ਪੰਜਾਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਕੌਮੀ ਮਾਰਗ ਬਿਊਰੋ | February 05, 2026 09:07 PM

ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਜਿੱਥੇ ਕਿ ਇੱਕ ਪੁਲਿਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

ਉਨ੍ਹਾਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਖਾਲਸਾ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ