ਪੰਜਾਬ

ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

ਕੌਮੀ ਮਾਰਗ ਬਿਊਰੋ | February 01, 2026 08:50 PM

ਚੰਡੀਗੜ-ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

“ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4, 061 ਹੋ ਗਈ ਹੈ।

ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 291 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 337ਵੇਂ ਦਿਨ 73 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਅਤੇ ਉਨਾਂ ਦੇ ਕਬਜ਼ੇ ਚੋਂ 2.8 ਕਿਲੋ ਹੈਰੋਇਨ, 252 ਗ੍ਰਾਮ ਅਫੀਮ, 386 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14, 730 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਤਰਾਂ ਸਿਰਫ 337 ਦਿਨਾਂ ਵਿੱਚ ਗਿ੍ਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47, 355 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 
 

ਪੰਜਾਬ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਾਸਾਂਸੀ ਵਿੱਚ ਵਿਸ਼ਾਲ ਪੰਥਕ ਕਾਨਫ਼ਰੰਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਪ੍ਰਧਾਨ ਮੰਤਰੀ ਮੋਦੀ ਨੇ

ਕੇਂਦਰੀ ਬਜਟ ਗਰੀਬਾਂ, ਮਜਦੂਰਾਂ, ਕਿਸਾਨ, ਔਰਤਾਂ ਅਤੇ ਯੁਵਾਵਾਂ 'ਤੇ ਕੇਂਦਰਿਤ: ਸੁਨੀਲ ਜਾਖੜ

ਸੰਤ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ, ਅਸੀਂ ਵਿਕਸਤ ਭਾਰਤ ਦਾ ਟੀਚਾ ਪ੍ਰਾਪਤ ਕਰਾਂਗੇ: ਪ੍ਰਧਾਨ ਮੰਤਰੀ ਮੋਦੀ

ਖ਼ਾਲਸਾ ਯੂਨੀਵਰਸਿਟੀ ਵੱਲੋਂ 12ਵਾਂ ਅੰਤਰਰਾਸ਼ਟਰੀ ਕਲਾ ਮਹਾ ਉਤਸਵ ਕਰਵਾਇਆ ਗਿਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਪ੍ਰਤਾਪ ਸਿੰਘ