ਪੰਜਾਬ

ਗੁਰਦੁਆਰਾ ਸ੍ਰੀ ਅੰਬ ਸਾਹਿਬ ਮਾਮਲਾ- ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 05, 2026 09:24 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਤੋਂ ਇਸ ਧੋਖਾਧੜੀ ਦੇ ਦੋਸੀਆਂ ਖਿਲਾਫ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਧੋਖੇ ਨਾਲ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ ਤੇ ਕੀਤੀ ਮੰਗ ਵਿੱਚ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਗ਼ਲਤ ਤਰੀਕੇ ਨਾਲ ਜਾਹਲਸਾਜੀ ਕਰਦਿਆਂ ਗੁਰਦੁਆਰਾ ਸਾਹਿਬ ਦੀ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੇ ਜ਼ਾਹਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਵੱਡਾ ਗੁਨਾਹ ਕੀਤਾ ਹੈ। ਇਹ ਜਾਇਦਾਦ ਗੁਰਦੁਆਰਾ ਸਾਹਿਬ ਦੀ ਅਮਾਨਤ ਹੈ ਜਿਸ ਦਾ ਇੰਤਕਾਲ ਰੱਦ ਕਰਦਿਆਂ ਇਸ ਦੀ ਅੱਗੇ ਵਿਕਰੀ ਤੇ ਰੋਕ ਲਗਾਈ ਜਾਵੇ।
ਸ. ਮੰਨਣ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਨੂੰ ਮਿਲ ਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਇਸ ਧੋਖਾ ਧੜੀ ਵਿੱਚ ਸ਼ਾਮਲ ਹੋਰ ਦੋਸੀਆਂ ਖਿਲਾਫ ਤੁਰੰਤ ਪਰਚਾ ਦਰਜ ਕਰਨ ਦੀ ਵੀ ਲਿਖਤੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਤਰ੍ਹਾਂ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਖਾਲਸਾ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ