ਪੰਜਾਬ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | February 05, 2026 09:24 PM

ਚੰਡੀਗੜ੍ਹ-ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। ਇਹ ਲਾਭ ਮੌਜੂਦਾ ਸਮੇਂ ਵਿੱਚ ਇਹ ਕੋਰਸ ਚਲਾ ਰਹੀਆਂ 9 ਸਰਕਾਰੀ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਸ ਫੈਸਲੇ ਦੇ ਪਿੱਛੇ ਦੇ ਤਰਕ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹਾਲਾਂਕਿ ਫੀਸ ਮੁਆਫੀ ਨਾਲ ਮਾਲੀਏ 'ਤੇ ਪ੍ਰਭਾਵ ਪਵੇਗਾ, ਪਰ ਸਰਕਾਰ ਇਸ ਨੂੰ ਵਿੱਤੀ ਬੋਝ ਦੀ ਬਜਾਏ ਮਨੁੱਖੀ ਪੂੰਜੀ ਵਿੱਚ ਇੱਕ ਅਹਿਮ ਨਿਵੇਸ਼ ਵਜੋਂ ਦੇਖਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ 'ਤੇ 29 ਜਨਵਰੀ 2026 ਨੂੰ ਹੋਈਆਂ ਬਜਟ ਮੀਟਿੰਗਾਂ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ, ਜਿੱਥੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਦੀ ਸਿਫਾਰਸ਼ ਦੀ ਪੜਚੋਲ ਕਰਨ ਉਪਰੰਤ ਇਹ ਯਕੀਨੀ ਬਣਾਉਣ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਕਿ ਤਕਨੀਕੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚਯੋਗ ਬਣੀ ਰਹੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹੁਨਰ ਵਿਕਾਸ ਅਤੇ ਡਿਜੀਟਲ ਸਾਖਰਤਾ ਵਿੱਚ ਮੋਹਰੀ ਬਣਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ 'ਕੋਪਾ-ਵੀ.ਆਈ.' ਟਰੇਡ ਵਿੱਚ ਸਾਡੇ ਵਿਸ਼ੇਸ਼ ਲੋੜਾਂ ਵਾਲੇ ਅਤੇ ਅਨਾਥ ਨੌਜਵਾਨਾਂ ਲਈ ਵਿੱਤੀ ਬੋਝ ਨੂੰ ਹਟਾ ਕੇ, ਪੰਜਾਬ ਸਰਕਾਰ ਉਨ੍ਹਾਂ ਨੂੰ ਤਕਨੀਕੀ ਮੁਹਾਰਤ ਹਾਸਲ ਕਰਨ ਅਤੇ ਤੇਜ਼ੀ ਨਾਲ ਵੱਧ ਰਹੇ ਆਈ.ਟੀ. ਖੇਤਰ ਵਿੱਚ ਸਨਮਾਨਜਨਕ ਰੋਜ਼ਗਾਰ ਸੁਰੱਖਿਅਤ ਕਰਨ ਲਈ ਇੱਕ ਬਰਾਬਰ ਦਾ ਮੰਚ ਪ੍ਰਦਾਨ ਕਰ ਰਹੀ ਹੈ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਖਾਲਸਾ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ