ਪੰਜਾਬ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਕੌਮੀ ਮਾਰਗ ਬਿਊਰੋ | February 06, 2026 08:34 PM

ਚੰਡੀਗੜ੍ਹ- 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 601 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5, 110 ਹੋ ਗਈਆਂ।

ਇਸ ਤੋਂ ਇਲਾਵਾ 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 342ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 342 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 47, 954 ਹੋ ਗਈ ਹੈ। 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 
 

ਪੰਜਾਬ

ਮਾਜਰੀ ਵਿਖੇ ਮੁਫ਼ਤ ਆਯੂਸ਼ ਕੈਂਪ ਲੱਗਾ - ਮਰੀਜ਼ ਦੀ ਸਿਹਤ ਕੀਤੀ ਮੁਫ਼ਤ ਜਾਂਚ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ