ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | February 02, 2026 07:08 PM


ਐੱਸ. ਏ. ਐੱਸ. ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਨਟਰਨੈਸ਼ਨ ਢਾਡੀ ਜੱਥੇ ਨੇ ਭਗਤ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣ ਪ੍ਰਚਾਰਕ ਭਾਈ ਗੁਰਬਚਨ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਆਪਣੇ ਪ੍ਰਵਚਨਾਂ ਰਾਹੀ ਭਗਤ ਰਵਿਦਾਸ ਜੀ ਦੁਆਰਾ ਉਚਾਰਣ ਕੀਤੀ ਗਈ ਧੁਰ ਕੀ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੋਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨ੍ਹੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਜੀ ਪਟਿਆਲੇ ਵਾਲੇ, ਬੀਬੀ ਜਸਲੀਨ ਕੌਰ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਨੁਸ਼ਾਹਿਰਾ ਸਾਹਿਬ ਵਾਲੇ, ਭਾਈ ਗੁਰਸੇਵਕ ਸਿੰਘ ਜੀ ਗੁਰਦੁਆਰਾ ਨਾਢਾ ਸਾਹਿਬ ਵਾਲੇ, ਭਾਈ ਦਲੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਲਾਲ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਦਿਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Have something to say? Post your comment

 
 
 
 

ਪੰਜਾਬ

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਤੀ ਜ਼ਮਾਨਤ 

ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਦੀ ਤੌਹੀਨ ਕਰਨ ਵਾਲਾ ਆਪਣੇ ਨੁਕਸਾਨ ਦਾ ਆਪ ਜਿੰਮੇਵਾਰ ਹੋਵੇਗਾ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਆਪਣੇ ਵਿਆਹ ਤੇ ਛਤਰ ਤੇ ਚਵਰ ਝੁਲਵਾਇਆ ਬਾਅਦ ਵਿੱਚ ਮੰਗੀ ਮਾਫੀ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਸ਼੍ਰੋਮਣੀ ਕਮੇਟੀ ਦੀ ਏਆਈ ਮਾਹਿਰਾਂ ਦੀ ਟੀਮ ਸਿੱਖ ਧਰਮ ਵਿਰੁੱਧ ਬਣ ਰਹੀਆਂ ਵੀਡੀਓਜ ਤੇ ਹੋਰ ਸਮਗਰੀ ਵਿਰੁੱਧ ਕਰੇਗੀ ਕੰਮ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਾਸਾਂਸੀ ਵਿੱਚ ਵਿਸ਼ਾਲ ਪੰਥਕ ਕਾਨਫ਼ਰੰਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ