ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁੱਕਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 04, 2026 07:13 PM

ਅੰਮ੍ਰਿਤਸਰ- ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਅੱਜ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕੋ ਦਿਨ 15 ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਵੱਡਾ ਫੈਸਲਾ ਲਿਆ। ਇਹ ਐਲਾਨ ਪਾਰਟੀ ਦੇ ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਕੀਤਾ ਗਿਆ। ਜਿੰਨਾਂ ਵਿੱਚ ਭਾਈ ਅਮਨਦੀਪ ਸਿੰਘ ਡੱਡੂਆਣਾਂ ( ਅੰਮ੍ਰਿਤਸਰ ਸ਼ਹਿਰੀ ), ਭਾਈ ਜਸਕਰਨ ਸਿੰਘ ਰਿਆੜ ( ਅੰਮ੍ਰਿਤਸਰ ਦਿਹਾਤੀ ), ਭਾਈ ਪ੍ਰਭਜੋਤ ਸਿੰਘ ਰਾਹੋਂ ( ਨਵਾਂ ਸ਼ਹਿਰ, ਸ਼ਹੀਦ ਭਗਤ ਸਿੰਘ ਨਗਰ ), ਭਾਈ ਚਮਕੌਰ ਸਿੰਘ ਬਰਾੜ ( ਬਠਿੰਡਾ ), ਭਾਈ ਲਖਬੀਰ ਸਿੰਘ ਕੋਟਲਾ ( ਫ਼ਤਹਿਗੜ੍ਹ ਸਾਹਿਬ ), ਭਾਈ ਦਲੇਰ ਸਿੰਘ ਡੋਡ ( ਫਰੀਦਕੋਟ ), ਭਾਈ ਅਵਤਾਰ ਸਿੰਘ ਸੇਖੋਂ ( ਹੁਸ਼ਿਆਰਪੁਰ ), ਭਾਈ ਮਹਿੰਦਰ ਸਿੰਘ ਬਾਜਵਾ ( ਜਲੰਧਰ ), ਭਾਈ ਕੁਲਵਿੰਦਰ ਸਿੰਘ ( ਮਾਨਸਾ ), ਭਾਈ ਨਿਰਵੈਰ ਸਿੰਘ ਖ਼ਾਲਸਾ ( ਮੋਗਾ ), ਐਡਵੋਕੇਟ ਗੁਰਵਿੰਦਰ ਸਿੰਘ ( ਬਰਨਾਲਾ ), ਭਾਈ ਜਸਵਿੰਦਰ ਸਿੰਘ ਡਰੌਲੀ ( ਪਟਿਆਲਾ ), ਭਾਈ ਅਵਤਾਰ ਸਿੰਘ ਕਾਹਨਗੜ੍ਹ ( ਸੰਗਰੂਰ ), ਭਾਈ ਬਲਜਿੰਦਰ ਸਿੰਘ ਲਸੋਈ ( ਮਲੇਰਕੋਟਲਾ ) ਅਤੇ ਭਾਈ ਪ੍ਰਤਾਪ ਸਿੰਘ ਨੂੰ ( ਫਾਜ਼ਿਲਕਾ ) ਦੇ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ, ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੀ ਉਸ ਦ੍ਰਿੜ੍ਹ ਸੋਚ ਦਾ ਪ੍ਰਗਟਾਵਾ ਹਨ ਜੋ ਪੰਥਕ ਅਸੂਲਾਂ, ਪੰਜਾਬੀ ਹੱਕਾਂ ਅਤੇ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੀ ਇਮਾਨਦਾਰ ਲੀਡਰਸ਼ਿਪ ਨੂੰ ਅੱਗੇ ਲਿਆਉਣ ’ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣਦੇ ਹੋਏ ਪਾਰਟੀ ਦੀ ਨੀਤੀ ਅਤੇ ਸੋਚ ਨੂੰ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਤੱਕ ਪਹੁੰਚਾਉਣਗੇ ਅਤੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਸਿਰਫ਼ ਵਾਅਦੇ ਕਰਨ ਦਾ ਨਹੀਂ, ਸਗੋਂ ਮੈਦਾਨ ਵਿੱਚ ਉਤਰ ਕੇ ਕੰਮ ਕਰਨ ਦਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਹਰ ਧਰਮ ਤੇ ਵਰਗ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦਾ ਹੈ ਤੇ ਕਰਦਾ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਿਸਥਾਰ ਸਿਰਫ਼ ਸ਼ੁਰੂਆਤ ਹੈ, ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ਤੋਂ ਅੱਗੇ ਵਾਰਡ, ਸਰਕਲ, ਬਲਾਕ ਅਤੇ ਪਿੰਡ ਪੱਧਰ ਤੱਕ ਪਾਰਟੀ ਦਾ ਢਾਂਚਾ ਖੜ੍ਹਾ ਕਰਕੇ ਲੋਕਾਂ ਨਾਲ ਹੋਰ ਮਜ਼ਬੂਤ ਜੋੜ ਬਣਾਇਆ ਜਾਵੇਗਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਮੀਦ ਜਤਾਈ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੇ ਪੰਜਾਬ-ਪੱਖੀ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾ ਕੇ ਪਾਰਟੀ ਨੂੰ ਨਵੀਂ ਤਾਕਤ ਦੇਣਗੇ।

Have something to say? Post your comment

 
 
 
 

ਪੰਜਾਬ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸਾਲ ਭਰ ਚੱਲਣ ਵਾਲੀ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

ਐਮ.ਐਸ.ਐਮ.ਈ., ਨਿਰਮਾਣ ਅਤੇ ਲੌਜਿਸਟਿਕਸ 'ਤੇ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਨੇ ਅਗਲੀ ਪੀੜ੍ਹੀ ਲਈ ਚਿਰ-ਸਥਾਈ ਨੌਕਰੀਆਂ ਦੀ ਨੀਂਹ ਰੱਖੀ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਧੋਖਾਧੜੀ ਨਾਲ ਵੇਚਣ ਤੇ ਮੈਨੇਜਰ ਕੀਤਾ ਮੁਅਤਲ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ

ਮਜੀਠੀਆ ਦੀ ਜ਼ਮਾਨਤ 'ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਭਾਰਤੀ ਨੋਟਾਂ ’ਤੇ ਮੋਹਰ ਲਾ ਕੇ ‘ਖ਼ਜ਼ਾਨਾ’ ਵੰਡਣ ਦੀ ਗੁਰਮਤਿ ਵਿਰੋਧੀ ਵਰਤਾਰੇ ਨੂੰ ਨਾ ਜਥੇਦਾਰ, ਨਾ ਹੀ ਸ਼੍ਰੋਮਣੀ ਕਮੇਟੀ ਨੇ ਰੋਕਣ ਦੀ ਕੀਤੀ ਕਾਰਵਾਈ -ਪ੍ਰੋ. ਖਿਆਲਾ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ