ਪੰਜਾਬ

ਸ਼੍ਰੋਮਣੀ ਕਮੇਟੀ ਦੀ ਏਆਈ ਮਾਹਿਰਾਂ ਦੀ ਟੀਮ ਸਿੱਖ ਧਰਮ ਵਿਰੁੱਧ ਬਣ ਰਹੀਆਂ ਵੀਡੀਓਜ ਤੇ ਹੋਰ ਸਮਗਰੀ ਵਿਰੁੱਧ ਕਰੇਗੀ ਕੰਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 02, 2026 08:44 PM

ਅੰਮ੍ਰਿਤਸਰ-ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿਚ ਤਜ਼ਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਸੋਸ਼ਲ ਮੀਡੀਆ ’ਤੇ ਲਗਾਤਾਰ ਵਧ ਰਹੀ ਹੈ, ਜਿਸ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਸ ਖੇਤਰ ਵਿਚ ਕਾਰਜਸ਼ੀਲ ਕਾਨੂੰਨੀ ਤੇ ਮਾਹਿਰ ਸ਼ਖ਼ਸੀਅਤਾਂ ’ਤੇ ਨਿਰਧਾਰਿਤ ਇਕ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਇਸ ਕਮੇਟੀ ’ਚ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ, ਸ. ਹਰਮੀਤ ਸ਼ਾਹ ਸਿੰਘ ਯੂਕੇ, ਡਾ. ਸਰਬਜੋਤ ਸਿੰਘ ਯੂਕੇ, ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਸ. ਕਰਮਵੀਰ ਸਿੰਘ ਹੋਣਗੇ।
ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਬ-ਕਮੇਟੀ ਏਆਈ ਤਕਨੀਕ ਨਾਲ ਸਿੱਖ ਧਰਮ ਖਿਲਾਫ਼ ਸੋਸ਼ਲ ਮੀਡੀਆ ’ਤੇ ਪ੍ਰਚਾਰੀ ਜਾ ਰਹੀ ਸਮੱਗਰੀ ਨੂੰ ਰੋਕਣ ਲਈ ਏਆਈ ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਰਾਬਤਾ ਬਣਾਉਣ ਲਈ ਕਾਰਜ ਕਰੇਗੀ।

Have something to say? Post your comment

 
 
 
 

ਪੰਜਾਬ

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਤੀ ਜ਼ਮਾਨਤ 

ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਦੀ ਤੌਹੀਨ ਕਰਨ ਵਾਲਾ ਆਪਣੇ ਨੁਕਸਾਨ ਦਾ ਆਪ ਜਿੰਮੇਵਾਰ ਹੋਵੇਗਾ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਆਪਣੇ ਵਿਆਹ ਤੇ ਛਤਰ ਤੇ ਚਵਰ ਝੁਲਵਾਇਆ ਬਾਅਦ ਵਿੱਚ ਮੰਗੀ ਮਾਫੀ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਾਸਾਂਸੀ ਵਿੱਚ ਵਿਸ਼ਾਲ ਪੰਥਕ ਕਾਨਫ਼ਰੰਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ