ਪੰਜਾਬ

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਆਪਣੇ ਵਿਆਹ ਤੇ ਛਤਰ ਤੇ ਚਵਰ ਝੁਲਵਾਇਆ ਬਾਅਦ ਵਿੱਚ ਮੰਗੀ ਮਾਫੀ ਸ੍ਰੀ ਅਕਾਲ ਤਖਤ ਸਾਹਿਬ ਤੋਂ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 02, 2026 08:11 PM


ਅੰਮ੍ਰਿਤਸਰ - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਤੇ ਪਾਰਟੀ ਆਗੂ ਗੋਵਿੰਦ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਮੁਆਫੀਨਾਮਾ ਸੌਪਿਆ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕੀਤੀ।ਬੀਤੇ ਦਿਨੀ ਗੋਵਿੰਦ ਸਿੰਘ ਨੇ ਆਪਣੇ ਵਿਆਹ ਪ੍ਰੋਗਰਾਮ ਦੀਆਂ ਰਸਮਾਂ ਵਿਚ ਸਿਰ ਤੇ ਛਤਰ ਤੇ ਚਵਰ ਝੁਲਵਾਇਆ ਸੀ ਜਿਸ ਕਾਰਨ ਪੰਥ ਵਿਚ ਰੋਸ ਪਾਇਆ ਜਾ ਰਿਹਾ ਸੀ।ਆਪਣੇ ਪੱਤਰ ਵਿਚ ਗੋਵਿੰਦ ਸਿੰਘ ਨੇ ਕਿਹਾ ਕਿ ਛਤਰ ਛੁਲਾਉਣ ਅਤੇ ਚਵਰ ਸਾਹਿਬ ਦਾ ਮਾਮਲਾ ਜਦ ਸੋਸ਼ਲ ਮੀਡੀਆ ਤੇ ਆਇਆ ਤਾਂ ਮੈ ਮਹਿਸੂਸ ਕੀਤਾ ਕਿ ਸਤਿਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੰੁਚੀ ਹੈ। ਇਸ ਲਈ ਇਸ ਮਾਮਲੇ ਤੇ ਆਪਣਾ ਪੱਖ ਸਪਸ਼ਟ ਕਰਨਾ ਮੈਂ ਇੱਕ ਨਿਮਾਣੇ ਸਿੱਖ ਵਜੋਂ ਆਪਣਾ ਫਰਜ਼ ਸਮਝਦਾ ਹਾਂ।ਉਨਾਂ ਕਿਹਾ ਕਿ ਛਤਰ ਝੁਲਵਾਉਣ ਅਤੇ ਚਵਰ ਕਰਵਾਉਣਾ ਪੁਰਾਤਨ ਰਿਆਸਤੀ ਪ੍ਰੰਪਰਾ ਦਾ ਇੱਕ ਹਿੱਸਾ ਰਿਹਾ ਹੈ ਅਤੇ ਇਹ ਰਸਮਾਂ ਪੀੜੀ ਦਰ ਪੀੜੀ ਚਲਦੀਆਂ ਆਈਆਂ ਹਨ। ਇਸ ਕਾਰਨ ਕਰਕੇ ਮੇਰੇ ਨਾਨਾ ਸ੍ਰ ਸਿਮਰਨਜੀਤ ਸਿੰਘ ਮਾਨ ਵੀ ਮੇਰੇ ਨਾਲ ਨਰਾਜ ਹੋਏ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਨਾ ਕੋਈ ਹੋ ਸਕਦਾ ਹੈ, ਨਾ ਕੋਈ ਹੈ ਅਤੇ ਨਾ ਹੀ ਕੋਈ ਹੋਵੇਗਾ। ਇਸ ਗੱਲ ਦੀ ਪੂਰੀ ਜਿੰਮੇਵਾਰੀ ਮੈੇ ਆਪਣੇ ਉੱਤੇ ਲੈਦਾ ਹਾਂ। ਮੈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਕੋਲੋ ਦੋਵੇਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ ਅਤੇ ਆਸ ਕਰਦਾ ਹਾਂ ਕਿ ਅਣਜਾਣੇ ਵਿੱਚ ਹੋਈ ਭੁੱਲ ਦੀ ਮੁਆਫੀ ਤੁਸੀਂ ਮੇਰੇ ਨਿਮਾਣੇ ਸਿੱਖ ਦੀ ਝੋਲੀਂ ਪਾਓਗੇ। ਇਸ ਸੰਬਧੀ ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਇਸ ਮੁਆਫੀਨਾਮੇ ਤੇ ਵਿਚਾਰ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

328 ਪਾਵਨ ਸਰੂਪਾਂ ਦੇ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਨੀਤਿਕ, ਮੀਡੀਆ ਟਿੱਪਣੀ 'ਤੇ ਲਗਾਈ ਪਾਬੰਦੀ - ਜਾਂਚ ਖਤਮ ਹੋਣ ਤੱਕ ਰੋਕ ਦੇ ਆਦੇਸ਼

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਚੀਮਾ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ ’ਤੇ ਖੁਸ਼ੀ-ਛੀਨਾ

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਤੀ ਜ਼ਮਾਨਤ 

ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਦੀ ਤੌਹੀਨ ਕਰਨ ਵਾਲਾ ਆਪਣੇ ਨੁਕਸਾਨ ਦਾ ਆਪ ਜਿੰਮੇਵਾਰ ਹੋਵੇਗਾ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਦੀ ਏਆਈ ਮਾਹਿਰਾਂ ਦੀ ਟੀਮ ਸਿੱਖ ਧਰਮ ਵਿਰੁੱਧ ਬਣ ਰਹੀਆਂ ਵੀਡੀਓਜ ਤੇ ਹੋਰ ਸਮਗਰੀ ਵਿਰੁੱਧ ਕਰੇਗੀ ਕੰਮ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ