ਪੰਜਾਬ

ਮਾਜਰੀ ਵਿਖੇ ਮੁਫ਼ਤ ਆਯੂਸ਼ ਕੈਂਪ ਲੱਗਾ - ਮਰੀਜ਼ ਦੀ ਸਿਹਤ ਕੀਤੀ ਮੁਫ਼ਤ ਜਾਂਚ

ਕੌਮੀ ਮਾਰਗ ਬਿਊਰੋ | February 06, 2026 09:09 PM

ਮਾਜਰੀ- ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਸਿਆਲਬਾ ਮਾਜਰੀ ਵਿਖੇ ਆਯੂਸ ਵਿਭਾਗ ਵੱਲੋਂ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ ਹਰਿਦਰ ਪਾਲ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੋਹਾਲੀ ਡਾ ਜੋਤੀ ਬੱਬਰ ਦੀ ਯੋਗ ਅਗਵਾਈ ਹੇਠ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਕੀਤਾ ਗਿਆ।

ਕੈਂਪ ਦੀ ਇੰਚਾਰਜ ਡਾ ਸ਼ਿਵਾਨੀ ਬਾਂਸਲ ਨੇ ਦੱਸਿਆ ਕਿ ਆਯੂਸ਼ ਵਿਭਾਗ ਵੱਲੋਂ ਅਜਿਹੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੁਫ਼ਤ ਆਯੂਸ਼ ਕੈਂਪ ਵੱਖ ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ ਸੋ ਕਿ ਜਿਲੇ ਵਿੱਚ ਬਿਮਾਰੀਆਂ ਦੀ ਰੋਕਥਾਮ ਇਲਾਜ ਅਤੇ ਜਾਗਰੂਕਤਾ ਲਈ ਹਨ ਉਹਨਾਂ ਦੱਸਿਆ ਕਿ ਕੈਂਪ ਦੋਰਾਨ ਆਯੁਰਵੈਦਿਕ ਵਿਭਾਗ ਵੱਲੋਂ ਡਾ ਸ਼ਿਵਾਨੀ ਬਾਂਸਲ ਡਾ ਅਰੁਣ ਬਾਂਸਲ, ਡਾ ਨਵਦੀਪ ਕੌਰ ਅਤੇ ਉਪਵੈਦ ਸ੍ਰੀ ਮਤੀ ਪੁਨੀਤ ਰਾਣੀ ਅਤੇ ਸ੍ਰੀ ਨਵਜੋਤ ਕੁਮਾਰ ਅਤੇ ਹੋਮਿਓਪੈਥਿਕ ਵਿਭਾਗ ਵੱਲੋਂ ਡਾ ਅਮਨਦੀਪ ਕੌਰ ਡਾ ਸੁਖਜੀਤ ਕੌਰ ਅਤੇ ਡਿਸਪੈਂਸਰ ਸ੍ਰੀ ਮਤੀ ਸੋਨੀਆ ਅਤੇ ਸ੍ਰੀ ਗੁਰਪ੍ਰੀਤ ਸਿੰਘ ਵੱਲੋਂ ਆਯੂਰਵੈਦਿਕ 460 ਅਤੇ ਹੋਮਿਓਪੈਥਿਕ 390 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਅਤੇ ਡਾ ਸ਼ਿਵਾਨੀ ਬਾਂਸਲ ਨੇ ਲੋਕਾਂ ਨੂੰ ਆਯੁਰਵੈਦਿਕ ਢੰਗ ਨਾਲ਼ ਯੋਗ ਅਭਿਆਸ ਜੀਵਨਸ਼ੈਲੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕੈਂਪ ਵਿੱਚ ਆਈ ਸਮੂਹ ਡਾਕਟਰਾਂ ਦੀ ਟੀਮ ਦਾ ਅਤੇ ਗਰਾਮ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਹਰ ਪਿੰਡ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਹਿੱਤ ਚਲੇਗੀ ਮੁਹਿੰਮ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ