BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਖੇਡ

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 30, 2026 07:05 PM

ਅੰਮ੍ਰਿਤਸਰ-ਖਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਮੁਕਾਬਲੇ ਦੌਰਾਨ 50 ਕਿਲੋਗ੍ਰਾਮ ’ਚ ਰਾਜਬੀਰ ਸ਼ਰਮਾ ਨੇ ਗੋਲਡ ਮੈਡਲ, 55 ਕਿਲੋਗ੍ਰਾਮ ’ਚ ਅਵਤਾਰ ਸਿੰਘ ਨੇ ਸਿਲਵਰ ਮੈਡਲ, 60 ਕਿਲੋਗ੍ਰਾਮ ’ਚ ਭੁਪਿੰਦਰ ਸਿੰਘ ਨੇ ਗੋਲਡ ਮੈਡਲ, 65 ਕਿਲੋਗ੍ਰਾਮ ’ਚ ਯੁਵਰਾਜ ਅਭੈ ਪ੍ਰਤਾਪ ਸਿੰਘ ਜੈਸਵਾਲ ਨੇ ਬਰਾਊੰਜ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।

ਇਸ ਉਪਲਬੱਧੀ ’ਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖੇਡ ਮੁੱਖੀ ਡਾ. ਦਲਜੀਤ ਸਿੰਘ ਅਤੇ ਬਾਕਸਿੰਗ ਟੀਮ ਨੂੰ ਵਧਾਈ ਦਿੱਤੀ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਪੜ੍ਹਾਈ ਦੇ ਨਾਲ—ਨਾਲ ਹੋਰਨਾਂ ਗਤੀਵਿਧੀਆਂ ’ਚ ਇਸੇ ਤਰ੍ਹਾਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਇੱਛਾਵਾਂ ਦਿੱਤੀਆਂ।

ਇਸ ਸਬੰਧੀ ਪ੍ਰਿੰ: ਡਾ. ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਤੋਂ ਇਲਾਵਾ 70 ਕਿਲੋਗ੍ਰਾਮ ’ਚ ਨਵਰੂਪ ਸਿੰਘ ਨੇ ਗੋਲਡ ਮੈਡਲ, 75 ਕਿਲੋਗ੍ਰਾਮ ’ਚ ਹਰਸਿਤ ਸਿੰਘ ਨੇ ਗੋਲਡ ਮੈਡਲ, 80 ਕਿਲੋਗ੍ਰਾਮ ’ਚ ਸੁਖਬੀਰ ਸਿੰਘ ਨੇ ਗੋਲਡ ਮੈਡਲ, 85 ਕਿਲੋਗ੍ਰਾਮ ’ਚ ਸਹਿਜਪ੍ਰੀਤ ਸਿੰਘ ਨੇ ਗੋਲਡ ਮੈਡਲ, 90 ਕਿਲੋਗ੍ਰਾਮ ’ਚ ਰਾਜਨਦੀਪ ਸਿੰਘ ਨੇ ਗੋਲਡ ਮੈਡਲ ਅਤੇ 90 ਪਲਸ ਕਿਲੋਗ੍ਰਾਮ ’ਚ ਰਾਜਨਪ੍ਰੀਤ ਸਿੰਘ ਨੇ ਗੋਲਡ ਮੈਡਲ ਜਿੱਤਿਆ ਹੈ।


ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਯੂਨੀਵਰਸਿਟੀ ਬਾਕਸਿੰਗ ਮੁਕਾਬਲੇ ’ਚ ਕਾਲਜ ਦੀ ਟੀਮ ਨੇ 15ਵੇਂ ਸਾਲ ਬਾਕਸਿੰਗ ਚੈਂਪੀਅਨਸ਼ਿਪ ਜਿੱਤੀ, ਜੋ ਬਹੁਤ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਮਰਜੀਤ ਸ਼ਰਮਾ ਨੇ 55 ਕਿਲੋਗ੍ਰਾਮ ’ਚ ਗੋਲਡ ਮੈਡਲ ਅਤੇ ਇੰਦਰਜੀਤ ਸਿੰਘ ਨੇ 65 ਕਿਲੋਗ੍ਰਾਮ ’ਚ ਗੋਲਡ ਮੈਡਲ ਹਾਸਲ ਕੀਤਾ ਹੈ, ਇਹ ਸਟੂਡੈਂਟ ਵੀ ਖਾਲਸਾ ਕਾਲਜ ਬਾਕਸਿੰਗ ਸੈਂਟਰ ਦੇ ਹੀ ਹਨ।ਇਸ ਤਰ੍ਹਾਂ ਕਾਲਜ ਦੀ ਟੀਮ ਨੇ 10 ਭਾਰ ਵਰਗ ’ਚ 10 ਗੋਲਡ ਮੈਡਲ ਜਿੱਤ ਕੇ ਯੂਨੀਵਰਸਿਟੀ ਇੰਟਰ ਕਾਲਜ ਰਿਕਾਰਡ ਕਾਇਮ ਕੀਤਾ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ 2011 ਅਤੇ 2012 ’ਚ ਵੀ ਕਾਲਜ ਦੇ ਖਿਡਾਰੀਆ ਨੇ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ 11 ਭਾਰ ਵਰਗ ’ਚ 11 ਗੋਲਡ ਮੈਡਲ ਜਿੱਤ ਕੇ ਰਿਕਾਰਡ ਕੀਤਾ ਸੀ।

ਇਸ ਮੌਕੇ ਉਨ੍ਹਾਂ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਭਵਿੱਖ ’ਚ ਇਵੇ ਹੀ ਖੇਡ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 
 
 
 

ਖੇਡ

1 ਅਪ੍ਰੈਲ ਨੂੰ ਜਨਮੇ ਦੋ ਮਹਾਨ ਭਾਰਤੀਆਂ ਨੇ ਖੇਡ ਜਗਤ ਨੂੰ ਮਾਣ ਦਿਵਾਇਆ

ਪਰਗਟ ਸਿੰਘ: ਭਾਰਤੀ ਹਾਕੀ ਦਾ 'ਸੂਰਾਮਾ', ਜਿਸਨੇ ਸਿਰਫ਼ ਛੇ ਮਿੰਟਾਂ ਵਿੱਚ ਚਾਰ ਗੋਲ ਕਰਕੇ ਮੈਚ ਬਚਾਇਆ

ਮਨਪ੍ਰੀਤ ਕੌਰ: ਦੇਸ਼ ਦੀ ਚੋਟੀ ਦੀ ਸ਼ਾਟ ਪੁਟਰ, ਜਿਸਦਾ ਕਰੀਅਰ ਵਿਵਾਦਾਂ ਕਾਰਨ ਰੁਕ ਗਿਆ ਸੀ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ

ਪੰਜਾਬ ਦੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਵਧੀਕੀਆਂ ਖਿਲਾਫ ਝੰਡਾ ਚੁੱਕਿਆ

ਚੰਡੀਗੜ੍ਹ ਵਾਸੀ 94 ਸਾਲਾਂ ਕਿਰਪਾਲ ਸਿੰਘ ਨੇ ਏਸ਼ੀਆਈ ਅਥਲੈਟਿਕ ਚੈਂਪਿਅਨਸ਼ਿਪ ‘ਚ ਜਿੱਤੇ ਦੋ ਤਗਮੇ

ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ 'ਤੇ ਰਿਹਾ

ਸ਼ੁਭਮਨ ਗਿੱਲ ਇੱਕ ਰੋਜ਼ਾ ਵਿੱਚ ਵੀ ਓਨੇ ਹੀ ਸਫਲ ਕਪਤਾਨ ਹੋਣਗੇ ਜਿੰਨੇ ਉਹ ਟੈਸਟ ਵਿੱਚ ਸਨ: ਹਰਭਜਨ ਸਿੰਘ

69ਵੀਆਂ ਪੰਜਾਬ ਸਕੂਲ ਖੇਡਾਂ- ਤਾਈਕਵਾਂਡੋ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਜਲੰਧਰ ਜ਼ਿਲ੍ਹਾ ਰਿਹਾ ਅੱਵਲ

ਬਿਸ਼ਨ ਸਿੰਘ ਬੇਦੀ: 200 ਟੈਸਟ ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ, ਘਰੇਲੂ ਕ੍ਰਿਕਟ ਵਿੱਚ ਵੱਡਾ ਰਿਕਾਰਡ ਕੀਤਾ ਕਾਇਮ