ਪੰਜਾਬ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | February 05, 2026 08:57 PM


ਲੁਧਿਆਣਾ-ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਕੇਵਲ ਗੁਰੂ ਘਰ ਦੇ ਕੀਰਤਨੀਏ ਹੀ ਨਹੀਂ ਸਨ ਬਲ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਵੱਲੋਂ ਬਖਸ਼ੇ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਗੁਰੂ ਘਰ ਦੇ ਇੱਕ ਸੱਚੇ ਸੇਵਕ ਵੀ ਸਨ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਪਹਿਲੇ ਬਰਸੀ ਸਮਾਗਮ
ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ, ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਸੀਅਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ! ਇਸ ਦੌਰਾਨ ਸਮਾਗਮ ਅੰਦਰ ਪੁੱਜੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾ, ਸੰਤ ਬਾਬਾ ਅਮੀਰ ਸਿੰਘ ਜੀ ਮੁੱਖੀ ਜਵੱਦੀ ਟਕਸਾਲ, ਬਾਬਾ ਅਨਹਦਰਾਜ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਨੇ ਵੀ ਭਾਈ ਗੁਰਚਰਨ ਸਿੰਘ ਰਸੀਆ ਦੀਆਂ ਵਡਮੁੱਲੀਆਂ ਸੇਵਾਵਾਂ ਤੇ ਉਨ੍ਹਾਂ ਵੱਲੋ ਕੀਤੇ ਕਾਰਜਾਂ ਨੂੰ ਯਾਦ ਕਰਦਿਆ ਹੋਇਆ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੇ, ਸ਼ਬਦ ਗੁਰੂ ਦੇ ਜੱਸ ਰਾਹੀ ਸੰਗਤਾਂ ਨੂੰ ਪ੍ਰਭੂ ਭਗਤੀ ਨਾ ਜੋੜਨ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿੱਚ ਲਗਾਉਣ ਵਾਲੇ ਭਾਈ ਗੁਰਚਰਨ ਸਿੰਘ ਰਸੀਆ ਪੰਥ ਤੇ ਸਮਾਜ ਦੀ ਇੱਕ ਅਜ਼ੀਮ ਸ਼ਖਸ਼ੀਅਤ ਸਨ l ਜਿੰਨ੍ਹਾਂ ਦੀਆਂ ਨਿੱਘੀਆਂ ਤੇ ਪਿਆਰੀਆਂ ਯਾਦਾਂ ਹਮੇਸ਼ਾਂ ਸਾਡੇ ਅੰਗ ਸੰਗ ਵੱਸਦੀਆਂ ਰਹਿਣਗੀਆਂ, ਖਾਸ ਕਰਕੇ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੇ ਹੋਣਹਾਰ ਸਪੁੱਤਰਾ ਸ.ਜਗਜੀਤ ਸਿੰਘ, ਵਾਹਿਗੁਰੂਪਾਲ ਸਿੰਘ ਅਤੇ ਸਮੁੱਚੇ ਰਸੀਆ ਪਰਿਵਾਰ ਵੱਲੋ ਕੀਤੇ ਜਾ ਰਹੇ ਧਾਰਮਿਕ ਤੇ ਸਮਾਜਿਕ ਕਾਰਜ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਹਨ।ਇਸ ਤੋ ਪਹਿਲਾਂ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਜੀ ਦੀ ਯਾਦ ਨੂੰ ਸਮਰਪਿਤ ਪਹਿਲੇ ਬਰਸੀ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਮਹਾਂਗੁਰਜੋਤ ਸਿੰਘ ਅਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਦੇ ਕੀਰਤਨੀ ਜੱਥੇ ਦੀਆਂ ਬੀਬੀਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ, ਉੱਥੇ ਨਾਲ ਹੀ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕੀਤੀ!ਇਸ ਮੌਕੇ ਬਰਸੀ ਸਮਾਗਮ ਅੰਦਰ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲੇ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾ, ਬਾਬਾ ਹਰਚਰਨ ਸਿੰਘ ਖਾਲਸਾ ਰਾਮਪੁਰ ਵਾਲਿਆ ਵੱਲੋ ਵੀ ਆਪਣੇ ਸੇਵਕਾਂ ਰਾਹੀ ਰਸੀਆ ਪਰਿਵਾਰ ਨੂੰ ਆਪਣੀਆਂ ਨਿੱਘੀਆਂ ਅਸੀਸਾਂ ਭੇਜੀਆਂ ਗਈਆਂ! ਬਰਸੀ ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਮੱਕੜ ਮਕੱੜ ਨੇ ਸਮਾਗਮ ਅੰਦਰ ਪੁੱਜੀਆਂ ਸਮੂਹ ਸ਼ਖਸ਼ੀਅਤਾਂ ਅਤੇ ਸੰਗਤਾਂ ਦਾ ਰਸੀਆ
ਪਰਿਵਾਰ ਵੱਲੋ ਧੰਨਵਾਦ ਪ੍ਰਗਟ ਕੀਤਾ।
ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਸੇਵਾ ਗਿਆਨੀ ਗੁਰਮੀਤ ਸਿੰਘ ਜਲੰਧਰ ਵਾਲਿਆ ਨੇ ਬੜੀ ਬਾਖੂਬੀ ਨਾਲ ਨਿਭਾਈ!ਇਸ ਮੌਕੇ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਤੇ ਵਾਹਿਗੁਰੂਪਾਲ ਸਿੰਘ(ਸਪੁੱਤਰ ਗੁਰਚਰਨ ਸਿੰਘ ਰਸੀਆ), ਜਸਮਨ ਸਿੰਘ, ਗੁਰੂ ਫ਼ਤਿਹ ਸਿੰਘ, ਹਰਜਸ ਸਿੰਘ(ਪੋਤਰੇ) ਬੀਬੀ ਜੋਗਿੰਦਰ ਕੌਰ ਰਸੀਆ, ਮਨਪ੍ਰੀਤ ਸਿੰਘ ਯੂ. ਐਸ. ਏ, ਗੁਰਪ੍ਰੀਤ ਸਿੰਘ ਮਕੱੜ, ਭੁਪਿੰਦਰ ਸਿੰਘ ਮਨੀ ਜਿਊਲਰਜ਼,
ਹਰਚਰਨ ਸਿੰਘ ਗੋਹਲਵੜੀਆਂ (ਸਾਬਕਾ ਮੇਅਰ ਲੁਧਿਆਣਾ) ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਮਕੱੜ , ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ , ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਭੁਪਿੰਦਰ ਸਿੰਘ ਅਰੋੜਾ,
ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ , ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ
ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਖਾਲਸਾ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ

ਬਿਜਲੀ ਸੋਧ ਬਿੱਲ ਜਾਂ ਬੀਜ ਬਿੱਲ, ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ- ਸੰਯੁਕਤ ਕਿਸਾਨ ਮੋਰਚਾ