ਪੰਜਾਬ

ਉੱਤਰ ਪ੍ਰਦੇਸ਼ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 07, 2026 07:30 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ 'ਚ ਜਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀ ਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਿਤ ਕਾਲਜ ਵਿੱਚ ਪੜਤਾਲ ਲਈ ਭੇਜਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਕਲਾ ਪਰਿਸ਼ਦ ਵੱਲੋਂ ਛੇ ਉੱਘੀਆਂ ਸ਼ਖਸੀਅਤਾਂ ਪੰਜਾਬ ਰਤਨ ਅਤੇ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਤ

ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ ਨੂੰ ਜੜ੍ਹ ਤੋਂ ਖਤਮ ਕਰ ਰਹੀ ਹੈ: ਪੰਨੂ

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ

ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਨੂੰ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਮਾਜਰੀ ਵਿਖੇ ਮੁਫ਼ਤ ਆਯੂਸ਼ ਕੈਂਪ ਲੱਗਾ - ਮਰੀਜ਼ ਦੀ ਸਿਹਤ ਕੀਤੀ ਮੁਫ਼ਤ ਜਾਂਚ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ