ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਾਸਾਂਸੀ ਵਿੱਚ ਵਿਸ਼ਾਲ ਪੰਥਕ ਕਾਨਫ਼ਰੰਸ

ਕੌਮੀ ਮਾਰਗ ਬਿਊਰੋ | February 01, 2026 08:42 PM


ਭਿੰਡੀ ਸੈਦਾਂ -ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਜਿਲਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਵਿੱਚ ਇੱਕ ਵਿਸ਼ਾਲ ਤੇ ਇਤਿਹਾਸਕ ਪੰਥ ਬਚਾਓ ਪੰਜਾਬ ਬਚਾਓ ਕਾਨਫ਼ਰੰਸ ਭਾਈ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਵਿੱਚ ਕੀਤੀ ਗਈ। ਜਿਥੇ ਉਚੇਚੇ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ  ਅਤੇ ਪਾਰਟੀ ਲੀਡਰਸ਼ਿਪ ਵਿੱਚੋਂ ਮੁੱਖ ਤੌਰ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਚਮਕੌਰ ਸਿੰਘ ਧੁੰਨ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਸਰਬਜੀਤ ਸਿੰਘ ਬੈੰਕਾ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਚਰਨਜੀਤ ਸਿੰਘ ਗਾਲਿਬ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋ ਪੰਚ ਸਰਪੰਚ ਅਤੇ ਗਿਣਤੀ ਵਿੱਚ ਮੋਹਤਬਰਾਂ ਸਮੇਤ ਸੰਗਤਾਂ ਹਾਜ਼ਰ ਸਨ। ਇਸ ਵਿਸ਼ਾਲ ਕਾਨਫ਼ਰੰਸ ਦੌਰਾਨ ਹਲਕੇ ਭਰ ਤੋਂ ਪਾਰਟੀ ਦੇ ਵਰਕਰਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਮਾਤਾ-ਭੈਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਨੀਤੀ ਅਤੇ ਸੰਘਰਸ਼ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ, ਨਸ਼ਿਆਂ ਦੀ ਮਹਾਂਮਾਰੀ, ਕਿਸਾਨਾਂ ਦੀ ਬਰਬਾਦ ਹੋ ਰਹੀ ਆਰਥਿਕਤਾ, ਸਿੱਖ ਨੌਜਵਾਨਾਂ ਉੱਤੇ ਝੂਠੇ ਕੇਸ, ਬੰਦੀ ਸਿੰਘਾਂ ਦੀ ਅਵਾਜ਼ ਨੂੰ ਜ਼ਬਰਦਸਤੀ ਦਬਾਉਣ ਵਰਗੇ ਗੰਭੀਰ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਸਰਕਾਰਾਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਤੇ ਬਾਪੂ ਤਰਸੇਮ ਸਿੰਘ ਜੀ ਨੇ ਸਟੇਜ ਤੋਂ ਬੋਲਦਿਆਂ ਆਪਣੇ ਸੰਬੋਧਨਾਂ ਵਿੱਚ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਅਤੇ ਆਰਥਿਕ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਜਾਗਰੂਕ ਹੋ ਕੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਕੋਈ ਸੱਤਾ ਦੀ ਲਾਲਚ ਵਾਲੀ ਪਾਰਟੀ ਨਹੀਂ, ਸਗੋਂ ਇਹ ਪੰਥਕ ਸੋਚ, ਇਨਸਾਫ਼ ਅਤੇ ਸਰਬੱਤ ਦੇ ਭਲੇ ਦੇ ਅਸੂਲਾਂ ‘ਤੇ ਚੱਲਣ ਵਾਲੀ ਲੋਕਾਂ ਦੀ ਆਵਾਜ਼ ਹੈ ਅਤੇ ਪੰਜਾਬ ਨੂੰ ਲੁੱਟਣ ਵਾਲੀਆਂ ਪੁਰਾਣੀਆਂ ਤੇ ਮੌਜੂਦਾ ਸਰਕਾਰਾਂ ਨੇ ਲੋਕਾਂ ਦੇ ਭਰੋਸੇ ਨਾਲ ਧੋਖਾ ਕੀਤਾ ਹੈ, ਜਿਸਦਾ ਹਿਸਾਬ ਲੋਕ ਜਲਦੀ ਲੈਣਗੇ। ਇਸ ਮੌਕੇ ਤੇ ਨੌਜਵਾਨਾਂ ਵੱਲੋਂ ਪੰਜਾਬ ਬਚਾਓ, ਨਸ਼ਾ ਮੁਕਤ ਪੰਜਾਬ, ਕਿਸਾਨ-ਮਜ਼ਦੂਰ ਏਕਤਾ ਅਤੇ ਸਿੱਖ ਨੌਜਵਾਨਾਂ ਦੀ ਰਿਹਾਈ ਸਬੰਧੀ ਨਾਅਰੇ ਲਗਾਏ ਗਏ, ਜਿਸ ਨਾਲ ਪੂਰਾ ਮਾਹੌਲ ਪੰਥਕ ਅਤੇ ਇਨਕਲਾਬੀ ਰੂਪ ਧਾਰ ਗਿਆ। ਹੋਰ ਮੁੱਖ ਆਗੂਆਂ ਸੰਬੋਧਨ ਕਰਦਿਆਂ ਸਪਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਉਣ ਵਾਲੇ ਸਮੇਂ ਵਿੱਚ ਹਰ ਹਲਕੇ, ਹਰ ਪਿੰਡ ਅਤੇ ਹਰ ਸ਼ਹਿਰ ਵਿੱਚ ਲੋਕਾਂ ਨੂੰ ਜੋੜ ਕੇ ਇਕ ਵੱਡਾ ਲੋਕ ਅੰਦੋਲਨ ਖੜ੍ਹਾ ਕਰੇਗਾ, ਤਾਂ ਜੋ ਪੰਜਾਬ ਨੂੰ ਉਸਦਾ ਹੱਕ, ਇੱਜ਼ਤ ਅਤੇ ਅਧਿਕਾਰ ਵਾਪਸ ਦਿਵਾਏ ਜਾ ਸਕਣ। ਹਲਕਾ ਰਾਜਾਸਾਂਸੀ ਦੀ ਇਸ ਕਾਨਫ਼ਰੰਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਆਮ ਲੋਕ ਹੁਣ ਝੂਠੇ ਵਾਅਦਿਆਂ, ਦੋਮੂਹੀਂ ਸਿਆਸਤ ਅਤੇ ਸਰਕਾਰੀ ਜ਼ਬਰ ਤੋਂ ਤੰਗ ਆ ਚੁੱਕਾ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਖੜ੍ਹ ਕੇ ਸੰਘਰਸ਼ ਦਾ ਰਾਹ ਅਪਣਾਉਣ ਲਈ ਤਿਆਰ ਹੈ। ਅੰਤ ਵਿੱਚ ਭਾਈ ਦਲਜੀਤ ਸਿੰਘ ਮਿਆਦੀਆਂ ਵੱਲੋਂ ਰਾਜਾਸਾਂਸੀ ਹਲਕੇ ਦੇ ਸਮੂਹ ਲੋਕਾਂ, ਪਾਰਟੀ ਵਰਕਰਾਂ ਅਤੇ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਇਆ।

Have something to say? Post your comment

 
 
 
 

ਪੰਜਾਬ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਪ੍ਰਧਾਨ ਮੰਤਰੀ ਮੋਦੀ ਨੇ

ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

ਕੇਂਦਰੀ ਬਜਟ ਗਰੀਬਾਂ, ਮਜਦੂਰਾਂ, ਕਿਸਾਨ, ਔਰਤਾਂ ਅਤੇ ਯੁਵਾਵਾਂ 'ਤੇ ਕੇਂਦਰਿਤ: ਸੁਨੀਲ ਜਾਖੜ

ਸੰਤ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ, ਅਸੀਂ ਵਿਕਸਤ ਭਾਰਤ ਦਾ ਟੀਚਾ ਪ੍ਰਾਪਤ ਕਰਾਂਗੇ: ਪ੍ਰਧਾਨ ਮੰਤਰੀ ਮੋਦੀ

ਖ਼ਾਲਸਾ ਯੂਨੀਵਰਸਿਟੀ ਵੱਲੋਂ 12ਵਾਂ ਅੰਤਰਰਾਸ਼ਟਰੀ ਕਲਾ ਮਹਾ ਉਤਸਵ ਕਰਵਾਇਆ ਗਿਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਪ੍ਰਤਾਪ ਸਿੰਘ