ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਕੌਮੀ ਮਾਰਗ ਬਿਊਰੋ | February 05, 2026 09:24 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।

ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਇੱਕ ਵੀਡੀਓ ਅਤੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਵਫ਼ਦ ਨੂੰ ਪੰਜਾਬ ਦੇ ਉਦਯੋਗਿਕ ਢਾਂਚੇ ਅਤੇ ਸੂਬਾ ਸਰਕਾਰ ਵੱਲੋਂ 'ਈਜ਼ ਆਫ ਡੂਇੰਗ ਬਿਜ਼ਨਸ' (ਕਾਰੋਬਾਰ ਕਰਨ ਦੀ ਸੌਖ) ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, "ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਸਰਗਰਮ ਪਹੁੰਚ ਦੀ ਸ਼ਲਾਘਾ ਕਰਦੇ ਹਾਂ।"

ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਇਹ ਦੌਰਾ 'ਇੰਡੀਆ ਐਨਰਜੀ ਵੀਕ' ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। ਇਸ ਦੌਰਾਨ ਸਹਿਯੋਗ ਦੇ ਰਾਹ ਤਲਾਸ਼ਣ ਲਈ ਭਾਰਤ ਦੇ ਪ੍ਰਮੁੱਖ ਕੇਂਦਰਾਂ ਵਿੱਚ ਸੀਨੀਅਰ ਸਰਕਾਰੀ ਆਗੂਆਂ ਅਤੇ ਨਿੱਜੀ ਖੇਤਰ ਦੇ ਭਾਈਵਾਲਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਤਕਨਾਲੋਜੀ ਅਤੇ ਨਵੀਨਤਾ ਅਜਿਹੇ ਪ੍ਰਮੁੱਖ ਖੇਤਰ ਹਨ ਜਿੱਥੇ ਅਲਬਰਟਾ ਅਤੇ ਪੰਜਾਬ ਦੁਵੱਲੇ ਵਿਕਾਸ ਲਈ ਸਹਿਯੋਗ ਕਰ ਸਕਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ 'ਤੇ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ।

ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਸਹਿਯੋਗ, ਨਵੀਨਤਾ ਅਤੇ ਆਪਸੀ ਵਿਸ਼ਵਾਸ ਦੇ ਆਧਾਰ 'ਤੇ ਅਲਬਰਟਾ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਆਰਥਿਕ ਗਲਿਆਰਾ ਬਣਾਉਣ ਦੇ ਸਾਂਝੇ ਇਰਾਦੇ ਉੱਤੇ ਕੇਂਦਰਤ ਰਹੀ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਖਾਲਸਾ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ