ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 31, 2026 08:48 PM


ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਅ ਕੇ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਇਸ ਮੌਕੇ ਗੁਰ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਨੂੰ ਅੱਜ ਦੇ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜੈਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪ੍ਰਿੰਸੀਪਲ ਸ: ਪਰਮਜੀਤ ਸਿੰਘ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਖ਼ਾਲਸਾ ਯੂਨੀਵਰਸਿਟੀ ਵੱਲੋਂ 12ਵਾਂ ਅੰਤਰਰਾਸ਼ਟਰੀ ਕਲਾ ਮਹਾ ਉਤਸਵ ਕਰਵਾਇਆ ਗਿਆ

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਪ੍ਰਤਾਪ ਸਿੰਘ

ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ 'ਚ ਸ਼ਾਮਿਲ: ਕੁਲਦੀਪ ਧਾਲੀਵਾਲ

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਭੌਰ ਅਤੇ ਪੰਜ ਮੁਲਾਜਮ ਵਿਸੇ਼ਸ਼ ਪੜਤਾਲੀਆ ਟੀਮ ਦੇ ਸਾਹਮਣੇ ਪੇਸ਼ ਹੋਏ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦਾ-ਸ਼ੋਮਣੀ ਕਮੇਟੀ ਦੇ ਸਾਬਕਾ ਚਾਰਟਿਡ ਅਕਾਉਟੈਂਟ ਕੋਹਲੀ ਦੀ ਜਮਾਨਤ ਅਰਜੀ ਨਾਮਨਜੂਰ

ਪਵਨ ਟੀਨੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਦਮਪੁਰ ਫਲਾਈਓਵਰ ਦਾ ਕੰਮ ਮੁੜ ਸ਼ੁਰੂ ਕਰਨ ਦੀ ਕੀਤੀ ਅਪੀਲ

ਸ੍ਰੀ ਦਰਬਾਰ ਸਾਹਿਬ ਦੇ ਪਵਿਤਰ ਸਰੋਵਰ ਵਿਚ ਵੁਜੂ ਤੇ ਕੁਰਲੀ ਕਰਕੇ ਬੇਅਦਬੀ ਕਰਨ ਵਾਲੇ ਸੁਬਹਾਨ ਰੰਗੀਰੇਜ਼ ਨੂੰ 13 ਫਰਵਰੀ ਤਕ ਨਿਆਇਕ ਹਿਰਾਸਤ ਵਿਚ

ਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ