BREAKING NEWS
649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਨਾਲਾਗੜ੍ਹ ਧਮਾਕੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਹੋਈ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸ.ਐਸ.ਪੀ. ਤੁਸ਼ਾਰ ਗੁਪਤਾ

ਕੌਮੀ ਮਾਰਗ ਬਿਊਰੋ | January 29, 2026 07:05 PM

ਨਵਾਂਸ਼ਹਿਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ।

ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ 'ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 10, 13, 15, 16, 17 ਅਤੇ 18 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਤਹਿਤ ਪੁਲਿਸ ਥਾਣਾ ਰਾਹੋਂ ਵਿਖੇ ਇੱਕ ਵੱਖਰੀ ਐਫਆਈਆਰ ਨੰ. 20 ਮਿਤੀ 29/01/2026 ਦਰਜ ਕੀਤੀ ਗਈ ਹੈ।

 

Have something to say? Post your comment

 
 
 
 

ਪੰਜਾਬ

649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ*

ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ

ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮਦੱਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ

ਭਗਵੰਤ ਮਾਨ ਐਸ ਵਾਈ ਐਲ ਮਾਮਲੇ ’ਤੇ ਕੇਂਦਰ ਦੇ ਦਬਾਅ ਅੱਗੇ ਝੁੱਕ ਗਏ-nਸੁਖਬੀਰ ਸਿੰਘ ਬਾਦਲ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਲਾਪਤਾ ਸਰੂਪਾਂ ਸਬੰਧੀ ਬਣੀ ਸਿੱਟ ਨੂੰ ਮੰਗੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਗਈ ਹੈ- ਐਡਵੋਕੇਟ ਧਾਮੀ

ਭਾਜਪਾ ਨੇ ਚੌਥੀ ਵਾਰ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ, ਸੌਰਭ ਜੋਸ਼ੀ ਮੇਅਰ ਬਣੇ

ਸੰਸਦ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਪੱਤਰ ਲਿਖ ਕੇ ਭਗਤ ਰਵਿਦਾਸ ਜੀ ਦੇ ਜਨਮ ਦਿਵਸ ਤੇ ਰਾਸ਼ਟਰੀ ਛੁੱਟੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਦੇ ਥਲਤੇਜ ਗੁਰਦੁਆਰੇ ਵਿੱਚ ਮੱਥਾ ਟੇਕਿਆ