ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 07, 2026 07:19 PM


ਸ੍ਰੀ ਅੰਮ੍ਰਿਤਸਰ- ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

Have something to say? Post your comment

 
 
 
 

ਪੰਜਾਬ

ਪੰਜਾਬ ਕਲਾ ਪਰਿਸ਼ਦ ਵੱਲੋਂ ਛੇ ਉੱਘੀਆਂ ਸ਼ਖਸੀਅਤਾਂ ਪੰਜਾਬ ਰਤਨ ਅਤੇ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਤ

ਉੱਤਰ ਪ੍ਰਦੇਸ਼ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿੰਦਾ

ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ ਨੂੰ ਜੜ੍ਹ ਤੋਂ ਖਤਮ ਕਰ ਰਹੀ ਹੈ: ਪੰਨੂ

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ

ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਨੂੰ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਮਾਜਰੀ ਵਿਖੇ ਮੁਫ਼ਤ ਆਯੂਸ਼ ਕੈਂਪ ਲੱਗਾ - ਮਰੀਜ਼ ਦੀ ਸਿਹਤ ਕੀਤੀ ਮੁਫ਼ਤ ਜਾਂਚ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ