋਂ ਆਪਣੇ ਬੇਟੇ ਦੇ ਨਵੇਂ ਕਲੀਨਿਕ ਖੁੱਲ੍ਹਣ, ਜਨਮ ਦਿਨ ਅਤੇ ਆਪਣੇ ਪੋਤੇ-ਪੋਤੀ ਦੀ ਲੋਹੜੀ ਦੀ ਖੁਸ਼ੀ ਵਿੱਚ ਕੀਤੀ ਗਈ।

Have something to say? Post your comment

 
 
 
 

ਸੰਸਾਰ

ਪਬਲਿਕ ਫੋਰਮ ਅਗੇਨਸਟ ਐਸਟੋਰਸ਼ਨ ਵੱਲੋਂ ਸਰੀ ਵਿੱਚ ਜਨਤਕ ਇਕੱਠ, ਫਿਰੌਤੀ ਖ਼ਿਲਾਫ਼ ਸਖ਼ਤ ਕਦਮ ਉਠਾਉਣ ਦੀ ਮੰਗ

ਬੈਲਜੀਅਮ ਦੇ ਗੁਰੂਦੁਆਰਾ ਸਿੰਤਰੁਦਨ ਦੇ ਪ੍ਰਬੰਧ ਲਈ ਸਰਬਸੰਮਤੀ ਨਾਲ ਬਣੀ ਪੰਜ ਮੈਂਬਰੀ ਕਮੇਟੀ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਗੁਰਮੀਤ ਪਲਾਹੀ ਅਤੇ ਬਲਜੀਤ ਸਿੰਘ ਨਾਲ਼ ਰੂਬਰੂ

ਬਹੁਪੱਖੀ ਰਚਨਾਕਾਰ ਜਸਵੀਰ ਸਿੰਘ ਭਲੂਰੀਆ ਦਾ ਨਿਵੇਕਲਾ ਉਪਰਾਲਾ ‘ਨਵੀਆਂ ਬਾਤਾਂ’

ਸਰੀ ਵਿਚ ਐਮ ਪੀ ਅਮਨਦੀਪ ਸੋਢੀ ਦਾ ਨਿੱਘਾ ਸਨਮਾਨ, ਲੋਕੀ ਮੁੱਦਿਆਂ ’ਤੇ ਹੋਈ ਖੁੱਲ੍ਹੀ ਗੱਲਬਾਤ

ਸਿਆਟਲ ਵਿਖੇ ਹਰਦਿਆਲ ਸਿੰਘ ਚੀਮਾ ਵਹਿਣੀਵਾਲ ਦੀ ਪੁਸਤਕ ‘ਅਕਲ ਨੂੰ ਸਜ਼ਾ’ ਦਾ ਲੋਕ ਅਰਪਣ ਸਮਾਗਮ

ਨਾਮਵਰ ਲੇਖਕ ਅਤੇ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਦੇ ਅੰਤਿਮ ਸੰਸਕਾਰ ਮੌਕੇ ਕਈ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਨੂੰ ਜਨਮ ਦਿਨ ‘ਤੇ ਯਾਦ ਕੀਤਾ

ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ

ਕੀ ਟਰੰਪ ਟੈਰਿਫ ਯੁੱਧ ਤੋਂ ਬਾਅਦ ਯੁੱਧ ਦੀ ਤਿਆਰੀ ਕਰ ਰਹੇ ਹਨ? 'ਵੈਨੇਜ਼ੁਏਲਾ ਮਿਸ਼ਨ' ਪੂਰਾ, ਭਾਰਤ ਅਤੇ ਚੀਨ ਸਮੇਤ ਇਨ੍ਹਾਂ ਦੇਸ਼ਾਂ 'ਤੇ ਵੀ ਨਜ਼ਰਾਂ