BREAKING NEWS
649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਕੌਮੀ ਮਾਰਗ ਬਿਊਰੋ | January 29, 2026 07:08 PM

ਚੰਡੀਗੜ੍ਹ- ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸੰਤ ਇੰਦਰ ਦਾਸ ਜੀ, ਸੰਤ ਜਗੀਰ ਸਿੰਘ ਜੀ, ਸ੍ਰੀ ਸਤਿਆਵਾਨ ਜੀ, ਸ੍ਰੀ ਕ੍ਰਿਸ਼ਨ ਕੁਮਾਰ ਜੀ ਤੇ ਸ੍ਰੀ ਰਾਜ ਕਪੂਰ ਜੀ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਸ੍ਰੀ ਵਿਜੇ ਆਦਿ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ। ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਡ ਰੈਲੀਆਂ ਆਦਿ ਸਮਾਗਮਾਂ ਦੀ ਤਜਵੀਜ਼ ਬਣਾਈ ਗਈ ਹੈ, ਜੋ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ ਦੀ ਸਲਾਹ ਨਾਲ ਹੀ ਮਨਾਏ ਜਾਣਗੇ।

ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ ਸਾਹਿਬ, ਫ਼ਰੀਦਕੋਟ-ਖੁਰਾਲਗੜ ਸਾਹਿਬ, ਬਠਿੰਡਾ-ਖੁਰਾਲਗੜ ਸਾਹਿਬ ਅਤੇ ਜੰਮੂ-ਖੁਰਾਲਗੜ ਸਾਹਿਬ ਆਦਿ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇੱਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵਨਾ ਨਾਲ ਇਹ ਸਮਾਗਮ ਕਰਵਾ ਰਹੀ ਹੈ ਅਤੇ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ, ਸਕਾਲਰਾਂ ਦੀ ਅਗਵਾਈ ਤੇ ਸਲਾਹ ਨਾਲ ਸਮੁੱਚੇ ਸਮਾਗਮ ਮਨਾਏ ਜਾਣਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ*

ਨਾਲਾਗੜ੍ਹ ਧਮਾਕੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਹੋਈ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸ.ਐਸ.ਪੀ. ਤੁਸ਼ਾਰ ਗੁਪਤਾ

ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ

ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮਦੱਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ

ਭਗਵੰਤ ਮਾਨ ਐਸ ਵਾਈ ਐਲ ਮਾਮਲੇ ’ਤੇ ਕੇਂਦਰ ਦੇ ਦਬਾਅ ਅੱਗੇ ਝੁੱਕ ਗਏ-nਸੁਖਬੀਰ ਸਿੰਘ ਬਾਦਲ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਲਾਪਤਾ ਸਰੂਪਾਂ ਸਬੰਧੀ ਬਣੀ ਸਿੱਟ ਨੂੰ ਮੰਗੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਗਈ ਹੈ- ਐਡਵੋਕੇਟ ਧਾਮੀ

ਭਾਜਪਾ ਨੇ ਚੌਥੀ ਵਾਰ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ, ਸੌਰਭ ਜੋਸ਼ੀ ਮੇਅਰ ਬਣੇ

ਸੰਸਦ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਪੱਤਰ ਲਿਖ ਕੇ ਭਗਤ ਰਵਿਦਾਸ ਜੀ ਦੇ ਜਨਮ ਦਿਵਸ ਤੇ ਰਾਸ਼ਟਰੀ ਛੁੱਟੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਦੇ ਥਲਤੇਜ ਗੁਰਦੁਆਰੇ ਵਿੱਚ ਮੱਥਾ ਟੇਕਿਆ