BREAKING NEWS
649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ*

ਕੌਮੀ ਮਾਰਗ ਬਿਊਰੋ | January 29, 2026 07:03 PM

ਚੰਡੀਗੜ੍ਹ - ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ ਇਸ ਮੌਕੇ, ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈਏਐਸ, ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਆਈਏਐਸ, ਵਿਸ਼ੇਸ਼ ਸਕੱਤਰ ਪ੍ਰਸੋਨਲ ਸ. ਉਪਕਾਰ ਸਿੰਘ ਆਈਏਐਸ, ਵਧੀਕ ਸਕੱਤਰ ਪ੍ਰਸੋਨਲ ਸ੍ਰੀ ਗੌਤਮ ਜੈਨ ਆਈਏਐਸ, ਜੁਆਇੰਟ ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫਸਰ ਮੋਹਾਲੀ ਡਾ. ਜੋਤੀ ਬੱਬਰ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਕੈਂਪ ਇੰਚਾਰਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰਾਜੀਵ ਮਹਿਤਾ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸੋਨੀਆ ਸਿੰਗਲਾ, ਡਿਪਟੀ ਵੈਦ ਸ੍ਰੀ ਗੁਰਦੀਪ ਸਿੰਘ, ਡਿਪਟੀ ਵੈਦ ਸ੍ਰੀਮਤੀ ਗੁਰਪ੍ਰੀਤ ਕੌਰ, ਯੋਗਾ ਇੰਸਟ੍ਰਕਟਰ ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਇੰਦੂ ਬਾਲਾ, ਐਚਐਮਓ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਵਿਨੋਦ ਕੁਮਾਰ, ਐਚਐਮਓ ਡਾ. ਯੁਵਿਕਾ, ਫਾਰਮਾਸਿਸਟ ਸ਼੍ਰੀਮਤੀ ਕਵਿਤਾ ਅਤੇ ਗੁਲਸ਼ਨ ਕੁਮਾਰ ਨੇ ਕਰਮਚਾਰੀਆਂ ਨੂੰ ਸਿਹਤ ਸਬੰਧੀ ਮੁਫਤ ਸਲਾਹ ਅਤੇ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ ਕਰਮਚਾਰੀਆਂ ਨੂੰ ਜੀਵਨ ਸ਼ੈਲੀ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਕਰਮਚਾਰੀਆਂ ਨੂੰ ਫਾਸਟ ਫੂਡ ਅਤੇ ਸਟ੍ਰੀਟ ਫੂਡ ਦੇ ਸੇਵਨ ਕਾਰਨ ਸਾਡੇ ਸਰੀਰ ਦੇ ਮਹੱਤਵਪੂਰਨ ਅੰਗ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਕਰਮਚਾਰੀਆਂ ਨੂੰ ਮੁਫਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਵੰਡੀਆਂ ਗਈਆਂ।

ਇਸ ਮੌਕੇ ਖੰਘ, ਬਲੱਡ ਪ੍ਰੈਸ਼ਰ, ਸ਼ੂਗਰ, ਚਮੜੀ ਰੋਗ, ਜੋੜਾਂ ਦੇ ਰੋਗ, ਇਸਤਰੀ ਰੋਗ, ਹਾਰਮੋਨਲ ਅਸੰਤੁਲਨ ਨਾਲ ਸਬੰਧਤ ਰੋਗ, ਮਾਨਸਿਕ ਰੋਗ, ਲੰਬੇ ਸਮੇਂ ਦੀਆਂ ਬਿਮਾਰੀਆਂ ਲਈ ਮੁਫ਼ਤ ਸਲਾਹ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਆਯੁਰਵੈਦਿਕ ਡਾਕਟਰਾਂ ਵੱਲੋਂ 405 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 350 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

 

Have something to say? Post your comment

 
 
 
 

ਪੰਜਾਬ

649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਨਾਲਾਗੜ੍ਹ ਧਮਾਕੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਹੋਈ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸ.ਐਸ.ਪੀ. ਤੁਸ਼ਾਰ ਗੁਪਤਾ

ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ

ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮਦੱਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ

ਭਗਵੰਤ ਮਾਨ ਐਸ ਵਾਈ ਐਲ ਮਾਮਲੇ ’ਤੇ ਕੇਂਦਰ ਦੇ ਦਬਾਅ ਅੱਗੇ ਝੁੱਕ ਗਏ-nਸੁਖਬੀਰ ਸਿੰਘ ਬਾਦਲ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਲਾਪਤਾ ਸਰੂਪਾਂ ਸਬੰਧੀ ਬਣੀ ਸਿੱਟ ਨੂੰ ਮੰਗੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਗਈ ਹੈ- ਐਡਵੋਕੇਟ ਧਾਮੀ

ਭਾਜਪਾ ਨੇ ਚੌਥੀ ਵਾਰ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ, ਸੌਰਭ ਜੋਸ਼ੀ ਮੇਅਰ ਬਣੇ

ਸੰਸਦ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਪੱਤਰ ਲਿਖ ਕੇ ਭਗਤ ਰਵਿਦਾਸ ਜੀ ਦੇ ਜਨਮ ਦਿਵਸ ਤੇ ਰਾਸ਼ਟਰੀ ਛੁੱਟੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਦੇ ਥਲਤੇਜ ਗੁਰਦੁਆਰੇ ਵਿੱਚ ਮੱਥਾ ਟੇਕਿਆ