ਪੰਜਾਬ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ ’ਤੇ ਖੁਸ਼ੀ-ਛੀਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 02, 2026 09:06 PM

ਅੰਮ੍ਰਿਤਸਰ-ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਹ ਰਿਹਾਈ ਸੱਚ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜਿਸ ਦਾ ਜਵਾਬ ਉਹ 2027 ਵਿੱਚ ਆ ਰਹੀਆਂ ਚੋਣਾਂ ਦੌਰਾਨ ਦਿੰਦਿਆਂ ਆਮ ਆਦਮੀ ਪਾਰਟੀ ਨੂੰ ਸੂਬੇ ’ਚੋਂ ਬਾਹਰ ਦਾ ਰਾਹ ਵਿਖਾਉਣਗੇ।

ਉਨ੍ਹਾਂ ਕਿਹਾ ਕਿ ਰੱਬ ਦੇ ਘਰ ਦੇਰ ਹੈ ਪਰ ਅੰਧੇਰ ਨਹੀਂ, ਭਾਵੇਂ ਕਿ ਫੈਸਲਾ ਆਉਣ ’ਚ ਦੇਰ ਲੱਗੀ ਪਰ ਇਸ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਝੂਠ ਜਿੰਨ੍ਹਾਂ ਮਰਜ਼ੀ ਜ਼ੋਰ ਲਗਾ ਲਵੇ ਇਕ ਨਾ ਇਕ ਦਿਨ ਹਾਰ ਦਾ ਮੂੰਹ ਹੀ ਨਸੀਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਜਿੱਥੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਪ੍ਰਦਾਨ ਕਰਦਿਆਂ ਜ਼ਮਾਨਤ ਦੀ ਅਰਜ਼ੀ ਮੰਜ਼ੂਰ ਕੀਤੀ ਹੈ, ਉਥੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਵੀ ਲਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਰੰਜਿਸ਼ ਤਹਿਤ ਡਰੱਗ ਅਤੇ ਆਮਦਨ ਤੋਂ ਵਧੇਰੇ ਜਾਇਦਾਦ ਸਬੰਧੀ 2 ਝੂਠੇ ਪਰਚੇ ਦਰਜ ਕਰਵਾਏ, ਜਿਸ ਤਹਿਤ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ।ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਝੂਠੇ ਕੇਸਾਂ ’ਚ ਫਸਾਇਆ ਗਿਆ ਸੀ, ਪਰ ਅੱਜ ਅਦਾਲਤ ਦੇ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਇਹ ਜ਼ਮਾਨਤ ਉਨ੍ਹਾਂ ਲੋਕਾਂ ਲਈ ਵੀ ਸਖ਼ਤ ਸੁਨੇਹਾ ਹੈ ਜੋ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਦੀ ਆਵਾਜ਼ ਦਬਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਭਵਿੱਖ ’ਚ ਵੀ ਉਹ ਹੋਰ ਵੱਧ ਜੋਸ਼ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਸਾਫ਼ ਪ੍ਰਣਾਲੀ ’ਤੇ ਲੋਕਾਂ ਦਾ ਵਿਸ਼ਵਾਸ ਅਜੇ ਵੀ ਕਾਇਮ ਹੈ।

Have something to say? Post your comment

 
 
 
 

ਪੰਜਾਬ

328 ਪਾਵਨ ਸਰੂਪਾਂ ਦੇ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਨੀਤਿਕ, ਮੀਡੀਆ ਟਿੱਪਣੀ 'ਤੇ ਲਗਾਈ ਪਾਬੰਦੀ - ਜਾਂਚ ਖਤਮ ਹੋਣ ਤੱਕ ਰੋਕ ਦੇ ਆਦੇਸ਼

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਚੀਮਾ

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਤੀ ਜ਼ਮਾਨਤ 

ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਦੀ ਤੌਹੀਨ ਕਰਨ ਵਾਲਾ ਆਪਣੇ ਨੁਕਸਾਨ ਦਾ ਆਪ ਜਿੰਮੇਵਾਰ ਹੋਵੇਗਾ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਆਪਣੇ ਵਿਆਹ ਤੇ ਛਤਰ ਤੇ ਚਵਰ ਝੁਲਵਾਇਆ ਬਾਅਦ ਵਿੱਚ ਮੰਗੀ ਮਾਫੀ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਦੀ ਏਆਈ ਮਾਹਿਰਾਂ ਦੀ ਟੀਮ ਸਿੱਖ ਧਰਮ ਵਿਰੁੱਧ ਬਣ ਰਹੀਆਂ ਵੀਡੀਓਜ ਤੇ ਹੋਰ ਸਮਗਰੀ ਵਿਰੁੱਧ ਕਰੇਗੀ ਕੰਮ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ