BREAKING NEWS
ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀ

ਪੰਜਾਬ

ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 27, 2026 08:48 PM

ਚੰਡੀਗੜ੍ਹ-ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ; ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ; ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ. ਨਵਦੀਪ ਸਿੰਘ ਨੂੰ ਸਰਕਾਰੀ ਕਾਲਜ ਨਿਆਲ ਪਾਤੜਾਂ ਵਿਖੇ, ਨੰਦਿਨੀ ਵੈਦ ਨੂੰ ਸਰਕਾਰੀ ਕਾਲਜ ਮਾਛੀਵਾੜਾ ਵਿਖੇ; ਮੰਜੂ ਕਪੂਰ ਨੂੰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ, ਜਸਪ੍ਰੀਤ ਕੌਰ ਗਰੇਵਾਲ ਨੂੰ ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ; ਪੂਜਾ ਕੋਹਲੀ ਨੂੰ ਸਰਕਾਰੀ ਕਾਲਜ ਕੋਟਕਪੂਰਾ ਵਿਖੇ; ਅਮਨਦੀਪ ਭੱਟੀ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਵਿਖੇ; ਜਸਮੀਤ ਸੇਠੀ ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿਖੇ ਅਤੇ ਸਰਿਤਾ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਅੱਠ ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਵੀ ਸਟੇਸ਼ਨ ਅਲਾਟ ਕੀਤੇ ਗਏ ਹਨ ਜਿਹਨਾਂ ਵਿੱਚ ਮਨੀਸ਼ ਕੁਮਾਰ ਨੂੰ ਸਰਕਾਰੀ ਕਾਲਜ, ਪੋਜੇਵਾਲ; ਸੁਮਿਤ ਬਰਾੜ ਨੂੰ ਸਰਕਾਰੀ ਕਾਲਜ ਜਗਰਾਉਂ ਵਿਖੇ, ਪਾਰੁਲ ਖੰਨਾ ਨੂੰ ਸਰਕਾਰੀ ਕਾਲਜ ਮੁਖਲਿਆਣਾ ਚੱਬੇਵਾਲ ਵਿਖੇ, ਰਾਜੀਵ ਖੋਸਲਾ ਨੂੰ ਸਰਕਾਰੀ ਕਾਲਜ ਤਲਵਾੜਾ ਵਿਖੇ, ਅਨੀਤ ਕੁਮਾਰ ਨੂੰ ਸਰਕਾਰੀ ਕਾਲਜ ਢੁੱਡੀਕੇ ਵਿਖੇ; ਗੁਲਸ਼ਨ ਕੁਮਾਰ ਨੂੰ ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ ਵਿਖੇ, ਸਵਿਤਾ ਗੁਪਤਾ ਨੂੰ ਸਰਕਾਰੀ ਕਾਲਜ ਢੋਲਬਾਹਾ ਵਿਖੇ ਅਤੇ ਹਰਿੰਦਰ ਸਿੰਘ ਨੂੰ ਸਰਕਾਰੀ ਕਾਲਜ, ਸ਼ਾਹਬਾਜ਼ਪੁਰ, ਤਰਨਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਸਾਡੇ ਕਾਲਜਾਂ ਨੂੰ ਅਜਿਹੇ ਤਜ਼ਰਬੇਕਾਰ ਅਤੇ ਪ੍ਰਭਾਵਸ਼ਾਲੀ ਅਗਵਾਈ ਮਿਲੇ ਜੋ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈ ਜਾਵੇ ਅਤੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਵੀ ਤਰੱਕੀ ਦੇ ਰਾਤ ‘ਤੇ ਪਾਵੇ। ਉਨ੍ਹਾਂ ਕਿਹਾ ਕਿ ਇਹਨਾਂ ਤਾਇਨਾਤੀਆਂ ਨਾਲ ਸਰਕਾਰੀ ਕਾਲਜਾਂ ਵਿੱਚ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਦਾ ਟਾਕਰਾ ਕਰਨ ਲਈ ਤਿਆਰ ਵਾਸਤੇ ਬਿਹਤਰ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਧਰਤੀ ਦੀ ਰਾਖੀ ਅਤੇ ਸਿੱਖ ਏਕਤਾ ਦਾ ਸੱਦਾ ਦਿੱਤਾ ਜਥੇਦਾਰ ਅਕਾਲ ਤਖਤ ਸਾਹਿਬ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਪੰਥ ਨੂੰ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸੁਲਝਾਉਣ ਲਈ ਪੰਜਾਬ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਮਾਨ

ਛੀਨਾ ਨੇ ਹਿੰਦ-ਪਾਕਿ ਸਰਹੱਦੀ ਵਾੜ ਦੇ ਹੱਲ ਲਈ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਸਰੀ ਵਿਖੇ ‘ਸਾਮਰਾਜੀ ਸੰਕਟ ਅਤੇ ਸਮਕਾਲੀ ਹਾਲਾਤ’ ਵਿਸ਼ੇ ‘ਤੇ ਸੈਮੀਨਾਰ ਪਹਿਲੀ ਫਰਵਰੀ ਨੂੰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ