BREAKING NEWS
ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਸੰਸਾਰ

ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਵਾਗਡੋਰ ਸਾਹਿਤਕਾਰਾਂ ਦੇ ਹੱਥ: ਕਰਨੈਲ ਸਿੰਘ ਕੈਲ ਬਣੇ ਪ੍ਰਧਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | February 08, 2026 08:41 PM


ਸਿਆਟਲ- ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਮਾਣਮੱਤੀ ਸੰਸਥਾ 'ਪੰਜਾਬੀ ਲਿਖਾਰੀ ਸਭਾ ਸਿਆਟਲ  ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਗਠਨ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਹੋਈ ਇੱਕ ਵਿਸ਼ਾਲ ਇਕੱਤਰਤਾ ਦੌਰਾਨ ਕੀਤਾ ਗਿਆ। ਸਭਾ ਦੇ ਮੋਢੀ ਮੈਂਬਰਾਂ ਅਤੇ ਸਰਪ੍ਰਸਤਾਂ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਅਨੁਸਾਰ, ਸਭਾ ਦੀ ਕਮਾਂਡ ਪੂਰੀ ਤਰ੍ਹਾਂ ਸਰਗਰਮ ਸਾਹਿਤਕਾਰਾਂ ਨੂੰ ਸੌਂਪ ਦਿੱਤੀ ਗਈ ਹੈ।

ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕੀ ਟੀਮ ਵਿੱਚ ਨਵੀਂ ਬਣੀ ਕਮੇਟੀ ਵਿੱਚ ਕਰਨੈਲ ਸਿੰਘ ਕੈਲ ਨੂੰ ਪ੍ਰਧਾਨ, ਬਲਵੀਰ ਸਿੰਘ ਲਹਿਰਾ ਨੂੰ ਮੀਤ ਪ੍ਰਧਾਨ, ਅਮਰਜੀਤ ਸਿੰਘ ਤਰਸਿੱਕਾ ਨੂੰ ਸਹਾਇਕ ਮੀਤ ਪ੍ਰਧਾਨ, ਗੁਰਪ੍ਰੀਤ ਸੋਹਲ ਨੂੰ ਜਨਰਲ ਸਕੱਤਰ, ਸਾਧੂ ਸਿੰਘ ਝੱਜ ਨੂੰ ਸਹਾਇਕ ਸਕੱਤਰ, ਸੁਖਦੀਪ ਸਿੰਘ ਔਲਖ ਨੂੰ ਰਿਕਾਰਡਿੰਗ ਸਕੱਤਰ, ਮੰਗਤ ਰਾਏ ਕੁਲਜਿੰਦ ਨੂੰ ਪ੍ਰੈੱਸ ਸਕੱਤਰ ਅਤੇ ਡਾ. ਸੁਖਵੀਰ ਸਿੰਘ ਬੀਹਲਾ ਨੂੰ ਮੀਡੀਆ ਜ਼ਿੰਮੇਵਾਰੀ ਸੌਂਪੀ ਗਈ। ਅਵਤਾਰ ਸਿੰਘ ਆਦਮਪੁਰੀ ਨੂੰ ਖ਼ਜ਼ਾਨਚੀ ਅਤੇ ਜੀਤਾ ਉੱਪਲ ਨੂੰ ਸਹਾਇਕ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਹਰਿੰਦਰਪਾਲ ਸਿੰਘ ਬੈਂਸ, ਜੈਸੀ ਰਿਆਤ ਅਤੇ ਸਤਿੰਦਰ ਕੌਰ ਜੱਗੀ ਨੂੰ ਦਿੱਤੀ ਗਈ।

ਸਭਾ ਦੇ ਸਾਹਿਤਕ ਕੱਦ ਨੂੰ ਉੱਚਾ ਚੁੱਕਣ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਇੱਕ ਸ਼ਕਤੀਸ਼ਾਲੀ ਮੁੱਖ ਦਿਸ਼ਾ-ਨਿਰਦੇਸ਼ਕ ਕਮਾਂਡ ਬਣਾਈ ਗਈ ਹੈ। ਇਸ ਵਿੱਚ ਹਰਦਿਆਲ ਸਿੰਘ ਚੀਮਾ ਵਹਿਣੀਵਾਲ, ਸ਼ਿੰਗਾਰ ਸਿੰਘ ਸਿੱਧੂ, ਵਾਸਦੇਵ ਸਿੰਘ ਪਰਹਾਰ, ਹਰਸ਼ਿੰਦਰ ਸਿੰਘ ਸੰਧੂ, ਡਾ. ਪ੍ਰੇਮ ਕੁਮਾਰ, ਹਰਜਿੰਦਰ ਸਿੰਘ ਨਾਗੋਕੇ, ਰਘਬੀਰ ਸਿੰਘ ਜ਼ਖ਼ਮੀ, ਅਮਰੀਕ ਸਿੰਘ ਰੰਧਾਵਾ ਅਤੇ ਸ਼ਿੰਦਰਪਾਲ ਔਜਲਾ ਸ਼ਾਮਲ ਹਨ। ਮੁੱਖ ਸਲਾਹਕਾਰਾਂ ਵਜੋਂ ਅਵਤਾਰ ਸਿੰਘ ਬਿਲਿੰਗ, ਮਨਜੀਤ ਕੌਰ ਗਿੱਲ, ਹਰਪਾਲ ਸਿੰਘ ਸਿੱਧੂ, ਡਾ. ਜਸਬੀਰ ਕੌਰ, ਮਨਜੀਤ ਸਿੰਘ ਚਾਹਲ, ਯਸ਼ ਸਾਥੀ ਲੁਧਿਆਣਵੀ ਅਤੇ ਈਸ਼ਰ ਸਿੰਘ ਗਰਚਾ ਆਪਣੀਆਂ ਸੇਵਾਵਾਂ ਦੇਣਗੇ।

ਨਵੀਂ ਕਮੇਟੀ ਨੇ ਅਗਲੇ ਦੋ ਸਾਲਾਂ ਲਈ ਸਭਾ ਦੀਆਂ ਗਤੀਵਿਧੀਆਂ ਨੂੰ ਰਚਨਾਤਮਕ ਦਿਸ਼ਾ ਦੇਣ ਦਾ ਪ੍ਰਣ ਲਿਆ। ਇਸ ਮੌਕੇ ਸਭ ਤੋਂ ਅਹਿਮ ਨੁਕਤਾ 'ਆਪਣਾ ਘਰ' (ਪੰਜਾਬੀ ਜਾਂ ਪੰਜਾਬ ਭਵਨ) ਬਣਾਉਣ ਦਾ ਉੱਭਰਿਆ, ਜਿਸ ਦੀ ਤਾਕੀਦ ਹਰਦਿਆਲ ਸਿੰਘ ਚੀਮਾ ਅਤੇ ਸਾਥੀਆਂ ਵੱਲੋਂ ਕੀਤੀ ਗਈ। ਸਭਾ ਨੇ ਸਿਆਟਲ ਖੇਤਰ ਨੂੰ ਆਪਣੀ ਮੁੱਖ ਕਰਮ-ਭੂਮੀ ਰੱਖਦੇ ਹੋਏ ਦੇਸ਼-ਵਿਦੇਸ਼ ਦੇ ਸਾਹਿਤਕਾਰਾਂ ਤੇ ਕਲਾਕਾਰਾਂ ਨਾਲ ਰਾਬਤਾ ਵਧਾਉਣ ਦਾ ਅਹਿਦ ਲਿਆ। ਪਿਛਲੇ ਸੱਤ ਮਹੀਨਿਆਂ ਤੋਂ ਛੇ ਮੈਂਬਰੀ ਬੋਰਡ ਦੀ ਦੇਖ-ਰੇਖ ਹੇਠ ਸਭਾ ਨੇ ਜੋ ਸਥਿਰਤਾ ਹਾਸਲ ਕੀਤੀ ਹੈ, ਹੁਣ ਨਵੀਂ ਕਮੇਟੀ ਉਸ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗੀ। ਇਸ ਮੌਕੇ ਇਲਾਕੇ ਦੇ ਦਰਜਨਾਂ ਪਤਵੰਤੇ ਸੱਜਣਾਂ ਅਤੇ ਸਾਹਿਤ ਪ੍ਰੇਮੀਆਂ ਨੇ ਸ਼ਮੂਲੀਅਤ ਕਰਕੇ ਨਵੀਂ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

Have something to say? Post your comment

 
 
 
 

ਸੰਸਾਰ

ਈਰਾਨ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਫ ਮੁਨੀਰ ਨਾਲ ਕੀਤੀ ਫ਼ੋਨ 'ਤੇ ਗੱਲਬਾਤ

ਟਰੰਪ ਦੇ ਹਮਲੇ ਰੋਕਣ ਦੇ ਐਲਾਨ 'ਤੇ ਬਾਜ਼ਾਰਾਂ ਦੀ ਪ੍ਰਤੀਕਿਰਿਆ, ਤੇਲ ਦੀਆਂ ਕੀਮਤਾਂ ਡਿੱਗੀਆਂ

ਈਰਾਨ ਨੇ ਖੇਤਰੀ ਸੁਰੱਖਿਆ ਢਾਂਚਾ ਬਣਾਉਣ ਦਾ ਪ੍ਰਸਤਾਵ ਰੱਖਿਆ, ਯੁੱਧ ਖਤਮ ਕਰਨ ਲਈ ਸ਼ਰਤਾਂ ਦੁਹਰਾਈਆਂ

ਕਤਰ ਵਿੱਚ ਹੋਏ ਹਮਲੇ ਤੋਂ ਗੁੱਸੇ ਵਿੱਚ ਆਏ ਟਰੰਪ ਨੇ ਈਰਾਨ ਵਿਰੁੱਧ ਤਬਾਹੀ ਦੀ ਚੇਤਾਵਨੀ

ਟਰੰਪ ਨੇ ਸਹਿਯੋਗੀਆਂ ਦੇ ਢੁੱਲਮੁਲ ਰਵੱਈਏ ਤੇ ਸਾਧਿਆ ਨਿਸ਼ਾਨਾ

ਈਰਾਨੀ ਰਾਸ਼ਟਰਪਤੀ ਨੇ ਨਾਗਰਿਕਾਂ ਨੂੰ 84 ਮਲਾਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ

ਗੁਰਮਿੰਦਰ ਕੌਰ ਜੱਬਲ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਸਮਰਪਿਤ ਪੁਸਤਕ ‘ਵਿਰਾਸਤ ਦੇ ਰੂਬਰੂ’ ਰਿਲੀਜ਼

ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ 'ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ' ਵੱਲੋਂ ਅਹੁਦੇਦਾਰਾਂ ਦੀ ਚੋਣ

ਇਰਾਨ ਨੇ ਟਰੰਪ ਦੇ ਸਮਝੌਤੇ ਵਾਲੇ ਦਾਅਵੇ ਨੂੰ ਕੀਤਾ ਖਾਰਜ ਬੈਕ ਫੁੱਟ ਉੱਤੇ ਅਮਰੀਕੀ ਰਾਸ਼ਟਰਪਤੀ

ਈਰਾਨ ਵਿੱਚ ਹਜ਼ਾਰਾਂ ਲੋਕ ਬੇਘਰ 32 ਹਜਾਰ ਪਹੁੰਚੇ ਅਫਗਾਨਿਸਤਾਨ- ਸੰਯੁਕਤ ਰਾਸ਼ਟਰ