BREAKING NEWS

ਨੈਸ਼ਨਲ

ਗੁਰੂ ਗੋਬਿੰਦ ਸਿੰਘ ਸਦਰ ਹਸਪਤਾਲ ਪਟਨਾ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ: ਲਖਵਿੰਦਰ ਸਿੰਘ, ਇੰਦਰਜੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 08, 2026 07:15 PM

ਨਵੀਂ ਦਿੱਲੀ- ਗੁਰੂ ਗੋਬਿੰਦ ਸਿੰਘ ਸਦਰ ਹਸਪਤਾਲ ਪਟਨਾ ਸਿਟੀ ਦਾ ਨਿਰੀਖਣ ਕਰਨ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪਾਧ੍ਯਕਸ਼ ਲਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਸਪਤਾਲ ਵਿੱਚ ਵੈਸੇ ਤਾਂ ਮਰੀਜ਼ਾਂ ਨੂੰ ਚੰਗੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਹੋਰ ਵਧੀਆ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਸਬੰਧ ਵਿੱਚ ਬਿਹਾਰ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਹਸਪਤਾਲ ਵਿੱਚ ਅਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਸਰਦਾਰ ਲਖਵਿੰਦਰ ਸਿੰਘ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਹਸਪਤਾਲ, ਜੋ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ’ਤੇ ਚੱਲ ਰਿਹਾ ਹੈ, ਕੁਝ ਸਮਾਂ ਪਹਿਲਾਂ ਤੱਕ ਇਸ ਦੀ ਦੇਖਭਾਲ ਵਿੱਚ ਪ੍ਰਸ਼ਾਸਨ ਦੇ ਨਾਲ-ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਵੀ ਮਹੱਤਵਪੂਰਨ ਭੂਮਿਕਾ ਨਿਭਾਂਦੀ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਤਖ਼ਤ ਪਟਨਾ ਸਾਹਿਬ ਦੇ ਬਹੁਤ ਨੇੜੇ ਹੋਣ ਕਰਕੇ ਜੇ ਕਿਸੇ ਵੀ ਸੰਗਤ ਜਾਂ ਤਖ਼ਤ ਸਾਹਿਬ ਦੇ ਸਟਾਫ਼ ਨੂੰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਉਹ ਤੁਰੰਤ ਇੱਥੇ ਪਹੁੰਚ ਕੇ ਇਲਾਜ ਕਰਵਾ ਸਕਦੇ ਹਨ। ਇਸ ਲਈ ਇਲਾਜ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਮਜ਼ਬੂਤ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਸਿਹਤ ਮੰਤਰਾਲੇ ਦੇ ਧਿਆਨ ਵਿੱਚ ਲਿਆ ਕੇ ਇੱਥੇ ਹੋਰ ਅਧੁਨਿਕ ਸੁਧਾਰ ਕੀਤੇ ਜਾਣ ਤਾਂ ਜੋ ਇੱਥੇ ਆਉਣ ਵਾਲੇ ਹਰ ਮਰੀਜ਼ ਨੂੰ ਵਧੀਆ ਇਲਾਜ ਮਿਲ ਸਕੇ। ਕਿਉਂਕਿ ਇਹ ਹਸਪਤਾਲ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਚੱਲ ਰਿਹਾ ਹੈ, ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਨੂੰ ਸਿਰਫ਼ ਪਟਨਾ ਸਿਟੀ ਹੀ ਨਹੀਂ, ਸਗੋਂ ਪੂਰੇ ਬਿਹਾਰ ਵਿੱਚ ਸਭ ਤੋਂ ਵਧੀਆ ਸੁਵਿਧਾਵਾਂ ਵਾਲਾ ਹਸਪਤਾਲ ਬਣਾਇਆ ਜਾਵੇ।

Have something to say? Post your comment

 
 
 
 

ਨੈਸ਼ਨਲ

ਸੂਰਜ ਕੁੰਡ ਹਾਦਸੇ ਮਾਮਲੇ ਵਿੱਚ ਬਣੀ ਐਸਆਈਟੀ ਡੀਜੀਪੀ ਕਰਾਈਮ ਦੀ ਨਿਗਰਾਨੀ ਹੇਠ ਹੋਵੇਗੀ ਜਾਂਚ

ਭਾਰਤ-ਅਮਰੀਕਾ ਵਪਾਰ ਸੌਦਾ, ਸੰਯੁਕਤ ਕਿਸਾਨ ਮੋਰਚਾ ਨੇ ਪੀਯੂਸ਼ ਗੋਇਲ ਦੇ ਅਸਤੀਫੇ ਦੀ ਕੀਤੀ ਮੰਗ

ਮੁਜ਼ੱਫਰਨਗਰ ਦੰਗੇ: ਕਤਲ, ਲੁੱਟ ਅਤੇ ਅੱਗਜ਼ਨੀ ਦੇ ਮਾਮਲਿਆਂ ਦੇ ਸਾਰੇ 23 ਦੋਸ਼ੀ ਸਬੂਤਾਂ ਦੀ ਘਾਟ ਕਾਰਨ ਬਰੀ

ਘਾਤਕ ਸਾਬਤ ਹੋ ਰਹੀ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ: ਨੈਸ਼ਨਲ ਅਕਾਲੀ ਦਲ

ਹਰਵਿੰਦਰ ਸਿੰਘ ਸਰਨਾ ਨੂੰ ਪੰਥ ਵਿਚੋਂ ਛੇਕਣ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਮਾਮਲੇ ਵਿਚ ਬਾਕੀ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ: ਕਾਲਕਾ, ਕਾਹਲੋਂ

ਵਪਾਰ ਸਮਝੌਤੇ ਲਈ ਢਾਂਚਾ ਤਿਆਰ, ਭਾਰਤ-ਅਮਰੀਕਾ ਨੇ ਸਾਂਝਾ ਬਿਆਨ ਜਾਰੀ ਕੀਤਾ

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ- ਕਾਲਕਾ

ਘੱਟ ਗਿਣਤੀਆਂ ਉਪਰ ਵੱਧ ਰਹੇ ਹਮਲਿਆਂ ਕਰਕੇ ਭਾਰਤ ਨੂੰ ਨਾਮਜ਼ਦ ਕਰਨ ਦੀ ਮੰਗ ਨੂੰ ਮੁੜ ਦੋਹਰਾਇਆ: ਯੂਐਸਸੀਆਈਆਰਐਫ

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਾਲਜ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰਣ ਕਰਕੇ ਬੀ.ਏ ਦੀ ਪ੍ਰੀਖਿਆ ਤੋਂ ਖੂੰਝਿਆ

ਅਗਨੀ-3 ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ