BREAKING NEWS
649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਨੈਸ਼ਨਲ

ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 29, 2026 06:27 PM

ਨਵੀਂ ਦਿੱਲੀ - ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ ਵਿੱਚ ਨਵੰਬਰ 1984 ਦਾ ਪਹਿਲਾ ਹਫ਼ਤਾ ਖ਼ੌਫ਼ਨਾਕ ਦੌਰ ਸੀ, ਜਿੱਥੇ ਸਿੱਖ ਹੋਣ ਦਾ ਮਤਲਬ ਮੌਤ ਬਣ ਗਿਆ ਸੀ। ਦੇਸ਼ ਦੀ ਆਜ਼ਾਦੀ ਅਤੇ ਪੁਨਰਨਿਰਮਾਣ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖ ਪੰਥ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸੇ ਦੇਸ਼ ਵਿੱਚ ਉਸ ਨੂੰ ਆਪਣੀ ਪਹਿਚਾਣ ਕਰਕੇ ਬੇਆਬਰੂ ਹੋਣਾ ਪਵੇਗਾ ਅਤੇ ਇਕ ਗਿਣੀ ਮਿੱਠੀ ਸਾਜ਼ਿਸ਼ ਅਧੀਨ ਸਿਰਫ਼ ਪੱਗ ਅਤੇ ਦਾੜ੍ਹੀ ਕਾਰਨ ਬੇਕਸੂਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦੋ ਮਾਮਲੇਆਂ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਣਾ ਇਹ ਸਪਸ਼ਟ ਕਰਦਾ ਹੈ ਕਿ ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਉਹ ਮਾਸਟਰਮਾਈਂਡ ਸੀ। ਅਜਿਹੀ ਸਥਿਤੀ ਵਿੱਚ ਹੁਣ ਓਸ ਨੂੰ ਇਕ ਮਾਮਲੇ ਵਿਚ ਠੋਸ ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਉਸ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਉਨ੍ਹਾਂ ਕਿਹਾ 41 ਸਾਲਾਂ ਤੋਂ ਇਨਸਾਫ਼ ਦੀ ਉਮੀਦ ਲਾਈ ਬੈਠੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਇਸ ਫ਼ੈਸਲੇ ਨਾਲ ਇਕ ਵਾਰ ਫਿਰ ਹਰੇ ਹੋ ਗਏ ਹਨ ਕਿਉਕਿ ਇਹ ਸਿਰਫ਼ ਕਾਨੂੰਨੀ ਫ਼ੈਸਲਾ ਨਹੀਂ, ਸਗੋਂ ਨੈਤਿਕ ਜ਼ਿੰਮੇਵਾਰੀ ਦਾ ਵੀ ਸਵਾਲ ਹੈ। ਇੰਨ੍ਹਾ ਮਾਮਲਿਆਂ ਅੰਦਰ ਸਾਨੂੰ ਜਵਾਬਦੇਹੀ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਰਫ ਪ੍ਰਕਿਰਿਆ ਨਹੀਂ, ਸਗੋਂ ਕਤਲੇਆਮ ਪੀੜੀਤਾਂ ਨੂੰ ਸੱਚਾ ਅਤੇ ਸਾਰਥਕ ਇਨਸਾਫ਼ ਮਿਲੇ। ਲੋਕਤੰਤਰ ਦੀ ਮਜ਼ਬੂਤੀ ਇਸੇ ਵਿੱਚ ਹੈ ਕਿ ਕੋਈ ਵੀ ਵਿਅਕਤੀ, ਚਾਹੇ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਾਨੂੰਨ ਤੋਂ ਉੱਪਰ ਨਾ ਹੋਵੇ, ਇਸ ਲਈ ਸੱਜਣ ਕੁਮਾਰ ਵਲੋਂ ਸਿੱਖ ਨਸਲਕੁਸ਼ੀ ਵਿੱਚ ਨਿਭਾਈ ਗਈ ਉਸ ਦੀ ਦਰਿੰਦਗੀ ਭਰੀ ਅਤੇ ਘਿਨੌਣੀ ਭੂਮਿਕਾ ਲਈ ਉਹ ਫਾਂਸੀ ਦੀ ਸਜ਼ਾ ਦਾ ਹੱਕਦਾਰ ਹੈ। ਕਾਂਗਰਸ ਪਾਰਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਿਆਸੀ ਸਰਪ੍ਰਸਤੀ ਦੇ ਕੇ ਨਾ ਕੇਵਲ ਕਾਨੂੰਨ ਤੋਂ ਬਚਾਇਆ, ਸਗੋਂ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਰਕਾਰ ਅਤੇ ਪਾਰਟੀ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੀ ਖਿੱਲੀ ਵੀ ਉਡਾਉਂਦੀ ਰਹੀ ਸੀ । ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਂਕਾਰ ਸਿੰਘ ਜੀ, ਭਾਈ ਸਤਨਾਮ ਸਿੰਘ ਜੀ ਕੋਹਾੜਕਾ ਸਮੇਤ ਵਡੀ ਗਿਣਤੀ ਵਿਚ ਰਾਗੀ ਸਿੰਘ ਹਾਜਿਰ ਸਨ ।

Have something to say? Post your comment

 
 
 
 

ਨੈਸ਼ਨਲ

ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਸਿਮਰਨਜੀਤ ਸਿੰਘ ਮਾਨ ਐਸਜੀਪੀਸੀ ਉਪਰ ਜਿੰਮੇਵਾਰੀ ਪੂਰੀ ਨਹੀਂ ਕਰਣ ਦੇ ਲਗਾਏ ਦੋਸ਼

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਤੋਂ ਸਜਾਇਆ ਗਿਆ ਨਗਰ ਕੀਰਤਨ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਐਸਆਈਆਰ ਵਿਰੁੱਧ ਅਦਾਲਤ ਜਾਣ ਦੀ ਧਮਕੀ ਦਿੱਤੀ

ਬਾਰਾਮਤੀ ਜਹਾਜ਼ ਹਾਦਸਾ: ਹਵਾਈ ਸੈਨਾ ਨੇ ਏਅਰਪੋਰਟ ਉੱਤੇ ਸੰਭਾਲੀ ਮਹੱਤਵਪੂਰਨ ਜਿੰਮੇਵਾਰੀ

ਰਾਹੁਲ ਗਾਂਧੀ, ਖੜਗੇ, ਯੋਗੀ, ਮਾਇਆਵਤੀ ਸਮੇਤ ਆਗੂਆਂ ਨੇ ਅਜੀਤ ਪਵਾਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਪੰਥ ਦੇ ਪੁਰਾਤਨ ਇਤਿਹਾਸਕ ਗੁਰੂਘਰਾਂ ਅਤੇ ਨਿਸ਼ਾਨੀਆਂ ਦੀ ਸਾਰ ਸੰਭਾਲ ਸੰਬੰਧੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿਤਾ ਪੱਤਰ

ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ 1986 ਦੇ ਸਰਬੱਤ ਖਾਲਸਾ ਦੀ 40ਵੀਂ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ

ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ 'ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ

ਅਤਲਾ ਖੁਰਦ ਵਿਖੇ ਮਨਾਇਆ ਗਿਆ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ: ਅਤਲਾ