ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ

ਕੌਮੀ ਮਾਰਗ ਬਿਊਰੋ | February 07, 2026 07:00 PM

ਐੱਸ ਏ ਐੱਸ ਨਗਰ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬਹੁਮੰਜਿਲੀ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਅੱਜ ਇਸ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਦੂਜ਼ੀ ਮੰਜਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ। ਅਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 7 ਮੰਜਿਲਾ ਬਣਵਾਈ ਜਾ ਰਹੀ ਹੈ। ਇਸ ਮੌਕੇ ਤੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਖੇ ਆਧੁਨਿਕ ਸਹੁਲਤਾਂ ਵਾਲੇ ਦੀਵਾਨ ਹਾਲ ਦੀ ਉਸਾਰੀ ਦੀ ਸੇਵਾ ਵੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਆਧੁਨਿਕ ਸਹੁਲਤਾਂ ਵਾਲੇ ਬਹੁਮੰਜਿਲੀ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ ਜੀ।

Have something to say? Post your comment

 
 
 
 

ਪੰਜਾਬ

ਪੰਜਾਬ ਕਲਾ ਪਰਿਸ਼ਦ ਵੱਲੋਂ ਛੇ ਉੱਘੀਆਂ ਸ਼ਖਸੀਅਤਾਂ ਪੰਜਾਬ ਰਤਨ ਅਤੇ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਤ

ਉੱਤਰ ਪ੍ਰਦੇਸ਼ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿੰਦਾ

ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ ਨੂੰ ਜੜ੍ਹ ਤੋਂ ਖਤਮ ਕਰ ਰਹੀ ਹੈ: ਪੰਨੂ

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ

ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਨੂੰ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਮਾਜਰੀ ਵਿਖੇ ਮੁਫ਼ਤ ਆਯੂਸ਼ ਕੈਂਪ ਲੱਗਾ - ਮਰੀਜ਼ ਦੀ ਸਿਹਤ ਕੀਤੀ ਮੁਫ਼ਤ ਜਾਂਚ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ